ਲੁਧਿਆਣਾ (ਰਾਜ) : ਲੁਧਿਆਣਾ ਪੁਲਸ ਨੇ ਸ਼ਨੀਵਾਰ ਨੂੰ ਇਕ ਫਰਜ਼ੀ ਕਾਲ ਸੈਂਟਰ 'ਤੇ ਛਾਪੇਮਾਰੀ ਕਰਕੇ ਇੱਥੇ ਚੱਲ ਰਹੇ ਕੰਮ ਦਾ ਪਰਦਾਫਾਸ਼ ਕੀਤਾ ਹੈ ਅਤੇ 13 ਲੋਕਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਕ ਉਕਤ ਕਾਲ ਸੈਂਟਰ 'ਚ ਵਿਦੇਸ਼ੀ ਲੋਕਾਂ ਨੂੰ ਕਾਲ ਕੀਤੀ ਜਾਂਦੀ ਸੀ।
ਇਹ ਵੀ ਪੜ੍ਹੋ : ਲੁਧਿਆਣਾ 'ਚ ਔਰਤ ਨਾਲ ਚੱਲਦੀ ਕਾਰ 'ਚ ਜਬਰ-ਜ਼ਿਨਾਹ, ਮੁਲਜ਼ਮ ਖ਼ਿਲਾਫ਼ ਪੀੜਤਾ ਨੇ ਦਾਇਰ ਕੀਤਾ ਹੈ ਕੇਸ
ਇਸ ਦੇ ਨਾਲ ਹੀ ਉਨ੍ਹਾਂ ਦੇ ਅਕਾਊਂਟਾਂ 'ਤੇ ਫਰਜ਼ੀ ਮੇਲਾਂ ਭੇਜ ਕੇ ਉਨ੍ਹਾਂ ਕੋਲੋਂ ਪੈਸੇ ਠੱਗੇ ਜਾਂਦੇ ਸਨ। ਫਿਲਹਾਲ ਪੁਲਸ ਨੇ ਉਕਤ ਕਾਲ ਸੈਂਟਰ 'ਚ ਕੰਮ ਕਰਦੇ 13 ਲੋਕਾਂ ਨੂੰ ਰਾਊਂਡ ਅੱਪ ਕੀਤਾ ਹੈ। ਇਸ ਦੇ ਨਾਲ ਹੀ 13 ਕੰਪਿਊਟਰ ਅਤੇ 8 ਮੋਬਾਇਲ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ : ਲੁਧਿਆਣਾ 'ਚ ਆਟੋ ਚਾਲਕ ਦੀ ਦਰਿੰਦਗੀ, ਧੀਆਂ ਵਰਗੀ ਮਾਸੂਮ ਨੂੰ ਅਗਵਾ ਕਰਕੇ ਕੀਤੀ ਸ਼ਰਮਨਾਕ ਹਰਕਤ
ਪੁਲਸ ਵੱਲੋਂ ਟੈਕਨੀਕਲ ਟੀਮਾਂ ਨੂੰ ਬੁਲਾਇਆ ਗਿਆ ਹੈ. ਜੋ ਕਿ ਜਾਂਚ 'ਚ ਜੁੱਟ ਗਈਆਂ ਹਨ। ਦੱਸਣਯੋਗ ਹੈ ਕਿ ਡੇਢ ਸਾਲ ਪਹਿਲਾਂ ਵੀ ਮਹਾਂਨਗਰ 'ਚ ਇਕ ਵੱਡੇ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਗਿਆ, ਜੋ ਲੋਕਾਂ ਨਾਲ ਠੱਗੀ ਕਰਦਾ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮਨਸੂਰਵਾਲ ਕਲਾਂ ਦੀ ਸ਼ਰਾਬ ਫੈਕਟਰੀ ਦਾ ਮਾਮਲਾ ਸਿਖਰਾਂ 'ਤੇ, ਸਾਂਝੇ ਮੋਰਚੇ ਦੀ ਮੁੱਖ ਮੰਤਰੀ ਨਾਲ ਹੋਈ ਮੀਟਿੰਗ
NEXT STORY