ਅਜਨਾਲਾ (ਰਮਨਦੀਪ, ਸੁਮਿਤ) : ਸਰਹੱਦੀ ਤਹਿਸੀਲ ਅਜਨਾਲਾ ਦੇ ਇਤਹਾਸਿਕ ਪਿੰਡ ਗੱਗੋਮਾਹਲ ਵਿਖੇ ਸਹੁਰਾ ਪਰਿਵਾਰ ਅਤੇ ਆਪਣੀ ਪਤਨੀ ਤੋਂ ਦੁਖੀ ਹੋਏ ਇਕ ਵਿਅਕਤੀ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਕੋਈ ਜ਼ਹਿਰੀਲੀ ਵਸਤੂ ਖਾ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਦੀ ਪਛਣ ਵਿਜੇ ਕੁਮਾਰ ਦੇ ਰੂਪ ਵਿਚ ਹੋਈ ਹੈ।
ਵਿਜੇ ਵਲੋਂ ਜ਼ਹਿਰ ਖਾਣ ਦਾ ਜਿਵੇਂ ਹੀ ਪਰਿਵਾਰ ਨੂੰ ਪਤਾ ਲੱਗਾ ਤਾਂ ਉਹ ਉਸ ਨੂੰ ਚੁੱਕ ਕੇ ਅਜਨਾਲਾ ਦੇ ਇਕ ਹਸਪਤਾਲ ਲੈ ਗਏ। ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਦੂਜੇ ਪਾਸੇ ਪੁਲਸ ਚੌਂਕੀ ਗੱਗੋਮਾਹਲ ਦੇ ਇੰਚਾਰਜ ਹਰਜਿੰਦਰ ਸਿੰਘ ਵੱਲੋਂ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਧਰ ਆਤਮਹੱਤਿਆ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਦੀ ਹਾਲਤ ਹੁਣ ਖਤਰੇ ਤੋਂ ਬਾਹਰ ਦੱਸੀ ਜਾ ਰੀਹ ਹੈ।
ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
NEXT STORY