ਮੋਗਾ (ਅਜ਼ਾਦ) : ਥਾਣਾ ਧਰਮਕੋਟ ਦੇ ਅਧੀਨ ਪੈਂਦੇ ਪਿੰਡ ਦੀ ਇਕ ਜਨਾਨੀ ਦੀ ਇਕ ਲੜਕੇ ਵੱਲੋਂ ਸੋਸ਼ਲ ਮੀਡੀਆ ’ਤੇ ਅਸ਼ਲੀਲ ਫੋਟੋ ਅਪਲੋਡ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਪੁਲਸ ਵੱਲੋਂ ਕਥਿਤ ਦੋਸ਼ੀ ਪਰਮਜੀਤ ਸਿੰਘ ਨਿਵਾਸੀ ਧਰਮਕੋਟ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਥਾਣਾ ਧਰਮਕੋਟ ਦੇ ਇੰਚਾਰਜ ਇੰਸਪੈਕਟਰ ਜਸਵਰਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਸੁਖਜੀਤ ਸਿੰਘ ਨੇ ਕਿਹਾ ਕਿ ਕਥਿਤ ਦੋਸ਼ੀ ਪਰਮਜੀਤ ਸਿੰਘ ਜੋ ਉਸਦਾ ਭਰਾ ਹੈ, ਦੇ ਨਾਲ ਘਰੇਲੂ ਵੰਡ ਨੂੰ ਲੈ ਕੇ ਝਗੜਾ ਚੱਲਦਾ ਆ ਰਿਹਾ ਹੈ।
ਇਸ ਰੰਜਿਸ਼ ਦੇ ਚੱਲਦੇ ਕਥਿਤ ਦੋਸ਼ੀ ਨੇ ਫੇਸਬੁੱਕ ਆਈਡੀ ਰਾਹੀਂ ਉਸਦੀ ਇਕ ਔਰਤ ਦੋਸਤ ਦੀ ਅਸ਼ਲੀਲ ਤਸਵੀਰ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ। ਇਸ ਤਰ੍ਹਾਂ ਉਸਨੇ ਉਸ ਨੂੰ ਬਦਨਾਮ ਕਰਨ ਦਾ ਯਤਨ ਕੀਤਾ। ਇਸ ਮਾਮਲੇ ਦੀ ਜਾਂਚ ਡੀ. ਐੱਸ. ਪੀ. ਪੀ. ਬੀ. ਆਈ. ਅਤੇ ਸਪੈਸ਼ਲ ਕਰਾਈਮ ਮੋਗਾ ਵੱਲੋਂ ਕੀਤੀ ਗਈ। ਜਾਂਚ ਤੋਂ ਬਾਅਦ ਸ਼ਿਕਾਇਤ ਕਰਤਾ ਦੇ ਦੋਸ਼ ਸਹੀ ਪਾਏ ਜਾਣ ’ਤੇ ਕਥਿਤ ਦੋਸ਼ੀ ਖ਼ਿਲ਼ਾਫ਼ ਮਾਮਲਾ ਦਰਜ ਕੀਤਾ ਗਿਆ, ਗ੍ਰਿਫਤਾਰੀ ਬਾਕੀ ਹੈ।
ਸਕੂਲੀ ਸਿੱਖਿਆ ਨੂੰ ਹੋਰ ਗੁਣਾਤਮਕ ਅਤੇ ਮਿਆਰੀ ਬਣਾਉਣ ਲਈ ਸਕੂਲ ਮੁਖੀ ਵਿਉਂਤਬੰਦੀ ਬਣਾਉਣ : ਮੀਤ ਹੇਅਰ
NEXT STORY