ਹੁਸ਼ਿਆਰਪੁਰ/ਦਸੂਹਾ (ਵਰਿੰਦਰ ਪੰਡਿਤ)- ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਪਿੰਡ ਘਗਵਾਲ ਵਿਚ ਧਮਾਕਾ ਹੋਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪਿੰਡ ਘਗਵਾਲ ਦੇ ਇਕ ਘਰ ਦੇ ਵਿੱਚ ਆਸਮਾਨ ਤੋਂ ਇਕ ਪੁਰਜ਼ਾ ਘਰ ਦੇ ਵਿਹੜੇ ਵਿੱਚ ਡਿੱਗਿਆ, ਜਿਸ ਨਾਲ ਇਲਾਕੇ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਲੋਕ ਕਰਨ ਲੱਗੇ ਰਾਸ਼ਨ ਇਕੱਠਾ, ਸ਼ਾਪਿੰਗ ਮਾਲ ਦੇ ਬਾਹਰ ਲੱਗੀ ਭੀੜ

ਜਾਣਕਾਰੀ ਦਿੰਦੇ ਹੋਏ ਚਸ਼ਮਦੀਦ ਅਸ਼ੋਕ ਕੁਮਾਰ ਨੇ ਦੱਸਿਆ ਕਿ ਰਾਤ ਕਰੀਬ ਡੇਢ ਵਜੇ ਆਸਮਾਨ ਤੋਂ ਇਕ ਪੁਰਜ਼ਾ ਉਨ੍ਹਾਂ ਦੇ ਘਰ ਦੇ ਬਾਹਰ ਡਿੱਗਦਾ ਹੈ, ਜਿਸ ਨਾਲ ਬਹੁਤ ਜ਼ੋਰਦਾਰ ਧਮਾਕਾ ਹੁੰਦਾ ਹੈ। ਉਸ ਤੋਂ ਬਾਅਦ ਉਹ ਉੱਠ ਕੇ ਜਦੋਂ ਵੇਖਦਾ ਹੈ ਤਾਂ ਉਸ ਦੇ ਘਰ ਦੇ ਵਿਹੜੇ ਵਿੱਚ ਇਕ ਮਸ਼ੀਨਰੀ ਦਾ ਪੁਰਜ਼ਾ ਡਿੱਗਿਆ ਹੁੰਦਾ ਹੈ, ਜਿਸ ਦੇ ਵਿੱਚੋਂ ਧੂੰਆਂ ਨਿਕਲ ਰਿਹਾ ਹੁੰਦਾ ਹੈ ਅਤੇ ਉਸ ਦੇ ਵਿੱਚੋਂ ਬਦਬੂ ਵੀ ਆ ਰਹੀ ਸੀ।

ਇਹ ਵੀ ਪੜ੍ਹੋ: ਜਲੰਧਰ 'ਚ ਅੱਜ ਹੋਣ ਵਾਲੇ ਬਲੈਕਆਊਟ ਦਰਮਿਆਨ ਡਿਪਟੀ ਕਮਿਸ਼ਨਰ ਦੀ ਲੋਕਾਂ ਨੂੰ ਖ਼ਾਸ ਅਪੀਲ
ਇਸ ਦੇ ਬਾਅਦ ਉਨ੍ਹਾਂ ਵੱਲੋਂ ਇਸ ਦੀ ਸੂਚਨਾ ਪੁਲਸ ਪ੍ਰਸ਼ਾਸਨ ਨੂੰ ਦਿੱਤੀ ਗਈ। ਮੌਕੇ 'ਤੇ ਪਹੁੰਚੇ ਥਾਣਾ ਹਾਜੀਪੁਰ ਦੇ ਐੱਸ. ਐੱਚ. ਓ. ਹਰਪ੍ਰੇਮ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਹੁਣ ਮੌਕੇ 'ਤੇ ਫੋਰੈਂਸਿਕ ਟੀਮ ਨੂੰ ਬੁਲਾਇਆ ਗਿਆ ਹੈ ਅਤੇ ਇਸ ਦੀ ਜਾਂਚ ਪੜਤਾਲ ਕੀਤੀ ਜਾਵੇਗੀ। ਬਾਕੀ ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਵੀ ਕਿਸੇ ਵੀ ਤਰ੍ਹਾਂ ਦੀ ਡਰਨ ਦੀ ਲੋੜ ਨਹੀਂ ਹੈ ਅਤੇ ਕੋਈ ਵੀ ਤਰ੍ਹਾਂ ਦਾ ਪੈਨਿਕ ਨਾ ਪੈਦਾ ਕੀਤਾ ਜਾਵੇ। ਉਨ੍ਹਾਂ ਨੇ ਦੱਸਿਆ ਇਸ ਜਾਂਚ ਪੜਤਾਲ ਵਿੱਚ ਜੋ ਵੀ ਸਾਹਮਣੇ ਆਵੇਗਾ ਉਹ ਆਉਣ ਵਾਲੇ ਸਮੇਂ ਵਿੱਚ ਇਸ ਜਾਣਕਾਰੀ ਦੇਣਗੇ।
ਇਹ ਵੀ ਪੜ੍ਹੋ: ਪੰਜਾਬ 'ਚ 14 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ 'ਤੇ ਵੱਡੀ ਕਾਰਵਾਈ, ਵੇਖੋ ਲਿਸਟ 'ਚ ਨਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਸਿਹਤ ਸੇਵਾਵਾਂ ਨੂੰ ਲੈ ਕੇ ALERT ਜਾਰੀ, ਡਾਕਟਰਾਂ ਨੂੰ ਦਿੱਤੇ ਗਏ ਸਖ਼ਤ ਹੁਕਮ
NEXT STORY