ਜਲੰਧਰ - ਜਲੰਧਰ ਵਿੱਚ ਦੇਰ ਰਾਤ ਇਕ ਵਾਰ ਫਿਰ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ ਹੈ। ਧਮਾਕਿਆਂ ਦੀ ਆਵਾਜ਼ ਦੇ ਨਾਲ ਹੀ ਜਲੰਧਰ ਸ਼ਹਿਰ ਵਿੱਚ ਬਲੈਕ ਆਊਟ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਵੱਖ-ਵੱਖ ਇਲਾਕਿਆਂ ਵਿੱਚ ਇਹ ਧਮਾਕੇ ਹੋਏ ਹਨ। ਇਨ੍ਹਾਂ ਧਮਾਕਿਆਂ ਦੀਆਂ ਆਵਾਜ਼ਾਂ ਨਾਲ ਲੋਕਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ।
ਜਾਣਕਾਰੀ ਅਨੁਸਾਰ ਇਹ ਆਵਾਜ਼ਾਂ ਜਲੰਧਰ ਸ਼ਹਿਰ ਦੇ ਮਾਡਲ ਟਾਊਨ, ਮਕਸੂਦਾਂ, ਕਿਸ਼ਨਪੁਰਾ, ਪਠਾਨਕੋਟ ਬਾਈਪਾਸ, ਆਦਮਪੁਰ ਅਤੇ ਕਪੂਰ ਪਿੰਡ ਨੇੜੇ ਸੁਣੀਆਂ ਗਈਆਂ ਹਨ। ਫਿਲਹਾਲ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਇਹ ਆਵਾਜ਼ ਕਿਸ ਚੀਜ਼ ਦੀ ਸੀ।
ਕਪੂਰਥਲਾ ਵਿੱਚ ਵੀ ਕਈ ਥਾਵਾਂ 'ਤੇ ਧਮਾਕਿਆਂ ਦੀ ਆਵਾਜ਼ ਸੁਣੀ ਗਈ ਹੈ। ਜਿਸ ਤੋਂ ਬਾਅਦ ਇਕ ਵਾਰ ਫਿਰ ਸਾਇਰਨ ਵੱਜਣੇ ਸ਼ੁਰੂ ਹੋ ਗਏ ਅਤੇ ਬਲੈਕ ਆਊਟ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਨਾ ਘਬਰਾਉਣ ਦੀ ਸਲਾਹ ਦਿੱਤੀ ਹੈ।

ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ 'ਚ ਸੀਨੀਅਰ IAS ਅਧਿਕਾਰੀ ਕੀਤੇ ਤਾਇਨਾਤ
NEXT STORY