ਮਾਛੀਵਾੜਾ ਸਾਹਿਬ (ਟੱਕਰ) : ਕੁਹਾੜਾ ਰੋਡ ’ਤੇ ਸਥਿਤ ਇੱਕ ਧਾਗਾ ਫੈਕਟਰੀ ਅੰਦਰ ਬਣੇ ਕੁਆਰਟਰਾਂ 'ਚ ਮਿੱਲ ਦੇ ਕਾਮੇ ਅੰਕੁਸ਼ ਵਰਮਾ (20) ਵਾਸੀ ਯੂ. ਪੀ. ਨੇ ਖ਼ੁਦਕੁਸ਼ੀ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਕੁਸ਼ ਵਰਮਾ ਕਰੀਬ ਇਕ ਸਾਲ ਪਹਿਲਾਂ ਹੀ ਫੈਕਟਰੀ 'ਚ ਕੰਮ ਕਰਨ ਲੱਗਾ ਸੀ, ਜੋ ਕਿ ਮਿੱਲ ਅੰਦਰ ਬਣੇ ਕੁਆਰਟਰ 'ਚ ਆਪਣੇ ਸਾਥੀ ਨਮਨ ਕੁਮਾਰ ਨਾਲ ਰਹਿ ਰਿਹਾ ਸੀ। ਉਸ ਦਾ ਸਾਥੀ ਰਾਤ ਸਮੇਂ ਡਿਊਟੀ ਕਰਨ ਗਿਆ ਸੀ ਅਤੇ ਜਦੋਂ ਉਹ ਸਵੇਰੇ ਕਮਰੇ 'ਚ ਆਇਆ ਤਾਂ ਉਸ ਨੇ ਦੇਖਿਆ ਕਿ ਅੰਕੁਸ਼ ਵਰਮਾ ਨੇ ਫ਼ਾਹਾ ਲਾ ਕੇ ਖ਼ੁਦਕੁਸ਼ੀ ਕੀਤੀ ਹੋਈ ਸੀ। ਨਮਨ ਕੁਮਾਰ ਨੇ ਇਸ ਘਟਨਾ ਸਬੰਧੀ ਤੁਰੰਤ ਮਿੱਲ ਪ੍ਰਬੰਧਕਾਂ ਨੂੰ ਸੂਚਿਤ ਕੀਤਾ।
ਮਿੱਲ ਵਲੋਂ ਪੁਲਸ ਨੂੰ ਜਾਣਕਾਰੀ ਦਿੱਤੀ ਗਈ, ਜਿਸ ’ਤੇ ਥਾਣਾ ਮੁਖੀ ਪਵਿੱਤਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜ ਗਏ। ਪੁਲਸ ਵਲੋਂ ਕਮਰੇ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਗਈ ਪਰ ਉਨ੍ਹਾਂ ਨੂੰ ਕੋਈ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ, ਜਿਸ ਤੋਂ ਪਤਾ ਲੱਗ ਸਕੇ ਕਿ ਉਸ ਨੇ ਖ਼ੁਦਕੁਸ਼ੀ ਕਿਉਂ ਕੀਤੀ। ਸਾਥੀ ਨਮਨ ਕੁਮਾਰ ਨੇ ਦੱਸਿਆ ਕਿ ਉਸਦਾ ਕੋਈ ਵੀ ਲੜਾਈ-ਝਗੜਾ ਨਹੀਂ ਸੀ। ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਮੋਬਾਇਲ ਫੋਨ ਕਬਜ਼ੇ ਵਿਚ ਲੈ ਲਿਆ ਗਿਆ ਹੈ, ਜਿਸ ਤੋਂ ਪਤਾ ਲੱਗ ਸਕੇ ਕਿ ਉਸ ਨੇ ਖ਼ੁਦਕੁਸ਼ੀ ਕਿਉਂ ਕੀਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਵਾਰਿਸਾ ਨੂੰ ਸੂਚਿਤ ਕਰ ਦਿੱਤਾ ਗਿਆ ਅਤੇ ਲਾਸ਼ ਨੂੰ ਕਬਜ਼ੇ ’ਚ ਕਰ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ।
ਬਾਗੇਸ਼ਵਰ ਬਾਬਾ ਧਰੇਂਦਰ ਸ਼ਾਸਤਰੀ ਦੀ ਹਰਿਮੰਦਰ ਸਾਹਿਬ ਵਾਲੇ ਬਿਆਨ 'ਤੇ ਵਾਇਰਲ ਵੀਡੀਓ ਦੇ ਮਾਮਲੇ 'ਚ ਨਵਾਂ ਮੋੜ
NEXT STORY