ਗੁਰਦਾਸਪੁਰ (ਵਿਨੋਦ)- ਇੱਕ ਵੱਡੀ ਸਫਲਤਾ 'ਚ ਗੁਰਦਾਸਪੁਰ ਪੁਲਸ ਨੇ ਹਾਲ ਹੀ 'ਚ ਹੋਈਆਂ ਦੋ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦਾ ਪਰਦਾਫਾਸ਼ ਕੀਤਾ ਹੈ ਅਤੇ ਦੋ ਮੁਲਜ਼ਮਾਂ, ਨਿਤੀਸ਼ ਸਿੰਘ ਅਤੇ ਕਰਨ ਮਸੀਹ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ । ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਵਿਦੇਸ਼ੀ-ਅਧਾਰਤ ਕੱਟੜਪੰਥੀ ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ, ਜੋ ਬੱਬਰ ਖਾਲਸਾ ਇੰਟਰਨੈਸ਼ਨਲ (BKI) ਅੱਤਵਾਦੀ ਸੰਗਠਨ ਨਾਲ ਜੁੜੇ ਹੋਏ ਸਨ, ਦੁਆਰਾ ਕੰਟਰੋਲ ਕੀਤਾ ਜਾ ਰਿਹਾ ਸੀ।
ਇਹ ਵੀ ਪੜ੍ਹੋ- ਹਾਏ ਨੀ ਚਾਈਨਾ ਡੋਰੇ ! 3 ਸਾਲ ਦੀ ਮਾਸੂਮ, ਮੂੰਹ 'ਤੇ ਲੱਗੇ 65 ਟਾਂਕੇ
ਡੀ. ਜੀ. ਪੀ. ਨੇ ਦੱਸਿਆ ਕਿ ਮੁਲਜ਼ਮ ਗੁਰਦਾਸਪੁਰ ਦੇ ਕਲਾਨੌਰ ਵਿੱਚ ਇੱਕ ਮੈਡੀਕਲ ਸਟੋਰ ਅਤੇ ਇੱਕ ਹਸਪਤਾਲ ਦੇ ਮਾਲਕਾਂ ਨੂੰ ਨਿਸ਼ਾਨਾ ਬਣਾ ਕੇ ਕੀਤੀਆਂ ਗਈਆਂ ਗੋਲੀਬਾਰੀ ਵਿੱਚ ਸ਼ਾਮਲ ਸਨ। ਜਿਨ੍ਹਾਂ ਪਾਸੋਂ 9mm ਗਲੌਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਅੱਤਵਾਦ ਨਾਲ ਜੁੜੇ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਪੰਜਾਬ ਭਰ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ- ਪੰਜਾਬ : ਰੂਹ ਕੰਬਾਊ ਮੌਤ, ਪਤੀ ਨੇ ਕਹੀ ਨਾਲ ਵੱਢ'ਤੀ ਪਤਨੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿਲਜੀਤ ਦੋਸਾਂਝ ਵੱਲੋਂ ਅਮਿਤਾਭ ਬਚਨ ਨੂੰ ਪੈਰੀਂ ਹੱਥ ਲਾਉਣ ਦੇ ਮਾਮਲੇ 'ਤੇ ਜਥੇਦਾਰ ਦਾ ਬਿਆਨ
NEXT STORY