ਹਾਜੀਪੁਰ (ਜੋਸ਼ੀ)- ਤਲਵਾੜਾ ਪੁਲਸ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਅਤੇ ਡੀ. ਐੱਸ. ਪੀ. ਦਸੂਹਾ ਬਲਵੀਰ ਸਿੰਘ ਦੇ ਹੁਕਮਾਂ ਅਨੁਸਾਰ ਮਾੜੇ ਅਨਸਰਾਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਇਕ ਨਿਜੀ ਹੋਟਲ ’ਚ ਛਾਪੇਮਾਰੀ ਕਰਕੇ ਦੇਹ ਵਪਾਰ ਦੇ ਧੰਦੇ ਨਾਲ ਜੁੜੀਆਂ 5 ਔਰਤਾਂ ਸਮੇਤ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਤਲਵਾੜਾ ਹਰਗੁਰਦੇਵ ਸਿੰਘ ਨੇ ਦਸਿਆ ਕਿ ਬੀਤੇ ਦਿਨ ਇਕ ਵਿਅਕਤੀ ਵੱਲੋਂ ਗੁਪਤ ਸੂਚਨਾ ਦਿੱਤੀ ਗਈ ਕਿ ਟੈਰਸ ਰੋਡ ’ਤੇ ਪੈਂਦੇ ਮੂਨ ਕਿਊ-3 ਫੂਡ ਹੋਟਲ ’ਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ I ਪੁਲਸ ਨੇ ਮੁੱਖਬਰ ਖ਼ਾਸ ਦੀ ਇਤਲਾਹ ’ਤੇ ਉਕਤ ਹੋਟਲ ’ਚ ਛਾਪੇਮਾਰੀ ਕੀਤੀ ਤਾਂ ਹੋਟਲ ’ਚੋਂ 5 ਔਰਤਾਂ ਅਤੇ 5 ਪੁਰਸ਼ਾਂ ਨੂੰ ਇਤਰਾਜ਼ਯੋਗ ਹਾਲਤ ’ਚ ਕਾਬੂ ਕੀਤਾ।
ਪੁਲਸ ਨੇ ਦੇਹ ਵਪਾਰ ਦਾ ਧੰਦਾ ਕਰਵਾਉਣ ਦੇ ਦੋਸ਼ ਹੇਠ ਹੋਟਲ ਮਾਲਕ ਅਮਿਤ ਸ਼ਰਮਾ ਉਰਫ਼ ਰਿੰਕੂ ਪੁੱਤਰ ਰਾਮ ਪ੍ਰਤਾਪ ਸ਼ਰਮਾ ਵਾਸੀ ਮੁਹੱਲਾ ਨਗਰ, ਮੈਨੇਜਰ ਸੁਮੀਤ ਪੁੱਤਰ ਜੋਗਿੰਦਰ ਪਾਲ ਵਾਸੀ ਮੁੱਹਲਾ ਹਲੇੜ ਅਤੇ ਦੀਪੂ ਜੋਗਰਾਜ ਵਾਸੀ ਮੁਹੱਲਾ ਸਾਂਡਪੁਰ ਆਦਿ ਸਮੇਤ 11 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਇਹ ਵੀ ਪੜ੍ਹੋ-ਜਲੰਧਰ ਦੇ ਬਸਤੀ ਗੁਜ਼ਾਂ 'ਚ ਹੋਏ ਕਰਿਆਨਾ ਸਟੋਰ ਮਾਲਕ ਦਾ ਮਰਡਰ ਕੇਸ ਟਰੇਸ, ਕਾਤਲ ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇ
ਥਾਣਾ ਮੁਖੀ ਨੇ ਦੱਸਿਆ ਕਿ 10 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਹੋਟਲ ਮਾਲਕ ਦੀ ਗ੍ਰਿਫ਼ਤਾਰੀ ਲਈ ਪੁਲਸ ਪਾਰਟੀ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧ ’ਚ ਤਲਵਾੜਾ ਪੁਲਸ ਸਟੇਸ਼ਨ ਵਿਖੇ ਮੁਕੱਦਮਾ ਨੰਬਰ 46 ਅਨੈਤਿਕ ਤਸਕਰੀ ਰੋਕਥਾਮ ਐਕਟ 1956 ਦੀ ਧਾਰਾ 3,4,5 ਦੇ ਤਹਿਤ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ I
ਇਹ ਵੀ ਪੜ੍ਹੋ- ਭੋਗਪੁਰ ਦੇ ਰੈਸਟੋਰੈਂਟ ’ਚ ਤਨਖ਼ਾਹ ਨੂੰ ਲੈ ਕੇ ਹੋਇਆ ਗੁੰਡਾਗਰਦੀ ਦਾ ਨੰਗਾ ਨਾਚ, ਭੰਨੇ ਕੁਰਸੀਆਂ ਤੇ ਟੇਬਲ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਆਈ ਖ਼ਾਸ ਖ਼ਬਰ, ਪਤਨੀ ਨੇ ਮੁਲਾਕਾਤ ਮਗਰੋਂ ਦੱਸੀਆਂ ਇਹ ਗੱਲਾਂ
NEXT STORY