ਚੰਡੀਗੜ੍ਹ (ਵੈੱਬ ਡੈਸਕ, ਆਸ਼ੀਸ਼) : ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਚੰਡੀਗੜ੍ਹ ਪ੍ਰਸ਼ਾਸਨ ਵਲੋਂ ਜਾਰੀ ਹੁਕਮਾਂ ਮੁਤਾਬਕ ਹੁਣ ਸਕੂਲਾਂ 'ਚ 13 ਜਨਵਰੀ ਮਤਲਬ ਕਿ ਲੋਹੜੀ ਤੱਕ ਛੁੱਟੀਆਂ ਰਹਿਣਗੀਆਂ ਅਤੇ 14 ਜਨਵਰੀ ਨੂੰ ਆਮ ਵਾਂਗ ਸਕੂਲ ਖੁੱਲ੍ਹਣਗੇ। ਇਸ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਨੇ 10 ਜਨਵਰੀ ਤੱਕ ਛੁੱਟੀਆਂ ਵਧਾਈਆਂ ਸਨ ਪਰ ਠੰਡ ਨੂੰ ਦੇਖਦਿਆਂ ਹੁਣ ਦੁਬਾਰਾ ਛੁੱਟੀਆਂ 'ਚ ਵਾਧਾ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਹੱਡ ਚੀਰਵੀਂ ਠੰਡ ਵਿਚਾਲੇ ਬੇਹੱਦ ਚਿੰਤਾ ਭਰੀ ਖ਼ਬਰ, ਸਾਵਧਾਨ ਰਹਿਣ ਲੋਕ, ਸਾਹਮਣੇ ਆਈ ਵੱਡੀ ਗੱਲ
ਚੰਡੀਗੜ੍ਹ ਸਿੱਖਿਆ ਵਿਭਾਗ ਦੇ ਮੁਤਾਬਕ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ। ਇਹ ਹੁਕਮ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ 'ਤੇ ਲਾਗੂ ਹੋਣਗੇ। ਹੁਕਮਾਂ ਦੇ ਮੁਤਾਬਕ ਪਹਿਲੀ ਤੋਂ ਅੱਠਵੀਂ ਜਮਾਤ ਅਤੇ ਨਾਨ-ਬੋਰਡ ਕਲਾਸਾਂ (9ਵੀਂ ਅਤੇ 11ਵੀਂ) ਲਈ ਫਿਜ਼ੀਕਲ ਤੌਰ 'ਤੇ ਕਲਾਸਾਂ ਨਹੀਂ ਲੱਗਣਗੀਆਂ।
ਇਹ ਵੀ ਪੜ੍ਹੋ : ਗੈਸ ਕੁਨੈਕਸ਼ਨ ਅਤੇ ਆਧਾਰ ਕਾਰਡ ਹੋਣਗੇ ਰੱਦ! ਇਕੱਠਾ ਕੀਤਾ ਜਾ ਰਿਹਾ ਡਾਟਾ, ਪੜ੍ਹੋ ਪੂਰੀ ਖ਼ਬਰ
ਹਾਲਾਂਕਿ ਸਕੂਲ ਸਵੇਰੇ 9 ਖੁੱਲ੍ਹਣਗੇ ਅਤੇ ਅਧਿਆਪਕ ਆਨਲਾਈਨ ਕਲਾਸਾਂ ਲਾ ਸਕਦੇ ਹਨ। ਇਸ ਤੋਂ ਇਲਾਵਾ 10ਵੀਂ ਅਤੇ 12ਵੀਂ ਜਮਾਤਾਂ ਲਈ ਸਕੂਲ ਦੋਬਾਰਾ ਖੋਲ੍ਹਣ ਦੀ ਇਜਾਜ਼ਤ ਹੋਵੇਗੀ ਪਰ ਸਵੇਰੇ 9.30 ਵਜੇ ਤੋਂ ਪਹਿਲਾਂ ਨਹੀਂ ਅਤੇ 3.30 ਵਜੇ ਸਕੂਲਾਂ 'ਚ ਛੁੱਟੀ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ: ਲੱਕੜ ਦੇ ਆਰੇ ਨਾਲ ਵੱਢੇ ਮੁੰਡੇ ਦੇ ਮਾਮਲੇ 'ਚ ਨਵਾਂ ਮੋੜ! ਫੜੇ ਗਏ ਪਤੀ-ਪਤਨੀ ਦਾ ਸਨਸਨੀਖੇਜ਼ ਖ਼ੁਲਾਸਾ
NEXT STORY