ਜਲੰਧਰ (ਬਿਊਰੋ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਉਹ ਸੁਖਪਾਲ ਸਿੰਘ ਖਹਿਰਾ ਵਲੋਂ 'ਜਨਮਤ 2020' ਦੀ ਕੀਤੀ ਗਈ ਹਮਾਇਤ ਬਾਰੇ ਪਾਰਟੀ ਦਾ ਨਜ਼ਰੀਆ ਸਪੱਸ਼ਟ ਕਰਨ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਦੇਸ਼ ਨੂੰ ਤੋੜਨ ਵਾਲੇ ਵਿਵਾਦਿਤ ਬਿਆਨ 'ਤੇ ਉਹ ਖਹਿਰਾ ਨੂੰ ਪਾਰਟੀ ਵਿਚੋਂ ਤੁਰੰਤ ਕੱਢ ਦੇਣ ਕਿਉਂਕਿ ਖਹਿਰਾ ਦਾ ਬਿਆਨ ਰਾਸ਼ਟਰ-ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ 'ਤੇ ਦੋਗਲੀ ਨੀਤੀ ਨਹੀਂ ਅਪਣਾਉਣੀ ਚਾਹੀਦੀ।
ਸੁਖਬੀਰ ਬਾਦਲ ਨੇ ਕਿਹਾ ਕਿ ਖਹਿਰਾ ਨੇ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਦੇ ਉਲਟ ਬਿਆਨਬਾਜ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤਾਂ ਅਜੇ ਪਹਿਲਾਂ ਵਾਲੀ ਪੀੜਾ 'ਚੋਂ ਹੀ ਨਹੀਂ ਨਿਕਲਿਆ, ਹੁਣ ਆਪ ਆਗੂ ਫਿਰ ਅਜਿਹੀਆਂ ਗੱਲਾਂ ਕਰ ਕੇ ਪੰਜਾਬ ਨੂੰ ਬਰਬਾਦ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਤੁਰੰਤ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਖਹਿਰਾ ਨੂੰ ਬਾਹਰਲਾ ਰਸਤਾ ਦਿਖਾਉਣਾ ਚਾਹੀਦਾ ਹੈ।
ਕੇਂਦਰ ਡੀਜ਼ਲ 'ਤੇ ਸਾਲਾਨਾ ਕਮਾ ਰਿਹਾ 3 ਲੱਖ ਕਰੋੜ, ਜਨਤਾ ਨੂੰ ਰਾਹਤ ਦੇਣ 'ਚ ਦਿਲਚਸਪੀ ਨਹੀਂ
NEXT STORY