ਅੰਮ੍ਰਿਤਸਰ (ਆਰ. ਗਿੱਲ)- ਗਰਮੀ ਤੋਂ ਬਚਣ ਲਈ ਸ਼ਹਿਰ ਦੀਆਂ ਸੜਕਾਂ ’ਤੇ ਮੂੰਹ ਢੱਕ ਕੇ ਬਾਹਰ ਨਿਕਲਣਾ ਹੁਣ ਮਹਿੰਗਾ ਸਾਬਤ ਹੋ ਸਕਦਾ ਹੈ। ਪੁਲਸ ਨੇ ਮੂੰਹ ਢੱਕ ਕੇ ਗੱਡੀ ਚਲਾਉਣ ਜਾਂ ਸੜਕ ’ਤੇ ਤੁਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਟ੍ਰੈਫਿਕ ਪੁਲਸ ਅਨੁਸਾਰ, ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ। ਗਰਮੀਆਂ ਦੇ ਮੌਸਮ ਵਿਚ ਤੇਜ਼ ਗਰਮ ਹਵਾਵਾਂ ਤੋਂ ਬਚਣ ਲਈ, ਲੋਕ, ਖਾਸ ਕਰ ਕੇ ਔਰਤਾਂ, ਅਕਸਰ ਆਪਣੇ ਮੂੰਹ ਢੱਕ ਕੇ ਗੱਡੀ ਚਲਾਉਂਦੀਆਂ ਹਨ, ਜਿਸ ਕਾਰਨ ਉਨ੍ਹਾਂ ਦੀ ਪਛਾਣ ਲੁਕੀ ਰਹਿੰਦੀ ਹੈ ਅਤੇ ਇਸ ਆੜ ਹੇਠ, ਕੋਈ ਵੀ ਸਮਾਜ ਵਿਰੋਧੀ ਤੱਤ ਆਪਣਾ ਚਿਹਰਾ ਛੁਪਾ ਕੇ ਵੀ ਅਪਰਾਧ ਕਰ ਸਕਦਾ ਹੈ। ਇਸ ਲਈ ਹਾਈ ਕੋਰਟ ਅਤੇ ਟ੍ਰੈਫਿਕ ਪੁਲਸ ਨੇ ਲੋਕਾਂ ਦੇ ਚਿਹਰੇ ਢੱਕਣ ਸੰਬੰਧੀ ਵਿਸ਼ੇ ਦਾ ਗੰਭੀਰ ਨੋਟਿਸ ਲਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਸਰਹੱਦੀ ਪਿੰਡ 'ਚ ਜਾਰੀ ਹੋਏ ਵੱਡੇ ਹੁਕਮ, ਲੱਗੀਆਂ ਵੱਡੀਆਂ ਪਾਬੰਦੀਆਂ
ਏ. ਡੀ. ਸੀ. ਪੀ. ਟ੍ਰੈਫਿਕ ਅਮਨਦੀਪ ਕੌਰ ਨੇ ਕਿਹਾ ਕਿ ਹਾਈ ਕੋਰਟ ਦੇ ਹੁਕਮਾਂ ਅਤੇ ਲਾਕਡਾਊਨ ਦੀ ਪਾਲਣਾ ਦੇ ਸਬੰਧ ਵਿਚ ਸਖ਼ਤ ਹਦਾਇਤਾਂ ਹਨ ਕਿ ਕੋਈ ਵੀ ਵਿਅਕਤੀ ਆਪਣਾ ਮੂੰਹ ਢੱਕ ਕੇ ਵਾਹਨ ਨਹੀਂ ਚਲਾਏਗਾ। ਜੇਕਰ ਕੋਈ ਮਰਦ ਜਾਂ ਔਰਤ ਗੱਡੀ ਚਲਾਉਂਦੇ ਸਮੇਂ ਆਪਣਾ ਚਿਹਰਾ ਕੱਪੜੇ ਨਾਲ ਢੱਕਦਾ ਹੈ, ਤਾਂ ਉਸ ਵਿਰੁੱਧ ਚਲਾਨ ਜਾਰੀ ਕੀਤਾ ਜਾਵੇਗਾ। ਪੁਲਸ ਅਧਿਕਾਰੀ ਨੇ ਕਿਹਾ, ਤੁਸੀਂ ਆਪਣਾ ਚਿਹਰਾ ਢੱਕ ਕੇ ਆਪਣੀ ਪਛਾਣ ਨਹੀਂ ਛੁਪਾ ਸਕਦੇ। ਕਈ ਵਾਰ ਦੇਖਿਆ ਗਿਆ ਹੈ ਕਿ ਲੋਕ ਗਰਮੀ ਦਾ ਬਹਾਨਾ ਬਣਾਉਂਦੇ ਹਨ ਅਤੇ ਕਹਿੰਦੇ ਹਨ ਕਿ ਸਾਡੀ ਚਮੜੀ ਦੀ ਸਮੱਸਿਆ ਹੈ, ਪਰ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਨਾ ਸਾਡੀ ਜ਼ਿੰਮੇਵਾਰੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਲਈ ਵੱਡਾ ਤੋਹਫ਼ਾ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ
ਪੁਲਸ ਅਧਿਕਾਰੀ ਨੇ ਕਿਹਾ ਕਿ ਮੂੰਹ ਢੱਕ ਕੇ ਗੱਡੀ ਚਲਾਉਣ ਜਾਂ ਸੜਕ ’ਤੇ ਤੁਰਨ ’ਤੇ 5000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਮੁੱਦਾ ਹੋਰ ਵੀ ਗੰਭੀਰ ਹੋ ਜਾਂਦਾ ਹੈ ਕਿਉਂਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਵਧਦਾ ਜਾ ਰਿਹਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਮੂੰਹ ਢੱਕ ਕੇ ਗੱਡੀ ਚਲਾਉਣ ਜਾਂ ਸੜਕ ’ਤੇ ਤੁਰਨ ਦੀ ਇਜਾਜ਼ਤ ਨਹੀਂ ਹੈ। ਪੁਲਸ ਅਧਿਕਾਰੀ ਨੇ ਲੋਕਾਂ ਨੂੰ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਮੂੰਹ ਢੱਕ ਕੇ ਗੱਡੀ ਨਾ ਚਲਾਉਣ ਦੀ ਅਪੀਲ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਔਰਤ ਨੇ ਨਹਿਰ 'ਚ ਮਾਰੀ ਛਾਲ, ਸੜਕ ਸੁਰੱਖਿਆ ਫੋਰਸ ਨੇ ਬਚਾਈ ਜਾਨ
NEXT STORY