ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਆਬਕਾਰੀ ਅਤੇ ਕਰ ਕਮਿਸ਼ਨਰ ਪੰਜਾਬ ਵਿਵੇਕ ਪ੍ਰਤਾਪ ਸਿੰਘ ਵੱਲੋਂ ਜਾਰੀ ਹਦਾਇਤਾਂ ਤੋਂ ਬਾਅਦ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਨੱਥ ਪਾਉਣ ਲਈ ਆਬਕਾਰੀ ਵਿਭਾਗ ਦੀ ਟੀਮ ਨੇ ਅੱਜ ਬਿਆਸ ਦਰਿਆ ਦੇ ਮੰਡ ਇਲਾਕੇ ਵਿਚ ਛਾਪੇਮਾਰੀ ਕਰਕੇ ਵੱਡੀ ਮਾਤਰਾ ਵਿਚ ਲਾਹਣ, ਚਾਲੂ ਭੱਠੀ ਅਤੇ ਬਾਇਓਲਰ ਬਰਾਮਦ ਕੀਤੇ ਹਨ।|ਏ. ਈ. ਟੀ. ਸੀ. ਅਵਤਾਰ ਸਿੰਘ ਕੰਗ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਈ. ਟੀ. ਓ. ਹਨੁਮੰਤ ਸਿੰਘ ਦੀ ਅਗਵਾਈ ਵਿਚ ਇੰਸਪੈਕਟਰ ਨਰੇਸ਼ ਸਹੋਤਾ, ਇੰਸਪੈਕਟਰ ਮਨਜੀਤ ਕੌਰ, ਇੰਸਪੈਕਟਰ ਤਰਲੋਚਨ ਸਿੰਘ, ਥਾਣੇਦਾਰ ਸਵਰਨ ਸਿੰਘ, ਕਸ਼ਮੀਰ ਸਿੰਘ, ਨਛੱਤਰ ਸਿੰਘ ਦੀ ਟੀਮ ਨੇ ਠੇਕੇਦਾਰ ਰਣਜੀਤ ਸਿੰਘ ਅਤੇ ਗੁਰਮੇਲ ਸਿੰਘ ਕਾਲਾ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ।|ਆਬਕਾਰੀ ਵਿਭਾਗ ਦੀ ਟੀਮ ਨੇ ਇਸ ਦੌਰਾਨ ਸੂਚਨਾ ਦੇ ਆਧਾਰ 'ਤੇ ਮੰਡ ਇਲਾਕੇ ਦੇ ਪਿੰਡਾਂ ਮਿਆਣੀ, ਗੰਦੂਵਾਲ ਅਤੇ ਭੂਲਪੁਰ ਇਲਾਕੇ ਵਿਚ ਛਾਪੇਮਾਰੀ ਕੀਤੀ ਤਾਂ ਨਜਾਇਜ਼ ਸ਼ਰਾਬ ਬਣਾਉਣ ਵਾਲੇ ਤਸਕਰ ਭੱਜਣ ਵਿਚ ਸਫਲ ਹੋ ਗਏ।|
ਆਬਕਾਰੀ ਵਿਭਾਗ ਦੀ ਟੀਮ ਨੇ ਇਸ ਕਾਰਵਾਈ ਦੌਰਾਨ ਸਰਕੰਡਿਆ ਵਿਚ ਤਰਪਾਲਾਂ ਵਿਚ ਲੁਕੋ ਕੇ ਰੱਖੀ 14 ਹਜ਼ਾਰ ਕਿੱਲੋ ਲਾਹਣ, 5 ਬਾਇਓਲਰਾ ਅਤੇ ਇਕ ਚਾਲੂ ਭੱਠੀ ਬਰਾਮਦ ਕਰਕੇ ਉਨ੍ਹਾਂ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ।|ਉਕਤ ਟੀਮ ਵਿਚ ਸ਼ਾਮਲ ਅਧਿਕਾਰੀਆਂ ਨੇ ਦੱਸਿਆ ਕਿ ਮੰਡ ਇਲਾਕੇ ਵਿਚ ਨਜਾਇਜ਼ ਸ਼ਰਾਬ ਤਿਆਰ ਕਰਕੇ ਵੇਚਣ ਦੇ ਧੰਦੇ ਨੂੰ ਨੱਥ ਪਾਉਣ ਲਈ ਆਪ੍ਰੇਸ਼ਨ ਲਗਾਤਾਰ ਜਾਰੀ ਰਹੇਗਾ।
ਲਾਪਤਾ ਨੌਜਵਾਨ ਦੀ ਮੋਟਰ ਤੋਂ ਮਿਲੀ ਲਾਸ਼, ਪੁੱਤ ਨੂੰ ਇਸ ਹਾਲ 'ਚ ਵੇਖ ਮਾਂ ਹੋਈ ਬੇਹੋਸ਼
NEXT STORY