ਮੋਹਾਲੀ : ਮੋਹਾਲੀ ਦੇ ਇੰਡਸਟਰੀਅਲ ਫੇਜ਼-9 ਵਿਚ ਵੱਡਾ ਧਮਾਕਾ ਹੋਇਆ ਹੈ, ਜਿਸ ਵਿਚ ਦੋ ਲੋਕਾਂ ਦੀ ਮੌਤ ਦੀ ਖ਼ਬਰ ਹੈ। ਇਹ ਧਮਾਕਾ ਇਕ ਫੈਕਟਰੀ ਵਿਚ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਫੈਕਟਰੀ ਵਿਚ ਸਿਲੰਡਰ ਫੱਟਣ ਕਾਰਨ ਹੋਇਆ ਹੈ। ਇਹ ਧਮਾਕਾ ਇੰਨਾ ਜ਼ੋਰਦਾਰਦ ਸੀ ਕਿ ਇਸ ਵਿਚ 2 ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹਨ। ਦੱਸਿਆ ਜਾ ਰਿਹਾ ਹੈ ਕਿ ਧਮਾਕੇ ਕਾਰਨ ਆਸ-ਪਾਸ ਦੇ ਘਰਾਂ ਦੀਆਂ ਕੰਧਾਂ ਤੱਕ ਹਿਲ ਗਈਆਂ। ਸੂਤਰਾਂ ਮੁਤਾਬਕ ਜਿਸ ਫੈਕਟਰੀ ਵਿਚ ਇਹ ਧਮਾਕਾ ਹੋਇਆ ਹੈ, ਉਹ ਐਕਸੀਜਨ ਸਿਲੰਡਰ ਦੀ ਫੈਕਟਰੀ ਹੈ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਐਲਾਨ, ਆਖਿਰ ਲਿਆ ਗਿਆ ਅਹਿਮ ਫ਼ੈਸਲਾ
ਫਿਲਹਾਲ ਅਜੇ ਤੱਕ ਧਮਾਕੇ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਘਟਨਾ ਦਾ ਪਤਾ ਚੱਲਦਿਆਂ ਹੀ ਪੁਲਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਪੁਲਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜ਼ਖਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਕੇ ਉਤੇ ਪਹੁੰਚੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਾਰੇ ਦਫ਼ਤਰਾਂ ਲਈ ਜਾਰੀ ਹੋਏ ਵਿਸ਼ੇਸ਼ ਹੁਕਮ, ਹੁਣ ਲਾਜ਼ਮੀ ਹੋਇਆ ਇਹ ਕੰਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡੀ ਵਾਰਦਾਤ! ਸ਼ਰੇਆਮ ਸਕਿਓਰਿਟੀ ਗਾਰਡ ਦੇ ਬੇਟੇ ਨੂੰ ਮਾਰ 'ਤੀਆਂ ਗੋਲ਼ੀਆਂ
NEXT STORY