Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    8:11:33 PM

  • delhi building collapse pm modi expresses deep sorrow over

    Delhi building collapse: ਦਿੱਲੀ ਇਮਾਰਤ ਹਾਦਸਾ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

  • drug addict nephew clashed family

    ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਜਬਰੀ ਵਸੂਲੀ, ਡਕੈਤੀ ਤੇ ਗੈਂਗਵਾਰ ਨੇ ਵਧਾਈ ਪੰਜਾਬ ਦੀ ਚਿੰਤਾ, ਪੁਲਸ ਘਾਟ ਨਾਲ ਲੋਕ ਅਸੁਰੱਖਿਅਤ

PUNJAB News Punjabi(ਪੰਜਾਬ)

ਜਬਰੀ ਵਸੂਲੀ, ਡਕੈਤੀ ਤੇ ਗੈਂਗਵਾਰ ਨੇ ਵਧਾਈ ਪੰਜਾਬ ਦੀ ਚਿੰਤਾ, ਪੁਲਸ ਘਾਟ ਨਾਲ ਲੋਕ ਅਸੁਰੱਖਿਅਤ

  • Edited By Shivani Bassan,
  • Updated: 03 Feb, 2026 02:41 PM
Kapurthala-Phagwara
extortion  dacoity and gang war have increased the concern of punjab
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ (ਭੂਸ਼ਣ, ਮਹਾਜਨ, ਮਲਹੋਤਰਾ)- ਅੱਤਵਾਦ ਤੋਂ ਬਾਅਦ ਅਪਰਾਧਾਂ ਨੂੰ ਲੈ ਕੇ ਆਪਣੇ ਸਭ ਤੋਂ ਖਤਰਨਾਕ ਦੌਰ ’ਚੋਂ ਲੰਘ ਰਹੇ ਸੂਬੇ ਨੂੰ ਸਮਾਜ ਵਿਰੋਧੀ ਅਨਸਰਾਂ ਤੋਂ ਨਿਜਾਤ ਦਿਵਾਉਣ ਦੇ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਅਸਫਲ ਸਾਬਤ ਹੋਈ ਹੈ। ਉੇਥੇ ਹੀ ਬੀਤੇ ਚਾਰ ਸਾਲਾਂ ਵਿਚ ਸਰਕਾਰ ਦੀ ਲਾਪਰਵਾਹੀ ਇੰਨੀ ਗੰਭੀਰ ਰਹੀ ਹੈ ਕਿ ਪੰਜਾਬ ਪੁਲਸ ਜੋ ਲਗਾਤਾਰ ਸੇਵਾਮੁਕਤੀ ਨਾਲ ਜੂਝ ਰਹੀ ਹੈ, ਨੇ ਇੱਕ ਵੀ ਭਰਤੀ ਮੁਹਿੰਮ ਸ਼ੁਰੂ ਨਹੀਂ ਕੀਤੀ ਹੈ। ਨਤੀਜੇ ਵਜੋਂ ਸੂਬੇ ਦੇ ਲਗਭਗ ਸਾਰੇ ਥਾਣੇ ਪੁਲਸ ਕਰਮਚਾਰੀਆਂ ਦੀ ਭਾਰੀ ਘਾਟ ਨਾਲ ਜੂਝ ਰਹੇ ਹਨ।

ਇਹ ਵੀ ਪੜ੍ਹੋ-ਪੰਜਾਬ ਦੇ ਨੈਸ਼ਨਲ ਹਾਈਵੇਅ ’ਤੇ ਵੱਡਾ ਹਾਦਸਾ, 4 ਲੋਕਾਂ ਦੀ ਮੌਤ, ਸੜਕ 'ਤੇ ਵਿਛੀਆਂ ਲਾਸ਼ਾਂ

ਜ਼ਿਕਰਯੋਗ ਹੈ ਕਿ ਪੰਜਾਬ ਇਸ ਸਮੇਂ ਜਬਰੀ ਵਸੂਲੀ, ਡਕੈਤੀ, ਫਾਇਰਿੰਗ ਤੇ ਗੈਂਗਵਾਰ ਦੇ ਨਾਲ-ਨਾਲ ਨਸ਼ੇ ਦੀ ਭਿਆਨਕ ਸਮੱਸਿਆ ਨਾਲ ਜੂਝ ਰਿਹਾ ਹੈ। ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਾਰਚ 2022 ਵਿਚ ਸੱਤਾ ਸੰਭਾਲੀ ਸੀ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲਸ ਵਿਚ 10 ਹਜ਼ਾਰ ਨੌਜਵਾਨਾਂ ਦੀ ਭਰਤੀ ਦਾ ਐਲਾਨ ਕੀਤਾ ਸੀ ਅਤੇ ਇਸ ਭਰਤੀ ਮੁਹਿੰਮ ਨੂੰ ਜਾਰੀ ਰੱਖਣ ਦਾ ਵਾਅਦਾ ਕੀਤਾ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਜੋ ਕਿ ਆਪਣੇ ਖੋਖਲੇ ਵਾਅਦਿਆਂ ਅਤੇ ਐਲਾਨਾਂ ਲਈ ਜਾਣੀ ਜਾਂਦੀ ਹੈ, ਇਕ ਵੀ ਨਵਾਂ ਪੁਲਸ ਕਾਂਸਟੇਬਲ ਭਰਤੀ ਕਰਨ ਵਿਚ ਅਸਫਲ ਰਹੀ ਹੈ। ਸਿੱਟੇ ਵਜੋਂ ਸੂਬੇ ਭਰ ਦੇ ਸਾਰੇ ਜ਼ਿਲੇ ਪੁਲਸ ਦੀ ਭਾਰੀ ਘਾਟ ਨਾਲ ਜੂਝ ਰਹੇ ਹਨ।

ਇਹ ਵੀ ਪੜ੍ਹੋ- ਕੱਢ ਦਿਓ ਪਿੰਡੋਂ ਬਾਹਰ, ਪਿੰਡ 'ਚ ਹੀ ਵਿਆਹ ਕਰਵਾਉਣ ਵਾਲੇ ਮੁੰਡਾ-ਕੁੜੀ ਖਿਲਾਫ ਪੰਚਾਇਤ ਨੇ ਪਾਇਆ ਮਤਾ

ਇਹੀ ਕਾਰਨ ਹੈ ਕਿ ਅਪਰਾਧੀ ਭੀੜ-ਭੜੱਕੇ ਵਾਲੇ ਖੇਤਰਾਂ ਵਿਚ ਅਪਰਾਧ ਕਰਨ ਅਤੇ ਆਸਾਨੀ ਨਾਲ ਫਰਾਰ ਹੋਣ ’ਚ ਕਾਮਯਾਬ ਹੋ ਰਹੇ ਹਨ। ਅਜਿਹਾ ਹੀ ਦ੍ਰਿਸ਼ ਪਿਛਲੇ ਦਿਨੀਂ ਮੋਹਾਲੀ ਦੇ ਐੱਸ. ਐੱਸ. ਪੀ. ਦਫ਼ਤਰ ਨੇੜੇ ਦੇਖਣ ਨੂੰ ਮਿਲਿਆ। ਜਿੱਥੇ ਅਪਰਾਧੀਆਂ ਨੇ ਦਿਨ-ਦਿਹਾੜੇ ਪੇਸ਼ੀ ਲਈ ਆਏ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਤੋਂ ਬਾਅਦ ਅਪਰਾਧੀ ਬੜੀ ਆਸਾਨੀ ਨਾਲ ਫਰਾਰ ਹੋ ਗਏ। ਜੇਕਰ ਪੁਲਸ ਨਾਕਾਬੰਦੀ ਸਖ਼ਤ ਕੀਤੀ ਜਾਂਦੀ ਤਾਂ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਸੀ।

ਪੰਜਾਬ: ਭਰੇ ਬਾਜ਼ਾਰ 'ਚ ਚੱਲੀਆਂ ਠਾਹ-ਠਾਹ ਗੋਲੀਆਂ, ਦੁਕਾਨਦਾਰਾਂ ਨੇ ਤੁਰੰਤ ਬੰਦ ਕਰ'ਤੀਆਂ ਦੁਕਾਨਾਂ

ਡਰੱਗ ਮਾਫੀਆ ਤੇ ਗੈਂਗਸਟਰਾਂ ਨਾਲ ਲੜਨ ਲਈ ਸੈਂਕਸ਼ਨਡ ਪੁਲਸ ਦੀ ਗਿਣਤੀ ਨਾਲੋਂ ਬਹੁਤ ਘੱਟ ਹਨ ਮੁਲਾਜ਼ਮ

ਸਥਿਤੀ ਇਹ ਹੈ ਕਿ ਜਦੋਂ ਕਿ ਹਰ ਮਹੀਨੇ ਲਗਭਗ 200 ਪੁਲਸ ਕਰਮਚਾਰੀ ਅਤੇ ਅਧਿਕਾਰੀ ਸੇਵਾਮੁਕਤ ਹੋ ਰਹੇ ਹਨ, ਜ਼ਿਆਦਾਤਰ ਪੁਲਸ ਥਾਣਿਆਂ ਵਿਚ ਡਰੱਗ ਮਾਫੀਆ ਅਤੇ ਗੈਂਗਸਟਰਾਂ ਨਾਲ ਲੜਨ ਲਈ ਸੈਂਕਸ਼ਨਡ ਪੁਲਸ ਦੀ ਗਿਣਤੀ ਨਾਲੋਂ ਕਿਤੇ ਘੱਟ ਪੁਲਸ ਕਰਮਚਾਰੀ ਹਨ, ਜਿਸ ਕਰ ਕੇ ਨਾਈਟ ਡੋਮੀਨੇਸ਼ਨ ਮੁਹਿੰਮ ਤੇ ਨਸ਼ਾ ਪ੍ਰਭਾਵਿਤ ਖੇਤਰਾਂ ਵਿਚ ਚੈਕਿੰਗ ਦੇ ਲਗਭਗ ਬੰਦ ਹੋਣ ਨੇ ਅਪਰਾਧੀਆਂ ਅਤੇ ਨਸ਼ਾ ਤਸਕਰਾਂ ਦੇ ਹੌਸਲੇ ਬੁਲੰਦੀਆਂ ’ਤੇ ਪਹੁੰਚ ਗਏ ਹਨ।

ਹਾਲਾਂਕਿ ਥਾਣਿਆਂ ਵਿਚ ਪੁਲਸ ਮੁਲਾਜ਼ਮਾਂ ਦੀ ਭਾਰੀ ਘਾਟ ਨੇ ਅਜਿਹੇ ਖਤਰਨਾਕ ਅਪਰਾਧਾਂ ਦੇ ਗ੍ਰਾਫ ਨੂੰ ਨਵੀਆਂ ਉਚਾਈਆਂ ’ਤੇ ਪਹੁੰਚਾ ਦਿੱਤਾ ਹੈ। ਇਕ ਪੁਲਸ ਅਧਿਕਾਰੀ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ’ਤੇ ਕਿਹਾ ਕਿ ਜੇਕਰ ਜਲਦੀ ਹੀ ਪੰਜਾਬ ਪੁਲਸ ਵਿਚ 20-25 ਹਜ਼ਾਰ ਕਾਂਸਟੇਬਲਾਂ ਦੀ ਭਰਤੀ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿਚ ਸਥਿਤੀ ਹੋਰ ਵੀ ਵਿਗੜ ਸਕਦੀ ਹੈ।

ਕਾਬਿਲ ਪੁਲਸ ਅਧਿਕਾਰੀਆਂ ਦੇ ਤਬਾਦਲੇ ਹੋਣ ਕਾਰਨ ਸੀਨੀਅਰ ਪੁਲਸ ਅਧਿਕਾਰੀ ਲੱਭਣੇ ਹੋਏ ਮੁਸ਼ਕਲ

ਕਦੇ ਪੁਲਸ ਥਾਣਿਆਂ ’ਚ ਲੱਗਣ ਲਈ ਪੁਲਸ ਇੰਸਪੈਕਟਰਾਂ ਤੇ ਸਬ-ਇੰਸਪੈਕਟਰਾਂ ਨੂੰ ਜਿੱਥੇ ਵੱਡੀਆਂ-ਵੱਡੀਆਂ ਸਿਫਾਰਸ਼ਾਂ ਲੱਭਣੀਆਂ ਪੈਂਦੀਆਂ ਸਨ, ਉੱਥੇ ਹੀ ਹੁਣ ਪੁਲਸ ਫੋਰਸ ਦੀ ਭਾਰੀ ਘਾਟ ਤੇ ਕਾਬਿਲ ਪੁਲਸ ਅਧਿਕਾਰੀਆਂ ਦੇ ਤਬਾਦਲੇ ਹੋਣ ਕਾਰਨ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਥਾਣਿਆਂ ’ਚ ਐੱਸ. ਐੱਚ. ਓ. ਲਗਾਉਣ ਲਈ ਇੰਸਪੈਕਟਰ ਜਾਂ ਸਬ ਇੰਸਪੈਕਟਰ ਰੈਂਕ ਦੇ ਪੁਲਸ ਅਧਿਕਾਰੀ ਵੀ ਲੱਭਣੇ ਮੁਸ਼ਕਲ ਹੋ ਗਏ ਹਨ।

ਅਜਿਹੇ ਥਾਣਿਆਂ ’ਚ ਕਈ ਐੱਸ. ਐੱਚ. ਓ. ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਕੋਲ ਕੋਈ ਤਜਰਬਾ ਨਹੀਂ ਹੈ। ਇਸ ਲਈ ਅਪਰਾਧੀਆਂ ਨਾਲ ਨਜਿੱਠਣਾ ਅਜਿਹੇ ਤਜਰਬਾਹੀਣ ਪੁਲਸ ਅਧਿਕਾਰੀਆਂ ਲਈ ਇਕ ਵੱਡੀ ਚੁਣੌਤੀ ਬਣਿਆ ਹੋਇਆ ਹੈ। ਪੁਲਸ ਫੋਰਸ ਦੀ ਇਸ ਭਾਰੀ ਘਾਟ ਨੇ ਸੂਬੇ ਦੇ ਲੋਕਾਂ ਨੂੰ ਅਪਰਾਧੀਆਂ ਦੇ ਰਹਿਮੋ-ਕਰਮ ’ਤੇ ਛੱਡ ਦਿੱਤਾ ਹੈ।

ਹਾਲਾਤ ਇੰਨੇ ਭਿਆਨਕ ਹੋ ਗਏ ਹਨ ਕਿ ਥਾਣਿਆਂ ’ਚ ਜ਼ਿਆਦਾਤਰ ਪੁਰਾਣੇ ਅਤੇ ਤਜਰਬੇਕਾਰ ਪੁਲਸ ਅਧਿਕਾਰੀਆਂ ਦੀ ਲਗਾਤਾਰ ਸੇਵਾਮੁਕਤੀ ਕਾਰਨ ਐੱਫ. ਆਈ. ਆਰ. ਲਿਖਣ ਲਈ ਵੀ ਕੋਈ ਪੁਲਸ ਕਰਮਚਾਰੀ ਨਹੀਂ ਮਿਲ ਰਹੇ ਹਨ, ਜਿਸ ਕਾਰਨ ਐੱਫ. ਆਈ. ਆਰ. ਦੀ ਪ੍ਰਕਿਰਿਆ ਨੂੰ ਪੂਰਾ ਕਰਨ ਵਿਚ 2-3 ਦਿਨ ਲੱਗ ਜਾਂਦੇ ਹਨ, ਜੋ ਕਿਤੇ ਨਾ ਕਿਤੇ ਪੰਜਾਬ ਪੁਲਸ ਦੀ ਫੋਰਸ ਦੀ ਭਾਰੀ ਘਾਟ ਕਾਰਨ ਪੈਦਾ ਹੋਏ ਬਦਤਰ ਹਾਲਾਤਾਂ ਵੱਲ ਇਸ਼ਾਰਾ ਕਰਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • gang war
  • Punjab
  • people
  • lack of police
  • ਗੈਂਗ ਵਾਰ
  • ਪੰਜਾਬ
  • ਲੋਕ
  • ਪੁਲਸ ਦੀ ਘਾਟ

Big Breaking : ਨਾਭਾ ਜੇਲ੍ਹ 'ਚੋਂ ਬਾਹਰ ਆਏ ਬਿਕਰਮ ਮਜੀਠੀਆ

NEXT STORY

Stories You May Like

  • lack of rain amidst sweltering heat in punjab
    ਪੰਜਾਬ 'ਚ ਹੁੰਮਸ ਭਰੀ ਗਰਮੀ ਵਿਚਾਲੇ ਮੀਂਹ ਦੀ ਘਾਟ! ਪੰਜਾਬੀਆਂ ਨੂੰ ਝੱਲਣੀ ਪਈ ਪਰੇਸ਼ਾਨੀ
  • isro  jairam ramesh  congratulations  india
    ISRO ਦੀ ਸਫ਼ਲਤਾ 'ਤੇ ਜੈਰਾਮ ਰਮੇਸ਼ ਨੇ ਦਿੱਤੀ ਵਧਾਈ
  • every third person in the world is suffering from fatty liver
    ਦੁਨੀਆ ਦਾ ਹਰ ਤੀਜਾ ਵਿਅਕਤੀ ਫੈਟੀ ਲੀਵਰ ਦੀ ਲਪੇਟ ’ਚ, ਪੇਟ ਦੀਆਂ ਬੀਮਾਰੀਆਂ ਨੇ ਵਧਾਈ ਚਿੰਤਾ
  • punjab police transfers police officers
    ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ
  • rbi  s new rules increase tension of google pay  paytm and phonepe
    RBI ਦੇ ਨਵੇਂ ਨਿਯਮਾਂ ਨੇ ਵਧਾਈ ਪੇਮੈਂਟ ਕੰਪਨੀਆਂ ਟੈਂਸ਼ਨ, Google Pay, Paytm ਤੇ PhonePe ਨੇ ਮੰਗਿਆ ਸਮਾਂ
  • nhai  toll plazas  fraud  toll collection  ed raids
    NHAI ਟੋਲ ਪਲਾਜ਼ਿਆਂ 'ਤੇ ਧੋਖਾਧੜੀ ਵਾਲੇ ਟੋਲ ਵਸੂਲੀ ਦੇ ਮਾਮਲੇ 'ਚ ED ਨੇ ਕਈ ਸੂਬਿਆਂ 'ਚ ਮਾਰੇ ਛਾਪੇ
  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ ਫੋਰਸ ਕੀਤੀ ਤਾਇਨਾਤ
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • new scam chemical purse scam in punjab
      ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
    • four cadets from punjab become lieutenants in indian army
      ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
    • punjab vidhan sabha elections
      ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ ਵੱਡੀ ਅਪਡੇਟ!
    • swine flu wreaks havoc in punjab first suspicious death reported in jalandhar
      ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
    • deadbody in ravi
      ਰਾਵੀ ਨਦੀ ਕੰਡੇ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
    • theft in bareta
      ਬਿਜਲੀ ਵਿਭਾਗ ਦੇ ਮੁਲਾਜ਼ਮ ਦਾ ਮੋਟਰਸਾਈਕਲ ਚੋਰੀ
    • ssp harmandeep hans takes charge in patiala district  warns drug smugglers
      ਪਟਿਆਲਾ ਜ਼ਿਲ੍ਹੇ 'ਚ  SSP ਹਰਮਨਦੀਪ ਹੰਸ ਨੇ ਸੰਭਾਲਿਆ ਅਹੁਦਾ, ਨਸ਼ਾ ਤਸਕਰਾਂ ਨੂੰ...
    • drugs recovered in ludhiana
      ਸੈਂਟਰਲ ਜੇਲ੍ਹ ’ਚ ਹਵਾਲਾਤੀਆਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ
    • shocking incident in sunam
      ਘਰ 'ਚ ਪਈ ਪੁਰਾਣੀ ਦਵਾਈ ਖ਼ਾਣ ਨਾਲ ਵਿਆਹੁਤਾ ਦੀ ਮੌਤ
    • accident on jalandhar phagwara highway  nhai employee dies tragically
      ਜਲੰਧਰ-ਫਗਵਾੜਾ ਹਾਈਵੇਅ 'ਤੇ ਹਾਦਸਾ! NHAI ਕਰਮਚਾਰੀ ਦੀ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +