ਅੰਮ੍ਰਿਤਸਰ (ਦਲਜੀਤ)- ਜੰਗ ਦੇ ਬਣੇ ਹਾਲਾਤ ਨੂੰ ਮੱਦੇ ਨਜ਼ਰ ਰੱਖਦਿਆਂ ਹੋਇਆਂ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ 'ਚ ਹੋਣ ਵਾਲੀਆਂ 9 ਤੋਂ 11 ਮਈ ਤੱਕ ਦੀਆਂ ਪ੍ਰੀਖਿਆਵਾਂ ਅਤੇ ਕਲਾਸਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਕਾਲਜ ਦੇ ਵਾਈਸ ਪ੍ਰਿੰਸੀਪਲ ਡਾਕਟਰ ਜੇਪੀ ਅੱਤਰੀ ਵੱਲੋਂ 'ਜਗਬਾਣੀ' ਨਾਲ ਸਾਂਝੀ ਕੀਤੀ ਗਈ ਹੈ।
ਇਹ ਵੀ ਪੜ੍ਹੋ- ਤਣਾਅ ਵਿਚਾਲੇ ਪੰਜਾਬ ਦੇ ਇਸ ਜ਼ਿਲ੍ਹੇ ਤੋਂ ਵੱਡੀ ਖ਼ਬਰ, ਹੁਣ ਰੋਜ਼ ਹੋਵੇਗਾ Blackout
ਡਾਕਟਰ ਅੱਤਰੀ ਅਨੁਸਾਰ ਅਗਲੀਆਂ ਪ੍ਰੀਖਿਆਵਾਂ ਬਾਬਾ ਫਰੀਦ ਯੂਨੀਵਰਸਿਟੀ ਤੋਂ ਆਉਣ ਵਾਲੇ ਹੁਕਮਾਂ ਤਹਿਤ ਲਈਆਂ ਜਾਣਗੀਆਂ । ਉਨ੍ਹਾਂ ਨੇ ਦੱਸਿਆ ਕਿ ਜੇਕਰ ਭਵਿੱਖ ਵਿੱਚ ਪ੍ਰਸ਼ਾਸਨ ਵੱਲੋਂ ਛੁੱਟੀਆਂ ਵਧਾਉਣ ਦੀ ਗੱਲ ਕੀਤੀ ਜਾਂਦੀ ਹੈ ਤਾਂ ਕਾਲਜ ਪ੍ਰਸ਼ਾਸਨ ਉਸ 'ਤੇ ਗੌਰ ਕਰ ਸਕਦਾ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਜੰਗ ਦੀ ਸਥਿਤੀ ਵਿਚਾਲੇ ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗ ਗਈ ਵੱਡੀ ਪਾਬੰਦੀ, ਵਿਆਹ-ਸ਼ਾਦੀਆਂ...
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਸਰਕਾਰੀ ਅਤੇ ਪ੍ਰਾਈਵੇਟ ਸੰਸਥਾਵਾਂ 'ਚ 11 ਮਈ ਤੱਕ ਪ੍ਰੀਖਿਆਵਾਂ ਅਤੇ ਕਲਾਸਾਂ ਮੁਲਤਵੀ ਕੀਤੀਆਂ ਗਈਆਂ ਸਨ, ਜਦ ਕਿ ਇਸ ਤੋਂ ਪਹਿਲਾਂ ਸਰਕਾਰੀ ਮੈਡੀਕਲ ਕਾਲਜ 'ਚ ਵਿਦਿਆਰਥੀਆਂ ਨੂੰ ਛੁੱਟੀਆਂ ਨਹੀਂ ਕੀਤੀਆਂ ਗਈਆਂ ਸਨ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ Update, 12 ਜ਼ਿਲ੍ਹਿਆਂ ਲਈ Alert ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੰਗ ਦੇ ਹਾਲਾਤ ਦਰਮਿਆਨ ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਕੀਤੀਆਂ ਗਈਆਂ ਛੁੱਟੀਆਂ
NEXT STORY