ਲੁਧਿਆਣਾ (ਅਨਿਲ) : ਬਹਾਦਰ ਕੇ ਰੋਡ 'ਤੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਪਸ਼ੂਆਂ ਦੀ ਖਲ ਬਣਾਉਣ ਵਾਲੀ ਇਕ ਫੈਕਟਰੀ ਵਿਚ ਅਚਾਨਕ ਅੱਗ ਲੱਗ ਗਈ। ਸ਼ੁਰੂਆਤੀ ਜਾਂਚ ਵਿਚ ਪਤਾ ਲੱਗਾ ਹੈ ਕਿ ਇਹ ਅੱਗ ਸ਼ਾਰਟ ਸਰਕਟ ਕਾਰਣ ਲੱਗੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਫੈਲ ਗਈ ਅਤੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ। ਇਸ ਦੌਰਾਨ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ 7 ਤੋਂ 8 ਫਾਇਰ ਬ੍ਰਿਗੇਡ ਦੀ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਉਣ ਦੀ ਕਾਰਵਾਈ ਸ਼ੁਰੂ ਕੀਤੀ।
ਇਹ ਵੀ ਪੜ੍ਹੋ : ਪੰਜਾਬੀਆਂ ਵੱਲ ਤੇਜ਼ੀ ਨਾਲ ਵੱਧ ਰਿਹਾ ਖ਼ਤਰਾ, ਇਸ ਰਿਪੋਰਟ ਨੂੰ ਪੜ੍ਹਨ ਤੋਂ ਬਾਅਦ ਉਡਣਗੇ ਹੋਸ਼
ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਦੱਸਿਆ ਕਿ ਕਰੀਬ 50 ਫੀਸਦੀ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ, ਜਦੋਂ ਕਿ ਫੈਕਟਰੀ ਦੇ ਅੰਦਰ ਅਜੇ ਵੀ ਪੂਰੀ ਤਰ੍ਹਾਂ ਸੇਫਟੀ ਚੈਕ ਚੱਲ ਰਹੀ ਹੈ ਤਾਂ ਕਿ ਇਹ ਪਤਾ ਲੱਗ ਸਕੇ ਕਿ ਕਿਸੇ ਨੂੰ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ। ਦੂਜੇ ਪਾਸੇ ਫੈਕਟਰੀ ਮਾਲਕ ਨੇ ਕਿਹਾ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਉਸਨੇ ਕਿਹਾ ਕਿ ਫੈਕਟਰੀ ਵਿਚ ਪਲਾਂਟ ਅਤੇ ਸਮੱਗਰੀ ਨੂੰ ਕਾਫੀ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਨੂੰ ਲੈ ਕੇ ਹੈਰਾਨੀਜਨਕ ਖ਼ੁਲਾਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਿਸ਼ਨੋਈ ਗੈਂਗ ਬਾਰੇ ਵੱਡਾ ਖ਼ੁਲਾਸਾ! ਪੰਜਾਬ 'ਚ ਗੈਂਗਵਾਰ ਦਾ ਖ਼ਦਸ਼ਾ, ਮੂਸੇਵਾਲਾ ਕਤਲ ਕਾਂਡ 'ਚ ਖੁੱਲ੍ਹੇ ਰਾਜ਼
NEXT STORY