ਮਾਹਿਲਪੁਰ,(ਜਸਵੀਰ)- ਪੰਚਾਇਤ ਸੰਮਤੀ ਮਾਹਿਲਪੁਰ ਦੇ ਕਰਮਚਾਰੀਆਂ ਨੇ ਤਨਖ਼ਾਹ ਨਾ ਮਿਲਣ ਕਾਰਨ ਬੀ. ਡੀ. ਪੀ. ਓ. ਦਫ਼ਤਰ ਮਾਹਿਲਪੁਰ ਅੱਗੇ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਚਾਇਤ ਸਕੱਤਰ ਪਰਵੀਨ ਕੁਮਾਰ ਦੀ ਅਗਵਾਈ ਵਿਚ ਕਰਮਚਾਰੀਆਂ ਨੇ ਦੱਸਿਆ ਕਿ ਸਾਨੂੰ ਮਈ ਤੋਂ ਲੈ ਕੇ ਅਗਸਤ ਤੱਕ 4 ਮਹੀਨਿਆਂ ਦੀ ਤਨਖ਼ਾਹ ਦੀ ਅਦਾਇਗੀ ਨਹੀਂ ਕੀਤੀ ਗਈ, ਜਿਸ ਨਾਲ ਉਨ੍ਹਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਨਖ਼ਾਹਾਂ ਸਮੇਂ-ਸਿਰ ਨਾ ਮਿਲਣ ਕਾਰਨ ਉਨ੍ਹਾਂ ਨੂੰ ਰੋਜ਼ਾਨਾ ਦੇ ਜ਼ਰੂਰੀ ਖਰਚ ਕਰਨ ਵਿਚ ਦਿੱਕਤ ਆ ਰਹੀ ਹੈ। ਇਥੋਂ ਤੱਕ ਕਿ ਸੰਮਤੀ ਮੁਲਾਜ਼ਮ ਆਪਣੇ ਬੱਚਿਆਂ ਦੀਆਂ ਫੀਸਾਂ ਵੀ ਸਮੇਂ-ਸਿਰ ਦੇਣ ਤੋਂ ਅਸਮਰੱਥ ਹਨ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਬੀ. ਡੀ. ਪੀ. ਓ. ਮਾਹਿਲਪੁਰ ਨੂੰ 2 ਵਾਰ ਮੰਗ-ਪੱਤਰ ਵੀ ਦੇ ਚੁੱਕੇ ਹਾਂ। ਸੰਮਤੀ ਕਰਮਚਾਰੀਆਂ ਵੱਲੋਂ ਮੰਗ ਕੀਤੀ ਗਈ ਕਿ ਉਨ੍ਹਾਂ ਨੂੰ ਬਕਾਇਆ ਰਹਿੰਦੀ 4 ਮਹੀਨਿਆਂ ਦੀ ਅਦਾਇਗੀ ਤੁਰੰਤ ਕੀਤੀ ਜਾਵੇ ਅਤੇ ਕਰਮਚਾਰੀਆਂ ਦੀ ਤਨਖ਼ਾਹ ਖਜ਼ਾਨੇ ਰਾਹੀਂ ਦਿੱਤੀ ਜਾਇਆ ਕਰੇ। ਜੇਕਰ ਉਕਤ ਅਨੁਸਾਰ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਉਹ 6 ਅਕਤੂਬਰ ਤੋਂ ਬਾਅਦ ਅਣਮਿੱਥੇ ਸਮੇਂ ਲਈ ਕਲਮ-ਛੋੜ ਹੜਤਾਲ ਕਰਨਗੇ ਅਤੇ ਸਰਕਾਰੀ ਕੰਮਾਂ ਦਾ ਮੁਕੰਮਲ ਤੌਰ 'ਤੇ ਬਾਈਕਾਟ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਇਸ ਮੌਕੇ ਸੁਪਰਡੈਂਟ ਕੇਵਲ ਸਿੰਘ, ਪੰਚਾਇਤ ਸਕੱਤਰ ਹਰਜਿੰਦਰ ਸਿੰਘ, ਪੰਚਾਇਤ ਸਕੱਤਰ ਪ੍ਰਵੀਨ ਕੁਮਾਰ, ਪੰਚਾਇਤ ਸਕੱਤਰ ਕੁਲਵਿੰਦਰ ਕੁਮਾਰ, ਪੰਚਾਇਤ ਸਕੱਤਰ ਸੰਦੀਪ ਚੌਹਾਨ, ਪੰਚਾਇਤ ਸਕੱਤਰ ਰਜਿੰਦਰ ਕੌਰ, ਬਾਵਾ ਸਿੰਘ ਵਾਟਰ ਕੈਰੀਅਰ, ਰਾਮਦੇਵ ਮਾਲੀ-ਕਮ-ਚੌਕੀਦਾਰ, ਸੇਵਾਦਾਰ ਬਲਜਿੰਦਰ, ਸਰਪੰਚ ਦਿਲਬਾਗ ਸਿੰਘ, ਜੇ. ਈ. ਰੋਸ਼ਨ ਲਾਲ, ਸ਼ਰਨਜੀਤ, ਗੁਰਬਖਸ਼ ਕੌਰ, ਅਮਨਿੰਦਰ, ਸੂਰਜ ਪ੍ਰਕਾਸ਼ ਆਦਿ ਹਾਜ਼ਰ ਸਨ।
ਬਿਨਾਂ ਇਜਾਜ਼ਤ ਦੇ ਪਾਰਕ 'ਚ ਚੱਲ ਰਿਹਾ ਸੀ ਡੀ. ਜੇ.
NEXT STORY