ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਆਬਕਾਰੀ ਅਤੇ ਕਰ ਕਮਿਸ਼ਨਰ ਪੰਜਾਬ ਵੱਲੋਂ ਜਾਰੀ ਹਦਾਇਤਾਂ ਤੋਂ ਬਾਅਦ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਆਬਕਾਰੀ ਮਹਿਕਮੇ ਦੀ ਟੀਮ ਨੇ ਰੇਲਵੇ ਪਟੜੀ ਟਾਂਡਾ ਨੇੜਿਓਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ।
ਐਕਸਾਈਜ਼ ਕਮਿਸ਼ਨਰ ਅਵਤਾਰ ਸਿੰਘ ਕੰਗ ਅਤੇ ਈ. ਟੀ. ਓ. ਹਨੁਮੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਇੰਸਪੈਕਟਰ ਤਰਲੋਚਨ ਸਿੰਘ, ਥਾਣੇਦਾਰ ਕਸ਼ਮੀਰ ਸਿੰਘ ਅਤੇ ਮੁੱਖ ਸਿਪਾਹੀ ਜਸਪਾਲ ਸਿੰਘ ਦੀ ਟੀਮ ਨੇ ਠੇਕੇਦਾਰ ਗੁਰਮੇਲ ਸਿੰਘ, ਦਵਿੰਦਰ ਸਿੰਘ ਅਤੇ ਸਤਪਾਲ ਸਿੰਘ ਦੇ ਸਹਿਯੋਗ ਨਾਲ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਹੈ।
ਟੀਮ ਨੇ ਸੂਚਨਾ ਦੇ ਆਧਾਰ 'ਤੇ ਚੰਡੀਗੜ੍ਹ ਕਾਲੋਨੀ ਟਾਂਡਾ ਰੇਲਵੇ ਪਟੜੀ ਨਜ਼ਦੀਕ ਕਿਸੇ ਅਣਪਛਾਤੇ ਤਸਕਰ ਵੱਲੋਂ ਝਾੜੀਆਂ 'ਚ ਲੁਕੋ ਕੇ ਰੱਖੀ ਲਗਭਗ 97500 ਮਿਲੀਲੀਟਰ ਨਾਜਾਇਜ਼ ਸ਼ਰਾਬ ਨੂੰ ਬਰਾਮਦ ਕਰਕੇ ਉਸ ਨੂੰ ਮੌਕੇ 'ਤੇ ਹੀ ਨਸ਼ਟ ਕੀਤਾ ਗਿਆ।
ਰੇਲਵੇ ਰੋਡ ਦਾ ਨਿਰਮਾਣ ਕਾਰਜ ਸ਼ੁਰੂ ਹੋਣ ਨਾਲ ਟਰੈਫਿਕ ਦੀ ਸਮੱਸਿਆ ਹੋਈ ਗੰਭੀਰ
NEXT STORY