ਚੰਡੀਗੜ੍ਹ : ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਪਟਵਾਰੀ ਤੇ ਜ਼ਿਲ੍ਹੇਦਾਰ ਦੀਆਂ ਅਸਾਮੀਆਂ ਲਈ 2 ਮਈ, 2021 ਨੂੰ ਲਈ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਲਈ ਜਾਣ ਵਾਲੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ। ਉਕਤ ਜਾਣਕਾਰੀ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਬੋਰਡ ਵੱਲੋਂ ਇਸ਼ਤਿਹਾਰ ਰਾਹੀਂ ਪਟਵਾਰੀ, ਜ਼ਿਲ੍ਹੇਦਾਰ, ਬੁਕਿੰਗ ਕਲਰਕ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਸਿੱਧੀ ਅਦਾਇਗੀ ਸ਼ੁਰੂ, ਇਕ ਹਫ਼ਤੇ ’ਚ 202.69 ਕਰੋੜ ਦਾ ਭੁਗਤਾਨ
ਇਨ੍ਹਾਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਦੀ ਤਾਰੀਖ਼ 2 ਮਈ ਤੈਅ ਕੀਤੀ ਗਈ ਸੀ, ਜੋ ਕਿ ਹੁਣ ਪੰਜਾਬ ਸਰਕਾਰ ਦੀਆਂ ਕੋਵਿਡ-19 ਦੀਆਂ ਗਾਈਡਲਾਈਨਜ਼ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤੀ ਗਈ ਹੈ। ਬਹਿਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਕਰੋਨਾ ਮਹਾਮਾਰੀ ਨਾਲ ਨਜਿੱਠਣ ਲਈ 19 ਅਪ੍ਰੈਲ, 2021 ਨੂੰ ਮੀਟਿੰਗ ਕੀਤੀ ਗਈ ਅਤੇ ਕੋਰੋਨਾ ਮਹਾਮਾਰੀ ਦੀ ਮੌਜੂਦਾ ਗੰਭੀਰ ਸਥਿਤੀ ਨੂੰ ਕੰਟਰੋਲ ਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਰਿਵਿਊ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬੀ ਗਾਇਕ ਦੀ ਜੇਲ੍ਹ ਐਂਟਰੀ ਦਾ ਮਾਮਲਾ, ਮੰਤਰਾਲੇ ਵੱਲੋਂ ਕੀਤੀ ਗਈ ਦੂਜੀ ਵੱਡੀ ਕਾਰਵਾਈ
ਇਸ ਮੀਟਿੰਗ ਦੌਰਾਨ ਲੋਕ ਹਿੱਤ ਵਿੱਚ ਲਏ ਗਏ ਹੋਰਨਾਂ ਫ਼ੈਸਲਿਆਂ ਤੋਂ ਇਲਾਵਾ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਇਸ਼ਤਿਹਾਰ ਨੰਬਰ 01/2021 ਅਧੀਨ ਪ੍ਰਕਾਸ਼ਿਤ ਕੀਤੀਆਂ ਪਟਵਾਰੀ, ਜ਼ਿਲ੍ਹੇਦਾਰ, ਬੁਕਿੰਗ ਕਲਰਕ ਦੀਆਂ ਅਸਾਮੀਆਂ ਦੀ ਭਰਤੀ ਲਈ ਮਿਤੀ 02/05/2021 ਨੂੰ ਹੋਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ ਕਰਨ ਦਾ ਫ਼ੈਸਲਾ ਵੀ ਲਿਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਕੈਬਨਿਟ ਮੰਤਰੀ ਅਰੋੜਾ ਵੱਲੋਂ ਕੋਰੋਨਾ ਦੌਰਾਨ ਉਦਯੋਗਾਂ ਲਈ ਹਰ ਤਰ੍ਹਾਂ ਦੀ ਮਦਦ ਦੇਣ ਦਾ ਭਰੋਸਾ
NEXT STORY