ਜਲੰਧਰ - ਪਾਕਿਸਤਾਨ ਵੱਲੋਂ ਜੰਮੂ ਵਿੱਚ ਕਈ ਥਾਵਾਂ 'ਤੇ ਡਰੋਨ ਰਾਹੀਂ ਹਮਲੇ ਕੀਤੇ ਗਏ ਹਨ। ਧਮਾਕੇ ਦੀ ਆਵਾਜ਼ ਵੀ ਸੁਣਾਈ ਦਿੱਤੀ। ਇਸ ਤੋਂ ਬਾਅਦ ਪੰਜਾਬ ਦੇ ਪਠਾਨਕੋਟ ਏਅਰਬੇਸ 'ਤੇ ਹਮਲਾ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਨ੍ਹਾ ਹਮਲਿਆਂ ਦੀਆਂ ਖਬਰਾਂ ਤੋਂ ਬਾਅਦ ਅਹਿਤਿਆਤ ਦੇ ਤੌਰ ‘ਤੇ ਅੰਮ੍ਰਿਤਸਰ ਵਿੱਚ ਮੁਕੰਮਲ ਬਲੈਕ ਆਊਟ ਕੀਤਾ ਗਿਆ ਹੈ।
ਪੰਜਾਬ 'ਚ ਵੀ ਪਾਕਿਸਤਾਨੀ ਹਮਲਾ ਹੋਣ ਸਬੰਧੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਵਿੱਚ ਵੀ ਕਈ ਥਾਵਾਂ 'ਤੇ ਧਮਾਕੇ ਹੋਏ ਹਨ। ਜਲੰਧਰ ਦੇ ਗੁਰੂਨਾਨਕ ਮਿਸ਼ਨ ਚੌਂਕ, ਮੰਡ, ਅਰਬਨ ਅਸਟੇਟ ਵਿੱਚ ਧਮਾਕੇ ਹੋਣ ਦੀ ਸੂਚਨਾ ਮਿਲੀ ਹੈ ਅਤੇ ਸੂਰਾਨੁੱਸੀ ਵਿੱਚ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਜਲੰਧਰ ਵਿੱਚ ਵੀ ਬਲੈਕ ਆਊਟ ਕਰ ਦਿੱਤਾ ਗਿਆ ਹੈ। ਉਥੇ ਹੀ ਫਗਵਾੜਾ ਸ਼ਹਿਰ ਵਿੱਚ ਵੀ ਧਮਾਕੇ ਦੀਆਂ ਆਵਾਜ਼ਾਂ ਸੁਣਾਈ ਦੇ ਰਹੀਆਂ ਹਨ ਅਤੇ ਪੂਰੇ ਸ਼ਹਿਰ ਵਿੱਚ ਬਲੈਕ ਆਊਟ ਕੀਤਾ ਗਿਆ ਹੈ।
ਤਾਜ਼ਾ ਜਾਣਕਾਰੀ ਅਨੁਸਾਰ, ਅੰਮ੍ਰਿਤਸਰ ਹਵਾਈ ਅੱਡੇ ਨੇੜੇ ਪਿੰਡ ਵਡਾਲਾ ਵਿੱਚ ਇੱਕ ਪਾਕਿਸਤਾਨੀ ਡਰੋਨ ਨੂੰ ਮਾਰ ਗਿਰਾਇਆ ਗਿਆ ਹੈ। ਪਾਕਿਸਤਾਨੀ ਹਵਾਈ ਹਮਲੇ ਵਿੱਚ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਭਾਰਤੀ ਫੌਜ ਪਾਕਿਸਤਾਨ ਦੇ ਹਵਾਈ ਹਮਲਿਆਂ ਨੂੰ ਨਾਕਾਮ ਕਰ ਰਹੀ ਹੈ। ਅੰਮ੍ਰਿਤਸਰ, ਖਾਸ, ਜਲੰਧਰ ਵਿੱਚ ਪਾਕਿਸਤਾਨੀ ਡਰੋਨ ਦੇਖੇ ਗਏ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਹਵਾਈ ਹਮਲੇ ਦੇ ਸਾਇਰਨ ਵਜਾਏ ਜਾ ਰਹੇ ਹਨ।
ਜਲੰਧਰ 'ਚ ਹੋਇਆ ਮੁਕੰਮਲ ਬਲੈਕਆਊਟ
NEXT STORY