ਮੋਹਾਲੀ (ਨਿਆਮੀਆਂ) : ਪੰਜਾਬ ਦੇ ਸਰਕਾਰੀ ਸਕੂਲਾਂ 'ਚ ਉਤਸ਼ਾਹੀ ਅਧਿਆਪਕਾਂ ਨੇ ਬੋਰਡ ਦੇ ਇਮਤਿਹਾਨਾਂ ਵਾਲੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਪੜ੍ਹਾ ਕੇ ਸਕੂਲੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੀ ਪ੍ਰਤੀਬੱਧਤਾ ਨੂੰ ਮੁੜ ਦੁਹਰਾਉਣ ਦਾ ਕਾਰਜ ਕੀਤਾ ਹੈ। ਇਸ ਨਾਲ ਜਿੱਥੇ ਵਿਦਿਆਰਥੀਆਂ ਦੇ ਮਨਾਂ ਵਿਚੋਂ ਬੋਰਡ ਦੀ ਪ੍ਰੀਖਿਆਵਾਂ ਵਿਚ ਸਫ਼ਲ ਹੋਣ ਦਾ ਜਜ਼ਬਾ ਵਧ ਰਿਹਾ ਹੈ, ਉੱਥੇ ਅਧਿਆਪਕ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਮਾਪਿਆਂ ਦਾ ਵਿਸ਼ਵਾਸ ਕਾਇਮ ਰੱਖਣ ਵਿਚ ਸਫਲ ਹੋ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਨੇ ਪੰਜਾਬ ਦੇ ਸਕੂਲਾਂ ਵਿਚ ਪੜ੍ਹਾ ਰਹੇ ਅਧਿਆਪਕਾਂ ਦੀਆਂ ਐਤਵਾਰ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਤਸਵੀਰਾਂ ਨੂੰ ਦੇਖਣ ਉਪਰੰਤ ਕੀਤਾ।
ਪੰਜਾਬ ਦੇ ਅਧਿਆਪਕਾਂ ਨੂੰ ਪਿਛਲੇ ਸਾਲ 100 ਫੀਸਦੀ ਨਤੀਜੇ ਦੇਣ ਕਾਰਨ ਸਨਮਾਨਿਤ ਕੀਤਾ ਜਾ ਰਿਹਾ ਹੈ ਅਤੇ ਇਸ ਵਾਰ ਸਿੱਖਿਆ ਵਿਭਾਗ ਵਲੋਂ ਮਿਸ਼ਨ ਸ਼ਤ-ਪ੍ਰਤੀਸ਼ਤ ਤਹਿਤ ਅਧਿਆਪਕਾਂ ਨੇ 5ਵੀਂ, 8ਵੀਂ, 10ਵੀਂ ਅਤੇ 12ਵੀਂ ਦੇ ਬੋਰਡ ਦੇ ਨਤੀਜੇ 100 ਫੀਸਦੀ ਲਿਆਉਣ ਲਈ ਚਾਰ ਮਹੀਨੇ ਪਹਿਲਾਂ ਹੀ ਕਮਰ ਕਸ ਲਈ ਹੈ। ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਨੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਸਾਰੇ ਅਧਿਆਪਕਾਂ ਨੂੰ ਸ਼ਾਬਾਸ਼ ਦਿੱਤੀ ਹੈ, ਜਿਨ੍ਹਾਂ ਨੇ ਐਤਵਾਰ ਦੀ ਛੁੱਟੀ ਵਾਲੇ ਦਿਨ ਵਿਦਿਆਰਥੀਆਂ ਨੂੰ ਆਪਣੇ ਕੀਮਤੀ ਸਮੇਂ ਵਿਚੋਂ ਸਮਾਂ ਦੇ ਕੇ ਉਨ੍ਹਾਂ ਨੂੰ ਸਬੰਧਤ ਵਿਸ਼ੇ ਦੀਆਂ ਜਟਿਲ ਧਾਰਨਾਵਾਂ ਨੂੰ ਵਾਧੂ ਸਮੇਂ ਵਿਚ ਸਮਝਾਉਣ ਦਾ ਯਤਨ ਕੀਤਾ ਹੈ।
ਉਨ੍ਹਾਂ ਨੇ ਸਮਿਸ ਪਲਾਸੀ ਦੀ ਸਸ ਮਿਸਟ੍ਰੈਸ ਪੁਸ਼ਪਿੰਦਰ ਪਾਲ ਕੌਰ, ਸਹਸ ਦਿਆਲ ਭੜਾਂਗ ਦੀ ਸਾਇੰਸ ਅਧਿਆਪਕਾ ਸੁਖਰਾਜ ਕੌਰ, ਸਮਾਸਸਸ ਪੀ. ਏ. ਪੀ. ਕੈਂਪਸ ਜਲੰਧਰ ਦੀ ਅੰਗਰੇਜ਼ੀ ਅਧਿਆਪਕਾ ਮਨਦੀਪ ਕੌਰ ਅਤੇ ਸ. ਕੰ. ਸ. ਸ. ਸ. ਘੜੂਆਂ ਦੀ ਸਾਇੰਸ ਅਧਿਆਪਕਾ ਅਰਚਨਾ ਸੈਣੀ ਅਤੇ ਹੋਰ ਅਧਿਆਪਕਾਂ ਦੀਆਂ ਤਸਵੀਰਾਂ ਸਾਝੀਆਂ ਕੀਤੀਆਂ ਅਤੇ ਉਨ੍ਹਾਂ ਨੂੰ ਵਧਾਈਆਂ ਵੀ ਦਿੱਤੀਆਂ।
ਪਟਿਆਲਾ ਦੇ ਗੱਭਰੂ ਦੀਆਂ ਦਾੜ੍ਹੀ-ਮੁੱਛਾਂ ਨੇ ਕੀਲੇ ਅੰਗਰੇਜ਼
NEXT STORY