ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) : ਇਕ ਔਰਤ ਦੀ ਜਾਅਲੀ ਫੇਸਬੁੱਕ ਆਈ. ਡੀ. ਬਣਾ ਕੇ ਉਸ ਦੀ ਤਸਵੀਰ ਅਪਲੋਡ ਕਰਨ ਅਤੇ ਭੱਦੀ ਸ਼ਬਦਾਵਲੀ ਲਿਖ ਕੇ ਉਸ ਦੀ ਬੇਇੱਜ਼ਤੀ ਕਰਨ 'ਤੇ ਇਕ ਲੜਕੀ ਸਮੇਤ ਦੋ ਵਿਅਕਤੀਆਂ ਵਿਰੁੱਧ ਥਾਣਾ ਸਿਟੀ ਸੰਗਰੂਰ 'ਚ ਮੁਕੱਦਮਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਮੁਦਈ ਹਰਵਿੰਦਰ ਕੌਰ ਉਰਫ ਲਵਲੀ ਪਤਨੀ ਗੁਰਦੀਪ ਸਿੰਘ ਵਾਸੀ ਕਾਰਖਾਨਾ ਬਸਤੀ ਸੰਗਰੂਰ ਨੇ ਐੱਸ.ਐੱਸ.ਪੀ. ਸੰਗਰੂਰ ਨੂੰ ਦਰਖਾਸਤ ਦਿੱਤੀ ਕਿ ਰੇਖਾ ਰਾਣੀ ਪੁੱਤਰੀ ਲੀਲਾ ਸਿੰਘ ਅਤੇ ਦਵਿੰਦਰ ਸਿੰਘ ਪੁੱਤਰ ਲੀਲਾ ਸਿੰਘ ਵਾਸੀ ਅਨਾ ਮੰਡੀ ਸੰਗਰੂਰ ਨੇ ਮੋਬਾਇਲ/ਕੰਪਿਊਟਰ ਵਲੋਂ ਮੁਦਈ ਦੀ ਸੁਪਰੀਆ ਮਹਿਰਾ ਨਾਮ ਦੀ ਜਾਅਲੀ ਫੇਸਬੁੱਕ ਆਈਡੀ ਬਣਾ ਕੇ ਉਸ 'ਤੇ ਮੁਦਈ ਦੀ ਫੋਟੋ ਅਪਲੋਡ ਕੀਤੀ ਅਤੇ ਉਸ ਦੇ ਚਰਿੱਤਰ ਬਾਰੇ ਵੀ ਭੱਦੀ ਸ਼ਬਦਾਵਲੀ ਲਿਖ ਕੇ ਉਸ ਦੀ ਬੇਇਜ਼ਤੀ ਕੀਤੀ ਹੈ।
ਪੁਲਸ ਨੇ ਮੁਦਈ ਦੀ ਦਰਖਾਸਤ ਦੇ ਆਧਾਰ 'ਤੇ ਜਾਂਚ ਕਰਨ ਉਪਰੰਤ ਉਕਤ ਦੋਸ਼ੀਆਂ ਵਿਰੁੱਧ ਮੁਕੱਦਮਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸ਼੍ਰੀਨਗਰ 'ਚ ਹਾਦਸੇ ਦਾ ਸ਼ਿਕਾਰ ਹੋਏ ਜਵਾਨ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ
NEXT STORY