ਸਮਾਣਾ (ਦਰਦ)-ਬੀਤੀ ਰਾਤ ਸਮਾਣਾ-ਭਵਾਨੀਗੜ੍ਹ ਸੜਕ 'ਤੇ ਸਥਿਤ ਇਕ ਫੈਕਟਰੀ ਵਿਚ ਰਹਿ ਰਹੇ ਇਕ ਪ੍ਰਵਾਸੀ ਮਜ਼ਦੂਰ ਨੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਹੈ। ਮਜ਼ਦੂਰ ਦੀ ਲਾਸ਼ ਨੂੰ ਸਿਟੀ ਪੁਲਸ ਸਮਾਣਾ ਵੱਲੋਂ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਸਮਾਣਾ ਦੀ ਮੋਰਚਰੀ ਵਿਚ ਰੱਖਿਆ ਗਿਆ ਹੈ।
ਪਟਿਆਲਾ 'ਚ ਕੰਮ ਕਰਦੇ ਮ੍ਰਿਤਕ ਅਨਿਲ ਕੁਮਾਰ (21) ਪੁੱਤਰ ਜੀਆ ਲਾਲ ਵਾਸੀ ਫਤਿਹਪੁਰ (ਯੂ. ਪੀ.) ਦੇ ਸਾਥੀ ਰੋਹਿਤ ਕੁਮਾਰ ਨੇ ਦੱਸਿਆ ਕਿ ਉਹ ਦੋਵੇਂ ਇਸ ਫੈਕਟਰੀ ਵਿਚ ਕੰਮ ਕਰਦੇ ਹਨ ਤੇ ਇਕ ਹੀ ਕੁਆਰਟਰ ਵਿਚ ਰਹਿ ਰਹੇ ਹਨ। ਉਸ ਨੇ ਅੱਗੇ ਦੱਸਿਆ ਕਿ ਬੀਤੀ ਰਾਤ ਉਸ ਦੀ ਫੈਕਟਰੀ ਵਿਚ ਰਾਤ ਦੀ ਡਿਊਟੀ ਸੀ ਤੇ ਅਨਿਲ ਕੁਮਾਰ ਕੁਆਰਟਰ ਵਿਚ ਹੀ ਸੀ ਪਰ ਸ਼ਨੀਵਾਰ ਸਵੇਰੇ ਜਦੋਂ ਡਿਊਟੀ ਉਪਰੰਤ ਕੁਆਰਟਰ ਵਿਚ ਆਇਆ ਤਾਂ ਅਨਿਲ ਕੁਮਾਰ ਪੱਖੇ ਨਾਲ ਲਟਕ ਰਿਹਾ ਸੀ ਜਿਸ ਦੀ ਜਾਣਕਾਰੀ ਉਸ ਨੇ ਫੈਕਟਰੀ ਮਾਲਕਾਂ ਨੂੰ ਦਿੱਤੀ।
ਸੂਚਨਾ ਮਿਲਣ 'ਤੇ ਪਹੁੰਚੇ ਸਿਟੀ ਪੁਲਸ ਦੇ ਅਧਿਕਾਰੀ ਨੇ ਲਾਸ਼ ਨੂੰ ਥੱਲੇ ਉਤਾਰ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ। ਇਸ ਸਬੰਧੀ ਏ. ਐੱਸ. ਆਈ. ਸ਼ਿੰਦਰਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਆਉਣ 'ਤੇ ਹੀ ਪੋਸਟਮਾਰਟਮ ਕੀਤਾ ਜਾਵੇਗਾ।
ਫੇਲ ਵਿਦਿਆਰਥੀਆਂ ਨੂੰ ਪਾਸ ਕਰਨ ਦੇ ਮਾਮਲੇ 'ਚ ਫਸੇ ਪੰਜਾਬ ਦੇ IAS ਅਧਿਕਾਰੀ
NEXT STORY