ਲੁਧਿਆਣਾ (ਹਿਤੇਸ਼) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਾਪਰਟੀ ਦੀ ਰਜਿਸਟਰੀ ਲਈ ਐੱਨ. ਓ. ਸੀ. ਦੀ ਸ਼ਰਤ ਖ਼ਤਮ ਕਰਨ ਸਬੰਧੀ ਕੀਤੇ ਗਏ ਐਲਾਨ ਲਾਗੂ ਕਰਨ ’ਚ ਹੋ ਰਹੀ ਦੇਰੀ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਮੁੱਦਾ ਬਣਾਉਣ ਦੇ ਮੱਦੇਨਜ਼ਰ ਸਰਕਾਰ ਵੱਲੋਂ ਇਸ ਮਾਮਲੇ ’ਚ ਪਹਿਲਕਦਮੀ ਕੀਤੀ ਗਈ ਹੈ। ਇਸ ਦੇ ਅਧੀਨ ਰੈਵੇਨਿਊ ਵਿਭਾਗ ਵੱਲੋਂ ਇਕ ਸਰਕੂਲਰ ਜਾਰੀ ਕੀਤਾ ਗਿਆ ਹੈ, ਜਿਸ ’ਚ ਇਹ ਕਹਿ ਕੇ ਆਬਾਦੀ ਦੇ ਏਰੀਆ ’ਚ ਸਥਿਤ ਪ੍ਰਾਪਰਟੀ ਦੀ ਰਜਿਸਟਰੀ ਬਿਨਾਂ ਐੱਨ. ਓ. ਸੀ. ਦੇ ਰਜਿਸਟਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਪਾਪਰਾ ਐਕਟ ’ਚ ਕਾਲੋਨੀ ਦੀ ਪਰਿਭਾਸ਼ਾ ਸਪੱਸ਼ਟ ਹੈ ਅਤੇ ਉਸ ਦੇ ਮੁਤਾਬਕ ਆਬਾਦੀ ਦੇਹ ਏਰੀਆ ਪਲਾਨਿੰਗ ਏਰੀਆ ’ਚ ਨਹੀਂ ਆਉਂਦਾ। ਇਸ ਮੁੱਦੇ ’ਤੇ ਰੀਅਲ ਅਸਟੇਟ ਸੈਕਟਰ ਨਾਲ ਜੁੜੇ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਦੇ ਇਸ ਫ਼ੈਸਲੇ ਦਾ ਫਾਇਦਾ ਸਿਰਫ਼ ਪਿੰਡਾਂ ਅਤੇ ਲਾਲ ਲਕੀਰ ਦੇ ਦਾਇਰੇ ’ਚ ਆਉਣ ਵਾਲੀ ਪ੍ਰਾਪਰਟੀ ਨੂੰ ਹੀ ਮਿਲੇਗਾ, ਜਦਕਿ ਬਾਕੀ ਏਰੀਆ ’ਚ ਪ੍ਰਾਪਰਟੀ ਦੀ ਰਜਿਸਟਰੀ ਲਈ ਐੱਨ. ਓ. ਸੀ. ਦੀ ਸ਼ਰਤ ਹੁਣ ਖ਼ਤਮ ਨਹੀਂ ਹੋਈ।
ਇਹ ਵੀ ਪੜ੍ਹੋ : PGI ’ਚ ਹੁਣ ਹਿਮਾਚਲ ਦੇ ਲੋਕਾਂ ਨੂੰ ਵੀ ਮਿਲੇਗੀ ਇਹ ਸੁਵਿਧਾ, ਹਰ ਸਾਲ ਹਜ਼ਾਰਾਂ ਮਰੀਜ਼ਾਂ ਨੂੰ ਮਿਲੇਗਾ ਲਾਭ
ਬਿਜਲੀ ਕੁਨੈਕਸ਼ਨ ਤੇ ਨਕਸ਼ਾ ਕਰਵਾਉਣ ਲਈ ਵੀ ਜ਼ਰੂਰੀ ਹੈ ਐੱਨ. ਓ. ਸੀ.
ਪ੍ਰਾਪਰਟੀ ਦੀ ਰਜਿਸਟਰੀ ਤੋਂ ਇਲਾਵਾ ਬਿਜਲੀ ਕੁਨੈਕਸ਼ਨ ਅਤੇ ਨਕਸ਼ਾ ਪਾਸ ਕਰਵਾਉਣ ਲਈ ਵੀ ਨਗਰ ਨਿਗਮ ਜਾਂ ਗਲਾਡਾ ਤੋਂ ਐੱਨ. ਓ. ਸੀ. ਹਾਸਲ ਕਰਨਾ ਜ਼ਰੂਰੀ ਹੈ, ਜਿਸ ਲਾਲ ਰਾਹਤ ਦੇਣ ਬਾਰੇ ਸੀ. ਐੱਮ. ਦਾ ਐਲਾਨ ਵੀ ਕਾਫੀ ਦੇਰ ਬੀਤਣ ਦੇ ਬਾਵਜੂਦ ਲਾਗੂ ਨਹੀਂ ਹੋਈ, ਜਿਸ ਕਾਰਨ ਲੋਕਾਂ ਨੂੰ ਬਿਜਲੀ ਕੁਨੈਕਸ਼ਨ ਅਤੇ ਨਕਸ਼ਾ ਪਾਸ ਕਰਵਾਉਣ ਤੋਂ ਇਲਾਵਾ ਲੋਨ ਲੈਣ ਲਈ ਵੀ ਐੱਨ. ਓ. ਸੀ. ਹਾਸਲ ਕਰਨ ’ਚ ਸਮੱਸਿਆ ਆ ਰਹੀ ਹੈ।
ਇਹ ਵੀ ਪੜ੍ਹੋ : ਸਿਹਤ ਸਹੂਲਤਾਂ ’ਚ ਮੋਹਰੀ ਮਲੋਟ ਦਾ ਇਹ ਹਸਪਤਾਲ, ਮਿਲਿਆ ‘ਏ’ ਗ੍ਰੇਡ
ਵਿਧਾਨ ਸਭਾ ਸੈਸ਼ਨ ’ਤੇ ਲੱਗੀਆਂ ਹਨ ਨਜ਼ਰਾਂ
ਭਾਵੇਂ ਕਾਲੋਨੀ ਦਾ ਨਿਰਮਾਣ 2018 ਤੋਂ ਪਹਿਲਾਂ ਹੋਣ ਦੇ ਦਸਤਾਵੇਜ਼ ਪੇਸ਼ ਕਰ ਕੇ ਗੂਗਲ ਲੋਕੇਸ਼ਨ ਦੇ ਦਮ ’ਤੇ ਹੁਣ ਵੀ ਐੱਨ. ਓ. ਸੀ. ਹਾਸਲ ਕੀਤੀ ਜਾ ਸਕਦੀ ਹੈ ਪਰ ਉਸ ਤੋਂ ਬਾਅਦ ਕਾਫੀ ਕਾਲੋਨੀਆਂ ਦਾ ਨਿਰਮਾਣ ਹੋ ਗਿਆ ਹੈ ਅਤੇ ਕਈਆਂ ਨੂੰ 2018 ਤੋਂ ਪਹਿਲਾਂ ਦੇ ਦਸਤਾਵੇਜ਼ ਹੋਣ ਦੇ ਬਾਵਜੂਦ ਗੂਗਲ ਲੋਕੇਸ਼ਨ ਨਾ ਹੋਣ ਕਾਰਨ ਐੱਨ. ਓ. ਸੀ. ਨਹੀਂ ਮਿਲ ਰਹੀ, ਜਿਨ੍ਹਾਂ ਲੋਕਾਂ ਨੂੰ ਵੀ ਰਾਹਤ ਦੇਣ ਦੀ ਗੱਲ ਸੀ.ਐੱਮ ਮਾਨ ਵਲੋਂ ਕਹੀ ਗਈ ਸੀ ਜਿਸਨੂੰ ਲੈ ਕੇ ਪ੍ਰਸਤਾਵ ਪੇਸ਼ ਕਰਨ ਨੂੰ ਲੈ ਕੇ ਸਭ ਦੀਆਂ ਨਜ਼ਰਾਂ 1 ਮਾਰਚ ਤੋਂ ਸ਼ੁਰੂ ਹੋਣ ਵਾਲੇ ਵਿਧਾਨ ਸਭਾ ਦੇ ਬਜਟ ਸੈਸ਼ਨ ’ਤੇ ਲੱਗੀਆਂ ਹੋਈਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦੀ ਸਿਮਰਨਜੀਤ ਕੌਰ ਅਤੇ ਪ੍ਰਨੀਤ ਕੌਰ ਨੇ ਏਸ਼ੀਆ ਕੱਪ ’ਚ ਮਾਰੀਆਂ ਵੱਡੀਆਂ ਮੱਲਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਚੰਡੀਗੜ੍ਹ 'ਚ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਨੂੰ ਲੈ ਕੇ ਅਹਿਮ ਖ਼ਬਰ, ਨੋਟੀਫਿਕੇਸ਼ਨ ਜਾਰੀ
NEXT STORY