ਚੰਡੀਗੜ੍ਹ,(ਰਮਨਜੀਤ)- ਦਿੱਲੀ ਦੀ ਜਨਤਾ ਨੇ ਅਰਵਿੰਦ ਕੇਜਰੀਵਾਲ ਦੇ ਵਿਕਾਸ ਮਾਡਲ ਨੂੰ ਜਿਤਾਉਣ ਦੇ ਨਾਲ-ਨਾਲ ਦੇਸ਼ ਭਰ 'ਚ ਫੈਲਾਈ ਜਾ ਰਹੀ ਨਫ਼ਰਤ ਅਤੇ ਫਿਰਕੂਪੁਣੇ ਨੂੰ ਵੀ ਹਰਾਇਆ ਹੈ। ਦਿੱਲੀ ਦੀ ਜਿੱਤ ਨੇ ਹਰ 'ਆਪ' ਵਾਲੰਟੀਅਰ 'ਚ ਨਵਾਂ ਜੋਸ਼ ਭਰ ਦਿੱਤਾ ਹੈ ਅਤੇ ਅਸੀਂ ਹੁਣ ਤੋਂ ਹੀ 2022 ਦੀਆਂ ਚੋਣਾਂ ਦੀ ਤਿਆਰੀ 'ਚ ਜੁਟ ਜਾਵਾਂਗੇ। ਕੇਜਰੀਵਾਲ ਸਰਕਾਰ ਦੇ ਵਿਕਾਸ ਮਾਡਲ ਨੂੰ ਪੰਜਾਬ ਦੇ ਘਰ-ਘਰ ਤੱਕ ਲੈ ਜਾਵਾਂਗੇ ਅਤੇ ਕੈਪਟਨ ਸਰਕਾਰ ਨੂੰ ਮਜਬੂਰ ਕਰਾਂਗੇ ਕਿ ਉਹ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੰਮ ਕਰੇ, ਨਾ ਕਿ ਮਾਫੀਆਵਾਂ ਦੀਆਂ ਜੇਬਾਂ ਭਰਨ ਲਈ। ਇਹ ਗੱਲ ਵਿਰੋਧੀ ਧਿਰ ਨੇਤਾ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਹੀ।
ਇਸ ਮੌਕੇ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਕਿਹਾ ਕਿ ਜੇਕਰ ਮਹਿੰਗੀ ਬਿਜਲੀ ਤੋਂ ਰਾਹਤ ਦੇਣ ਲਈ ਨਿੱਜੀ ਥਰਮਲ ਪਲਾਂਟਾਂ ਨਾਲ ਹੋਏ ਸਮਝੌਤੇ ਰੱਦ ਨਹੀਂ ਕੀਤੇ ਜਾਂਦੇ ਤਾਂ ਆਮ ਆਦਮੀ ਪਾਰਟੀ ਆਪਣੇ ਬਿਜਲੀ ਅੰਦੋਲਨ ਨੂੰ ਤੇਜ਼ ਕਰਦਿਆਂ ਕੈ. ਅਮਰਿੰਦਰ ਸਿੰਘ ਦੀ ਨਿੱਜੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਦਾ ਬਿਜਲੀ ਕੁਨੈਕਸ਼ਨ ਕੱਟੇਗੀ। ਜੇਕਰ ਫਿਰ ਵੀ ਕੁੱਝ ਨਾਂ ਹੋਇਆ ਤਾਂ ਪੰਜਾਬ 'ਚ ਸਾਰੇ ਕਾਂਗਰਸ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਘਰਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਜਾਣਗੇ।
ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੀ ਸੈਕਟਰ-39 ਸਥਿਤ ਵਿਰੋਧੀ ਧਿਰ ਨੇਤਾ ਦੀ ਰਿਹਾਇਸ਼ 'ਤੇ ਆਯੋਜਿਤ ਬੈਠਕ 'ਚ ਅਗਲੇ ਬਜਟ ਸੈਸ਼ਨ ਦੀ ਰਣਨੀਤੀ 'ਤੇ ਚਰਚਾ ਕੀਤੀ ਗਈ। ਇਸ ਮੌਕੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਬਜਟ ਸੈਸ਼ਨ ਦੌਰਾਨ ਪੰਜਾਬ ਲਈ ਅਹਿਮ 3 ਮੁੱਦਿਆਂ 'ਤੇ ਸਾਡਾ ਫੋਕਸ ਰਹੇਗਾ। ਇਨ੍ਹਾਂ 'ਚ ਅਵਾਰਾ ਪਸ਼ੂਆਂ ਦਾ ਮਾਮਲਾ, ਮਹਿੰਗੀ ਬਿਜਲੀ ਤੋਂ ਰਾਹਤ ਅਤੇ ਸ਼ਰਾਬ ਤੋਂ ਹਾਸਲ ਹੋਣ ਵਾਲੇ ਮਾਲੀਏ 'ਚ ਜਾਣ ਬੁੱਝ ਕੇ ਕੀਤੀ ਗਈ ਕਮੀ ਸ਼ਾਮਲ ਹਨ। ਅਰੋੜਾ ਨੇ ਕਿਹਾ ਕਿ ਆਵਾਰਾ ਪਸ਼ੂਆਂ ਤੋਂ ਰਾਹਤ ਦਿਵਾਉਣ ਲਈ 'ਆਪ' ਨੇ ਪ੍ਰਸਤਾਵ ਬਣਾ ਕੇ ਸਪੀਕਰ ਨੂੰ ਸੌਂਪ ਦਿੱਤਾ ਹੈ।
'ਆਪ' ਕੋਰ ਕਮੇਟੀ ਚੇਅਰਮੈਨ ਪ੍ਰਿੰ. ਬੁੱਧਰਾਮ ਨੇ ਕਿਹਾ ਕਿ ਰਾਜ ਦੀਆਂ ਅਗਲੀਆਂ ਵਿਧਾਨਸਭਾ ਚੋਣਾਂ ਦੀ ਤਿਆਰੀ ਲਈ 20 ਫਰਵਰੀ ਨੂੰ ਕੋਰ ਕਮੇਟੀ ਦੀ ਬੈਠਕ ਰੱਖੀ ਗਈ ਹੈ ਅਤੇ ਉਸ 'ਚ ਹੀ ਤੈਅ ਕੀਤਾ ਜਾਵੇਗਾ ਕਿ ਰਾਜਭਰ 'ਚ ਕੀ-ਕੀ ਗਤੀਵਿਧੀਆਂ ਚਲਾਈਆਂ ਜਾਣਗੀਆਂ। ਇਸ ਮੌਕੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਕੁਲਵੰਤ ਸਿੰਘ ਪੰਡੋਰੀ, ਮਾਸਟਰ ਬਲਦੇਵ ਸਿੰਘ, ਸਰਬਜੀਤ ਕੌਰ ਮਾਣੂਕੇ, ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ, ਗੁਰਮੀਤ ਮੀਤ ਹੇਅਰ ਅਤੇ ਮਨਜੀਤ ਸਿੰਘ ਬਿਲਾਸਪੁਰ ਵੀ ਮੌਜੂਦ ਰਹੇ।

10ਵੇਂ 'ਜੱਟ ਐਕਸਪੋ' ਦਾ ਆਗਾਜ਼, ਪਿੰਡ ਝੋਕ ਹਰੀ ਹਰ 'ਚ ਲੱਗੀਆਂ ਰੌਣਕਾਂ
NEXT STORY