ਰੂਪਨਗਰ (ਵਿਜੇ ਸ਼ਰਮਾ)-ਰੂਪਨਗਰ-ਨੰਗਲ ਰੋਡ ’ਤੇ ਸਥਿਤ ਇਕ ਕਬਾੜ ਦੀ ਦੁਕਾਨ ’ਤੇ ਇਕ ਸਿਲੰਡਰ ਫਟਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਉਥੇ ਮੌਜੂਦ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਜੋਕਿ ਜ਼ੇਰੇ ਇਲਾਜ ਅਧੀਨ ਹਨ। ਇਸ ਦੇ ਸਬੰਧ ’ਚ ਕਬਾੜ/ਪੰਜਾਬ ਟਰੈਕਟਰ ਪਾਰਟਸ ਦੀ ਦੁਕਾਨ ਦੇ ਮਾਲਕ ਪ੍ਰੇਮ ਚੰਦ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪਿਛਲੇ ਲੰਬੇ ਅਰਸੇ ਤੋਂ ਸਕਰੈਪ ਦਾ ਸਾਮਾਨ ਸਵਰਾਜ ਮਾਜ਼ਦਾ ਕੰਪਨੀ ਤੋਂ ਟੈਂਡਰ ਜ਼ਰੀਏ ਚੁੱਕਿਆ ਜਾਂਦਾ ਹੈ ਅਤੇ ਬੀਤੇ ਦਿਨ ਇਕ ਕਬਾੜ ਦੀ ਗੱਡੀ ਸਵਰਾਜ ਮਾਜਦਾ ਤੋਂ ਆਈ, ਜਿਸ ਵਿੱਚ ਸਿਲੰਡਰ ਸਨ।
ਇਹ ਵੀ ਪੜ੍ਹੋ : 'ਯੁੱਧ ਨਸ਼ਿਆਂ ਵਿਰੁੱਧ' ਤਹਿਤ 21ਵੇਂ ਦਿਨ 493 ਥਾਵਾਂ 'ਤੇ ਹੋਈ ਛਾਪੇਮਾਰੀ, 63 ਨਸ਼ਾ ਸਮੱਗਲਰ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਜਦੋਂ ਇਨ੍ਹਾਂ ਸਿਲੰਡਰਾਂ ਨੂੰ ਗੱਡੀ ਵਿਚ ਲੋਡ ਕੀਤਾ ਜਾ ਰਿਹਾ ਸੀ ਤਾਂ ਅਚਾਨਕ ਇਕ ਸਿਲੰਡਰ ਫਟ ਗਿਆ ਉਸ ’ਚ ਗੈਸ ਸੀ ਜਾਂ ਨਹੀਂ ਇਹ ਉਨ੍ਹਾਂ ਨੂੰ ਨਹੀਂ ਪਤਾ ਕਿਉਂਕਿ ਉਨ੍ਹਾਂ ਕੋਲ ਸਿਰਫ਼ ਸਕਰੈਪ ਦਾ ਸਾਮਾਨ ਆਉਂਦਾ ਹੈ। ਦੂਜੇ ਪਾਸੇ ਸਿਲੰਡਰ ਫਟਣ ਕਾਰਨ ਦੁਕਾਨ ਦੇ ਸੀਸ਼ੇ, ਸੀਲਿੰਗ ਅਤੇ ਛੱਤ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ, ਜਿਸ ਦੌਰਾਨ ਚਾਰ ਵਿਅਕਤੀ ਇਸ ਦੀ ਲਪੇਟ ’ਚ ਆ ਗਏ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਗੂੰਜਿਆ ਕਿਸਾਨਾਂ ਦੀ ਜ਼ਮੀਨ ਐਕਵਾਇਰ ਦਾ ਮੁੱਦਾ, ਮੰਤਰੀ ਹਰਭਜਨ ਸਿੰਘ ETO ਨੇ ਦਿੱਤਾ ਜਵਾਬ
ਇਸ ਭਿਆਨਕ ਹਾਦਸੇ ’ਚ ਇਕ ਵਿਅਕਤੀ ਸੁਖਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਜ਼ਖ਼ਮੀ ਹੋਏ, ਜਿਨ੍ਹਾਂ ’ਚ ਦੁਕਾਨ ਮਾਲਕ ਦਾ ਪੁੱਤਰ ਵੀ ਜ਼ਖ਼ਮੀ ਹੋ ਗਿਆ। ਜ਼ਖ਼ਮੀਆਂ ’ਚ ਰੋਹਿਤ ਪੁੱਤਰ ਅਸ਼ੋਕ ਵਾਸੀ ਗੋਬਿੰਦਗੜ੍ਹ, ਗੌਰਵ ਪੁੱਤਰ ਪ੍ਰੇਮ ਚੰਦ ਵਾਸੀ ਗ੍ਰੀਨ ਐਵੇਨਿਊ ਅਤੇ ਕੁੰਦਨ ਰਾਜਕ ਪੁੱਤਰ ਬਹਾਦਰ ਰਾਜਕ (ਮੂਲ ਨਿਵਾਸੀ ਬਿਹਾਰ, ਹਾਲ ਵਾਸੀ ਰੂਪਨਗਰ) ਦੇ ਨਾਂ ਸ਼ਾਮਲ ਹਨ।

ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ ਬਾਵਾ ਪੁੱਤਰ ਉਜਾਗਰ ਸਿੰਘ ਵਾਸੀ ਪਿੰਡ ਨਾਨਕਪੁਰਾ ਜ਼ਿਲ੍ਹਾ ਰੂਪਨਗਰ ਵਜੋਂ ਹੋਈ। ਘਟਨਾ ਤੋਂ ਬਾਅਦ ਸਿਟੀ ਥਾਣਾ ਦੇ ਮੁਖੀ ਐੱਸ. ਐੱਚ. ਓ. ਪਵਨ ਕੁਮਾਰ ਤੁਰੰਤ ਪਹੁੰਚ ਗਏ ਅਤੇ ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਇਸ ਮਾਮਲੇ ਦੇ ਸਬੰਧ ’ਚ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੌਰਚਰੀ ’ਚ ਰੱਖਵਾ ਦਿੱਤਾ ਗਿਆ।
ਇਹ ਵੀ ਪੜ੍ਹੋ : 26 ਮਾਰਚ ਦੇ ਚੰਡੀਗੜ੍ਹ ਕੂਚ ਨੂੰ ਲੈ ਕੇ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਧ ਰਹੀ ਗਰਮੀ ਵਿਚਾਲੇ ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
NEXT STORY