ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਪੰਜਾਬ ’ਚ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਸੂਬੇ ਦੇ ਆਬਕਾਰੀ ਅਤੇ ਕਰ ਵਿਭਾਗ ਦੇ ਕਰਮਚਾਰੀਆਂ ਨੇ ਸਰਬਸੰਮਤੀ ਨਾਲ ਆਪਣੀ ਇਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦਾ ਫ਼ੈਸਲਾ ਕੀਤਾ ਹੈ। ਸਵੈ-ਇੱਛਤ ਯੋਗਦਾਨ ਦਾ ਮਕਸਦ ਸੂਬੇ ਭਰ ’ਚ ਰਾਹਤ ਅਤੇ ਮੁੜ ਵਸੇਬਾ ਯਤਨਾਂ ਲਈ ਵਿੱਤੀ ਸਹਾਇਤਾ ਅਤੇ ਯੋਗਦਾਨ ਪ੍ਰਦਾਨ ਕਰਨਾ ਹੈ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਮੁੜ ਵਧ ਸਕਦੈ ਘੱਗਰ ਦਰਿਆ ਦਾ ਪਾਣੀ, Alert ਜਾਰੀ
ਵਿਭਾਗ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਫ਼ੈਸਲਾ ਵਿਭਾਗ ਦੇ ਸਾਰੇ ਪੱਧਰਾਂ ਦੇ ਕਰਮਚਾਰੀਆਂ ਵੱਲੋਂ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਸਾਂਝੀ ਵਚਨਬੱਧਤਾ ਤਹਿਤ ਲਿਆ ਗਿਆ ਹੈ। ਫੰਡ ਸਿੱਧਾ ਮੁੱਖ ਮੰਤਰੀ ਰਾਹਤ ਫੰਡ ’ਚ ਜਮ੍ਹਾਂ ਕੀਤੇ ਜਾਣਗੇ, ਜਿਸ ਦੀ ਵਰਤੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਭੋਜਨ, ਡਾਕਟਰੀ ਸਹਾਇਤਾ ਅਤੇ ਹੋਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਲੱਗੀ ਛੁੱਟੀਆਂ ਦੀ ਝੜੀ! ਜਾਣੋ ਸਤੰਬਰ ਮਹੀਨੇ 'ਚ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਲਕੇ ਛੁੱਟੀ ਦਾ ਐਲਾਨ! ਸਰਕਾਰੀ, ਅਰਧ-ਸਰਕਾਰੀ ਦਫ਼ਤਰ ਤੇ ਵਿਦਿਅਕ ਅਦਾਰੇ ਰਹਿਣਗੇ ਬੰਦ
NEXT STORY