ਪਟਿਆਲਾ (ਬਲਜਿੰਦਰ) : ਨਸ਼ਿਆਂ ਖ਼ਿਲਾਫ ਕਾਰਵਾਈ ਕਰਦਿਆਂ ਐਕਸਾਈਜ਼ ਵਿਭਾਗ ਨੇ ਪਟਿਆਲਾ ਵਿਚ ਵੱਡੀ ਕਾਰਵਾਈ ਕੀਤੀ ਹੈ। ਸ਼ੁੱਕਰਵਾਰ ਦੁਪਹਿਰੇ ਐਕਸਾਈਜ਼ ਵਿਭਾਗ ਨੇ ਪਟਿਆਲਾ ਵਿਚ 35 ਹਜ਼ਾਰ ਲਿਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਸੂਤਰਾਂ ਮੁਤਾਬਕ ਬਰਾਮਦ ਹੋਈ ਸ਼ਰਾਬ ਦੀ ਕੀਮਤ ਲਗਭਗ 4 ਕਰੋੜ ਰੁਪਏ ਦੱਸੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਪਟਿਆਲਾ ਵਿਚ ਐਕਸਾਈਜ਼ ਵਿਭਾਗ ਨੇ ਕਾਰਵਾਈ ਕਰਦਿਆਂ 35000 ਲਿਟਰ ਈ. ਐੱਨ. ਏ. ਬਰਾਮਦ ਕੀਤਾ ਹੈ। ਇਸ ਦੀ ਕੀਮਤ 3 ਤੋਂ 4 ਕਰੋੜ ਦੇ ਵਿਚਕਾਰ ਦੱਸੀ ਜਾ ਰਹੀ ਹੈ। ਈ. ਐੱਨ. ਏ. ਦੀ ਵਰਤੋਂ ਸ਼ਰਾਬ ਬਣਾਉਣ ਵਿਚ ਕੀਤੀ ਜਾਂਦੀ ਹੈ। ਪੁਲਸ ਨੇ ਤਿੰਨ ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ।
ਦੱਸ ਦਈਏ ਕਿ ਬੀਤੇ ਦਿਨੀਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੂੰ ਫਿਟਕਾਰ ਲਾਈ ਸੀ ਕਿ ਸੂਬੇ ਵਿਚ ਈ. ਐੱਨ. ਏ. ਨੂੰ ਗੈਰ ਕਾਨੂੰਨੀ ਤਰੀਕੇ ਨਾਲ ਵੇਚਿਆ ਜਾ ਰਿਹਾ ਹੈ। ਜਿਸ ਤੋਂ ਬਾਅਦ ਅੱਜ ਇਹ ਵੱਡੀ ਕਾਰਵਾਈ ਕੀਤੀ ਹੈ। ਫਿਲਹਾਲ ਪੁਲਸ ਵਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੰਜਾਬ ’ਚ ਫਿਰ ਬਦਲੇਗਾ ਮੌਸਮ, ਜਲਦ ਮਿਲੇਗੀ ਗਰਮੀ ਤੋਂ ਰਾਹਤ, ਇਸ ਦਿਨ ਪਵੇਗਾ ਮੀਂਹ
NEXT STORY