ਪਟਿਆਲਾ, (ਬਲਜਿੰਦਰ, ਰਾਜੇਸ਼)- ਫੂਡ ਕਾਰਪੋਰੇਸ਼ਨ ਆਫ ਇੰਡੀਆ ਦੇ ਮੁਲਾਜ਼ਮਾਂ ਵੱਲੋ ਅੱਜ ਜ਼ਿਲਾ ਦਫਤਰ ਦੇ ਬਾਹਰ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਮੁਲਾਜ਼ਮਾਂ ਦਾ ਕਹਿਣਾ ਸੀ ਕਿ ਮੈਨੇਜਮੈਂਟ ਵੱਲੋਂ ਲਗਾਤਾਰ ਮੁਲਾਜ਼ਮ-ਵਿਰੋਧੀ ਫੈਸਲੇ ਲਏ ਜਾ ਰਹੇ ਹਨ, ਜਿਸ ਨਾਲ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ।
ਐੱਫ. ਸੀ. ਆਈ. ਸਟਾਫ ਯੂਨੀਅਨ ਦੇ ਸਟੇਟ ਚੇਅਰਮੈਨ ਜੋਗਾ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਵਿਰੁੱਧ ਕੋਈ ਵੀ ਫੈਸਲਾ ਸਹਿਣ ਨਹੀਂ ਕੀਤਾ ਜਾਵੇਗਾ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੇ ਮੁਲਾਜ਼ਮ ਆਗੂ ਅਮਰਜੀਤ ਕੁਮਾਰ, ਹਨਿਤ ਕੁਮਾਰ, ਬੀ. ਐੈੱਸ. ਚੌਹਾਨ, ਸ਼ਿਵ ਕੁਮਾਰ, ਹਰਿੰਦਰ ਸਿੰਘ ਤੇ ਮੋਹਿਤ ਕੁਮਾਰ ਨੇ ਦੱਸਿਆ ਕਿ ਐੱਫ. ਸੀ. ਆਈ. ਮੈਨੇਜਮੈਂਟ ਵੱਲੋਂ ਗਏ ਫੈਸਲੇ ਦੇ ਵਿਰੋਧ ਵਿਚ ਚੰਡੀਗੜ੍ਹ ਵਿਖੇ ਐੱਫ. ਸੀ. ਆਈ. ਦੇ ਰਿਜਨਲ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਨਸ਼ੀਲੀਆਂ ਗੋਲੀਆਂ ਸਣੇ 1 ਗ੍ਰਿਫਤਾਰ
NEXT STORY