ਮੋਹਾਲੀ, (ਨਿਆਮੀਆਂ)— ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਤੇ ਬਾਰ੍ਹਵੀਂ ਜਮਾਤ ਦੀ ਅਗਲੇ ਸਾਲ ਹੋਣ ਵਾਲੀ ਸਾਲਾਨਾ ਪ੍ਰੀਖਿਆ ਦੇ ਸਬੰਧ 'ਚ ਪ੍ਰਯੋਗੀ ਪ੍ਰੀਖਿਆ 18 ਅਪ੍ਰੈਲ, 20 ਤੋਂ 25 ਅਪ੍ਰੈਲ ਤੇ 27 ਅਪ੍ਰੈਲ ਨੂੰ ਕਰਵਾਈ ਜਾਵੇਗੀ। ਇਸ ਸਬੰਧ 'ਚ ਸਿੱਖਿਆ ਬੋਰਡ ਦੇ ਕੰਟਰੋਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਭਰ ਦੇ ਸਾਰੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਨ੍ਹਾਂ ਵਿਸ਼ਿਆਂ ਦੇ ਪ੍ਰੀਖਿਆਰਥੀਆਂ ਨੂੰ ਇਹ ਡੇਟਸ਼ੀਟ ਨੋਟ ਕਰਵਾ ਦਿੱਤੀ ਜਾਵੇ ਤਾਂ ਜੋ ਕੋਈ ਵੀ ਪ੍ਰੀਖਿਆਰਥੀ ਪ੍ਰੀਖਿਆ ਦੇਣ ਤੋਂ ਰਹਿ ਨਾਂ ਜਾਵੇ। ਬੁਲਾਰੇ ਨੇ ਦੱਸਿਆ ਕਿ ਡੇਟਸ਼ੀਟ ਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ ਤੇ ਵੀ ਉਪਲੱਬਧ ਕਰਵਾ ਦਿੱਤੀ ਗਈ ਹੈ।
ਕੈਪਟਨ ਵਲੋਂ ਪੁਲਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹੁਕਮ, ਜਨਤਾ ਦੇ ਮਸਲੇ ਪਹਿਲ ਦੇ ਆਧਾਰ 'ਤੇ ਹੋਣ ਹੱਲ
NEXT STORY