Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    5:14:07 PM

  • punjab new political party

    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ,...

  • dgp gaurav yadav visit jalandhar dhanpreet kaur cp major on blast

    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਬਾਰੇ...

  • iran us deal final hormuz nuclear dust sanctions agreement

    ਈਰਾਨ-US ਵਿਚਾਲੇ ਹੋ ਗਈ Deal! ਇਨ੍ਹਾਂ 3 ਮੁੱਦਿਆਂ...

  • mother jumps into bein river with 2 sons boys die

    ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਸਾਵਧਾਨ! ਮੱਕੜੀ ਦੇ ਜਾਲ ਵਾਂਗ ਫੈਲ ਰਹੇ ਫਰਜ਼ੀ ਕਾਲ ਸੈਂਟਰ, ‘ਡਿਜੀਟਲ ਅਰੈਸਟ’ ਦੇ ਨਾਂ ’ਤੇ ਹੜੱਪੇ ਜਾ ਰਹੇ ਕਰੋੜਾਂ ਰੁਪਏ

PUNJAB News Punjabi(ਪੰਜਾਬ)

ਸਾਵਧਾਨ! ਮੱਕੜੀ ਦੇ ਜਾਲ ਵਾਂਗ ਫੈਲ ਰਹੇ ਫਰਜ਼ੀ ਕਾਲ ਸੈਂਟਰ, ‘ਡਿਜੀਟਲ ਅਰੈਸਟ’ ਦੇ ਨਾਂ ’ਤੇ ਹੜੱਪੇ ਜਾ ਰਹੇ ਕਰੋੜਾਂ ਰੁਪਏ

  • Edited By Inder Prajapati,
  • Updated: 20 Mar, 2026 12:24 AM
Punjab
fake call centers spreading like a spider  s web
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ (ਜਲੋਟਾ) - ਦੇਸ਼ ਅਤੇ ਵਿਦੇਸ਼ ਵਿਚ ਸਾਈਬਰ ਠੱਗੀ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਫਰਜ਼ੀ ਕਾਲ ਸੈਂਟਰ ਮੱਕੜੀ ਦੇ ਜਾਲ ਵਾਂਗ ਫੈਲ ਰਹੇ ਹਨ। ਵਿਸ਼ੇਸ਼ ਤੌਰ ’ਤੇ ‘ਡਿਜੀਟਲ ਅਰੈਸਟ’ ਦੇ ਨਾਂ ’ਤੇ ਕੀਤੀ ਜਾ ਰਹੀ ਠੱਗੀ ਨੇ ਆਮ ਲੋਕਾਂ ਦੀ ਨੀਂਦ ਉਡਾ ਦਿੱਤੀ ਹੈ।

ਇਸੇ ਕੜੀ ਵਿਚ ਪੰਜਾਬ ਵਿਚ ਉਦਯੋਗਿਕ ਨਗਰੀ ਅਤੇ ਪ੍ਰਦੇਸ਼ ਦੇ ਦੋਆਬਾ ਇਲਾਕੇ ਦਾ ਗੇਟਵੇਅ ਮੰਨੇ ਜਾਂਦੇ ਫਗਵਾੜਾ ਦਾ ਨਾਮ ਬੀਤੇ ਕੁਝ ਸਮੇਂ ਤੋਂ ਖ਼ਾਸੀਆਂ ਸੁਰਖੀਆਂ ਵਿਚ ਹੈ, ਕਿਉਂਕਿ ਕੁਝ ਸਮੇਂ ਪਹਿਲਾਂ ਜ਼ਿਲਾ ਕਪੂਰਥਲਾ ਦੀ ਸਾਈਬਰ ਕ੍ਰਾਈਮ ਵਿਭਾਗ ਦੀ ਪੁਲਸ ਟੀਮ ਅਤੇ ਥਾਣਾ ਸਿਟੀ ਫਗਵਾੜਾ ਦੀ ਪੁਲਸ ਵੱਲੋਂ ਇੱਥੋਂ ਦੇ ਸੰਘਣੀ ਆਬਾਦੀ ਵਾਲੇ ਪਲਾਹੀ ਰੋਡ ਇਲਾਕੇ ਵਿਚ ਇਕ ਵਿਲਾ ਵਿਚ ਚਲਾਏ ਜਾ ਰਹੇ ਇਕ ਅਜਿਹੇ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਗਿਆ ਹੈ, ਜਿਸ ਦੇ ਤਾਰ ਕ੍ਰਿਪਟੋ ਕਰੰਸੀ ਤੋਂ ਲੈ ਕੇ ਹਵਾਲਾ ਕਾਰੋਬਾਰ ਅਤੇ ਹੁਣ ਡਿਜੀਟਲ ਅਰੈਸਟ ਦੇ ਮਾਮਲਿਆਂ ਨਾਲ ਵੀ ਜੋੜੇ ਜਾ ਰਹੇ ਹਨ।

ਸੂਤਰਾਂ ਅਨੁਸਾਰ ਪੁਲਸ ਜਾਂਚ ਵਿਚ ਆਏ ਦਿਨ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆ ਰਹੇ ਹਨ। ਚਰਚਾ ਇਹ ਵੀ ਹੈ ਕਿ ਫਗਵਾੜਾ ਦੇ ਇਸ ਫਰਜ਼ੀ ਕਾਲ ਸੈਂਟਰ ਤੋਂ ਵਿਦੇਸ਼ਾਂ ਵਿਚ ਰਹਿ ਰਹੇ ਮਾਸੂਮ ਲੋਕਾਂ ਨੂੰ ਵੱਖ-ਵੱਖ ਤਰੀਕੇ ਅਪਣਾ ਕੇ ਕਥਿਤ ਤੌਰ ’ਤੇ ਡਿਜੀਟਲ ਅਰੈਸਟ ਦਾ ਡਰਾਵਾ ਦੇ ਕੇ ਮੋਟੀਆਂ ਰਕਮਾਂ ਵਸੂਲ ਕੀਤੀਆਂ ਜਾਂਦੀਆਂ ਰਹੀਆਂ ਹਨ। ਅਜੇ ਉਕਤ ਸਾਰੇ ਮਾਮਲੇ ਦੀ ਪੁਲਸ ਜਾਂਚ ਦਾ ਦੌਰ ਜਾਰੀ ਦੱਸਿਆ ਜਾ ਰਿਹਾ ਹੈ।

ਪੀੜਤ ਨੂੰ ਚਾਹੀਦਾ ਹੈ ਕਿ ਉਹ ਸਾਰੇ ਸਬੂਤ ਜਿਵੇਂ ਕਾਲ ਰਿਕਾਰਡਿੰਗ, ਮੈਸੇਜ, ਬੈਂਕ ਟ੍ਰਾਂਜੈਕਸ਼ਨ ਡਿਟੇਲ ਸੁਰੱਖਿਅਤ ਰੱਖਣ ਤਾਂ ਜੋ ਜਾਂਚ ਏਜੰਸੀਆਂ ਨੂੰ ਕਾਰਵਾਈ ਕਰਨ ਵਿਚ ਆਸਾਨੀ ਹੋਵੇ।

ਸਰਕਾਰ ਅਤੇ ਪੁਲਸ ਵੱਲੋਂ ਲਗਾਤਾਰ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਪਰ ਮਾਹਿਰ ਮੰਨਦੇ ਹਨ ਕਿ ਜਦੋਂ ਤੱਕ ਆਮ ਨਾਗਰਿਕ ਸਤਰਕ ਨਹੀਂ ਹੋਣਗੇ, ਉਦੋਂ ਤੱਕ ਇਸ ਤਰ੍ਹਾਂ ਦੇ ਅਪਰਾਧਾਂ 'ਤੇ ਪੂਰੀ ਤਰ੍ਹਾਂ ਲਗਾਮ ਲਗਾਉਣਾ ਮੁਸ਼ਕਿਲ ਹੈ।

ਅੰਤ ਵਿਚ ਇਹ ਸਮਝਣਾ ਬੇਹੱਦ ਜ਼ਰੂਰੀ ਹੈ ਕਿ ‘ਡਿਜੀਟਲ ਅਰੈਸਟ’ ਕੇਵਲ ਇਕ ਝੂਠਾ ਡਰ ਹੈ। ਕਾਨੂੰਨ ਦੀ ਆੜ ਵਿਚ ਠੱਗੀ ਕਰਨ ਵਾਲੇ ਇਨ੍ਹਾਂ ਗਿਰੋਹਾਂ ਤੋਂ ਬਚਣ ਦਾ ਇਕੋ-ਇਕ ਉਪਾਅ ਹੈ, ਸਤਰਕਤਾ, ਜਾਗਰੂਕਤਾ ਅਤੇ ਸਹੀ ਸਮੇਂ ’ਤੇ ਸਹੀ ਕਦਮ ਉਠਾਉਣਾ।

ਕਿਵੇਂ ਕੰਮ ਕਰਦੇ ਹਨ ਇਹ ਫਰਜ਼ੀ ਕਾਲ ਸੈਂਟਰ?
ਸੰਗਠਿਤ ਗਿਰੋਹਾਂ ਵੱਲੋਂ ਚਲਾਏ ਜਾ ਰਹੇ ਫਰਜ਼ੀ ਕਾਲ ਸੈਂਟਰਾਂ ਤੋਂ ਸ਼ਾਤਰ ਠੱਗ ਖ਼ੁਦ ਨੂੰ ਪੁਲਸ, ਸੀ. ਬੀ. ਆਈ., ਈ. ਡੀ. ਜਾਂ ਹੋਰ ਸਰਕਾਰੀ ਏਜੰਸੀਆਂ ਦੇ ਅਧਿਕਾਰੀ ਦੱਸ ਕੇ ਲੋਕਾਂ ਨੂੰ ਡਰਾਉਂਦੇ ਹਨ ਅਤੇ ਉਨ੍ਹਾਂ ਤੋਂ ਭਾਰੀ ਰਕਮ ਹੜੱਪ ਲੈਂਦੇ ਹਨ। ਇਹ ਠੱਗੀ ਹੁਣ ਅੰਤਰਰਾਸ਼ਟਰੀ ਪੱਧਰ ਤੱਕ ਫੈਲ ਚੁੱਕੀ ਹੈ ਅਤੇ ਕਰੋੜਾਂ ਰੁਪਏ ਦੀ ਨਾਜਾਇਜ਼ ਕਮਾਈ ਦਾ ਜ਼ਰੀਆ ਬਣ ਚੁੱਕੀ ਹੈ।

ਸਾਈਬਰ ਅਪਰਾਧੀਆਂ ਦਾ ਇਹ ਨੈੱਟਵਰਕ ਬੇਹੱਦ ਯੋਜਨਾਬੱਧ ਤਰੀਕੇ ਨਾਲ ਕੰਮ ਕਰਦਾ ਹੈ। ਠੱਗ ਪਹਿਲਾਂ ਸੋਸ਼ਲ ਮੀਡੀਆ, ਡਾਟਾ ਲੀਕ ਜਾਂ ਹੋਰ ਮਾਧਿਅਮਾਂ ਰਾਹੀਂ ਲੋਕਾਂ ਦੀ ਨਿੱਜੀ ਜਾਣਕਾਰੀ ਜੁਟਾਉਂਦੇ ਹਨ। ਇਸ ਤੋਂ ਬਾਅਦ ਉਹ ਫੋਨ ਕਾਲ ਜਾਂ ਵੀਡੀਓ ਕਾਲ ਰਾਹੀਂ ਸੰਪਰਕ ਕਰਦੇ ਹਨ ਅਤੇ ਪੀੜਤ ਨੂੰ ਦੱਸਦੇ ਹਨ ਕਿ ਉਨ੍ਹਾਂ ਦਾ ਆਧਾਰ ਕਾਰਡ, ਸਿਮ ਕਾਰਡ ਜਾਂ ਬੈਂਕ ਖਾਤਾ ਕਿਸੇ ਗੰਭੀਰ ਅਪਰਾਧ ਜਿਵੇਂ ਮਨੀ ਲਾਂਡਰਿੰਗ ਜਾਂ ਡਰੱਗਜ਼ ਸਮੱਗਲਿੰਗ ਵਿਚ ਇਸਤੇਮਾਲ ਹੋਇਆ ਹੈ। ਇਸ ਤੋਂ ਬਾਅਦ ਉਹ ‘ਡਿਜੀਟਲ ਅਰੈਸਟ’ ਦਾ ਡਰ ਦਿਖਾ ਕੇ ਪੀੜਤ ਨੂੰ ਮਾਨਸਿਕ ਤੌਰ ’ਤੇ ਦਬਾਅ ਵਿਚ ਲੈ ਆਉਂਦੇ ਹਨ।

ਮਾਹਿਰਾਂ ਅਤੇ ਪੁਲਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ‘ਡਿਜੀਟਲ ਅਰੈਸਟ’ ਨਾਮ ਦੀ ਕੋਈ ਵੀ ਕਾਨੂੰਨੀ ਪ੍ਰਕਿਰਿਆ ਭਾਰਤ ਵਿਚ ਮੌਜੂਦ ਨਹੀਂ ਹੈ। ਇਹ ਪੂਰੀ ਤਰ੍ਹਾਂ ਠੱਗਾਂ ਵੱਲੋਂ ਘੜੀ ਗਈ ਇਕ ਕਾਲਪਨਿਕ ਧਾਰਨਾ ਹੈ, ਜਿਸ ਦਾ ਉਦੇਸ਼ ਲੋਕਾਂ ਨੂੰ ਭੈਭੀਤ ਕਰ ਕੇ ਉਨ੍ਹਾਂ ਤੋਂ ਤੁਰੰਤ ਪੈਸੇ ਵਸੂਲਣਾ ਹੈ। ਅਸਲ ਵਿਚ ਭਾਰਤ ਵਿਚ ਕਿਸੇ ਵੀ ਵਿਅਕਤੀ ਦੀ ਗ੍ਰਿਫ਼ਤਾਰੀ ਕੇਵਲ ਨਿਰਧਾਰਿਤ ਕਾਨੂੰਨੀ ਪ੍ਰਕਿਰਿਆ ਦੇ ਤਹਿਤ ਪੁਲਸ ਵੱਲੋਂ ਸਰੀਰਕ ਰੂਪ ਵਿਚ ਕੀਤੀ ਜਾਂਦੀ ਹੈ ਨਾ ਕਿ ਫੋਨ ਜਾਂ ਵੀਡੀਓ ਕਾਲ ਦੇ ਮਾਧਿਅਮ ਨਾਲ।

ਬੇਹੱਦ ਚਲਾਕੀ ਭਰਿਆ ਹੁੰਦੈ ਠੱਗਾਂ ਦਾ ਤਰੀਕਾ
ਠੱਗਾਂ ਦਾ ਤਰੀਕਾ ਬੇਹੱਦ ਚਲਾਕੀ ਭਰਿਆ ਹੁੰਦਾ ਹੈ। ਉਹ ਪੀੜਤ ਨੂੰ ਕਹਿੰਦੇ ਹਨ ਕਿ ਉਹ ‘ਜਾਂਚ ਦੇ ਘੇਰੇ ਵਿਚ’ ਹਨ ਅਤੇ ਉਸ ਨੂੰ ਘਰ ਵਿਚ ਹੀ ਰਹਿ ਕੇ ਕਿਸੇ ਨਾਲ ਸੰਪਰਕ ਨਹੀਂ ਕਰਨਾ ਚਾਹੀਦਾ। ਕਈ ਮਾਮਲਿਆਂ ਵਿਚ ਵੀਡੀਓ ਕਾਲ 'ਤੇ ਨਕਲੀ ਪੁਲਸ ਸਟੇਸ਼ਨ ਜਾਂ ਵਰਦੀਧਾਰੀ ਵਿਅਕਤੀ ਦਿਖਾ ਕੇ ਭਰੋਸਾ ਪੈਦਾ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ‘ਵੈਰੀਫਿਕੇਸ਼ਨ ਫੀਸ’ ਜਾਂ ‘ਕੇਸ ਸੈਟਲਮੈਂਟ’ ਦੇ ਨਾਮ ’ਤੇ ਬੈਂਕ ਟ੍ਰਾਂਸਫਰ, ਯੂ. ਪੀ. ਆਈ. ਜਾਂ ਗਿਫਟ ਕਾਰਡ ਰਾਹੀਂ ਪੈਸੇ ਮੰਗੇ ਜਾਂਦੇ ਹਨ। ਡਰ ਅਤੇ ਸ਼ਰਮ ਦੇ ਕਾਰਨ ਕਈ ਲੋਕ ਬਿਨਾਂ ਕਿਸੇ ਨਾਲ ਸਲਾਹ ਕੀਤੇ ਪੈਸੇ ਭੇਜ ਦਿੰਦੇ ਹਨ।

ਹਾਲ ਹੀ ਵਿਚ ਸਾਹਮਣੇ ਆਏ ਮਾਮਲਿਆਂ ਵਿਚ ਬਜ਼ੁਰਗਾਂ ਨੂੰ ਸਭ ਤੋਂ ਵੱਧ ਨਿਸ਼ਾਨਾ ਬਣਾਇਆ ਗਿਆ ਹੈ। ਰਿਟਾਇਰਡ ਕਰਮਚਾਰੀਆਂ, ਘਰੇਲੂ ਔਰਤਾਂ ਅਤੇ ਵਿਦਿਆਰਥੀਆਂ ਤੱਕ ਨੂੰ ਇਸ ਜਾਲ ਵਿਚ ਫਸਾਇਆ ਜਾ ਰਿਹਾ ਹੈ। ਕਈ ਪੀੜਤਾਂ ਨੇ ਆਪਣੀ ਜੀਵਨ ਭਰ ਦੀ ਜਮ੍ਹਾ ਪੂੰਜੀ ਗੁਆ ਦਿੱਤੀ, ਜਦਕਿ ਕੁਝ ਮਾਮਲਿਆਂ ਵਿਚ ਲੋਕ ਮਾਨਸਿਕ ਤਣਾਅ ਦਾ ਵੀ ਸ਼ਿਕਾਰ ਹੋਏ ਹਨ।

ਇਸ ਤਰ੍ਹਾਂ ਕੀਤਾ ਜਾ ਸੇਕਦੈ ਬਚਾਅ
ਸਾਈਬਰ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀ ਠੱਗੀ ਤੋਂ ਬਚਣ ਲਈ ਸਭ ਤੋਂ ਪਹਿਲਾਂ ਜਾਗਰੂਕਤਾ ਜ਼ਰੂਰੀ ਹੈ। ਜੇਕਰ ਕੋਈ ਵਿਅਕਤੀ ਖ਼ੁਦ ਨੂੰ ਸਰਕਾਰੀ ਅਧਿਕਾਰੀ ਦੱਸ ਕੇ ਫ਼ੋਨ ’ਤੇ ਗ੍ਰਿਫ਼ਤਾਰੀ ਦੀ ਗੱਲ ਕਰਦਾ ਹੈ ਤਾਂ ਇਹ ਸਪੱਸ਼ਟ ਰੂਪ ਵਿਚ ਧੋਖਾਦੇਹੀ ਦਾ ਸੰਕੇਤ ਹੈ। ਕੋਈ ਵੀ ਜਾਇਜ਼ ਏਜੰਸੀ ਫ਼ੋਨ ਜਾਂ ਵੀਡੀਓ ਕਾਲ ਦੇ ਜ਼ਰੀਏ ਗ੍ਰਿਫ਼ਤਾਰੀ ਜਾਂ ਪੁੱਛਗਿੱਛ ਨਹੀਂ ਕਰਦੀ।

-ਅਣਜਾਣ ਨੰਬਰ ਤੋਂ ਆਉਣ ਵਾਲੀ ਸ਼ੱਕੀ ਕਾਲ ’ਤੇ ਭਰੋਸਾ ਨਾ ਕਰੋ।
-ਡਿਜੀਟਲ ਅਰੈਸਟ ਜਾਂ ਆਨਲਾਈਨ ਜਾਂਚ ਵਰਗੇ ਸ਼ਬਦਾਂ ਤੋਂ ਸਾਵਧਾਨ ਰਹੋ।
-ਕਿਸੇ ਵੀ ਸਥਿਤੀ ਵਿਚ ਓ. ਟੀ. ਪੀ., ਬੈਂਕ ਡਿਟੇਲ, ਆਧਾਰ ਨੰਬਰ ਜਾਂ ਪਾਸਵਰਡ ਸਾਂਝਾ ਨਾ ਕਰੋ।
-ਘਬਰਾਹਟ ਵਿਚ ਤੁਰੰਤ ਪੈਸੇ ਟ੍ਰਾਂਸਫਰ ਕਰਨ ਤੋਂ ਬਚੋ।
-ਅਜਿਹੇ ਮਾਮਲਿਆਂ ਵਿਚ ਪਰਿਵਾਰ ਦੇ ਮੈਂਬਰਾਂ ਜਾਂ ਭਰੋਸੇਮੰਦ ਵਿਅਕਤੀ ਤੋਂ ਤੁਰੰਤ ਸਲਾਹ ਲਓ।

ਜੇਕਰ ਕੋਈ ਬਲੈਕਮੇਲ ਜਾਂ ਧਮਕੀ ਦੇਵੇ ਤਾਂ ਕੀ ਕਰੀਏ
ਜੇਕਰ ਕਿਸੇ ਵਿਅਕਤੀ ਨੂੰ ਇਸ ਪ੍ਰਕਾਰ ਦੀ ਧਮਕੀ ਮਿਲਦੀ ਹੈ ਤਾਂ ਉਸ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਸਭ ਤੋਂ ਪਹਿਲਾਂ ਕਾਲ ਕੱਟੋ ਅਤੇ ਸਬੰਧਿਤ ਨੰਬਰ ਨੂੰ ਬਲਾਕ ਕਰੋ। ਇਸ ਤੋਂ ਬਾਅਦ ਤੁਰੰਤ ਨਜ਼ਦੀਕੀ ਪੁਲਸ ਸਟੇਸ਼ਨ ਵਿਚ ਸ਼ਿਕਾਇਤ ਦਰਜ ਕਰਵਾਓ। ਭਾਰਤ ਸਰਕਾਰ ਦੀ ਰਾਸ਼ਟਰੀ ਸਾਈਬਰ ਕ੍ਰਾਈਮ ਹੈਲਪਲਾਈਨ 1930 ’ਤੇ ਕਾਲ ਕਰਕੇ ਤੁਰੰਤ ਸਹਾਇਤਾ ਲਈ ਜਾ ਸਕਦੀ ਹੈ। ਇਸ ਤੋਂ ਇਲਾਵਾ, ਅਧਿਕਾਰਤ ਵੈੱਬਸਾਈਟ ’ਤੇ ਆਨਲਾਈਨ ਸ਼ਿਕਾਇਤ ਦਰਜ ਕਰਨ ਦੀ ਸਹੂਲਤ ਵੀ ਉਪਲੱਬਧ ਹੈ।
 

  • Fake call centers
  • cyber fraud
  • Phagwara

CM ਜਵਾਬ ਦੇਣ: ਡਰੱਗ ਰੈਕੇਟ ਤੋਂ ਕਮਾਏ ਪੈਸੇ ਦੀ ਵਰਤੋਂ ਕਿੱਥੇ ਕਰ ਰਹੀ ਹੈ ਆਮ ਆਦਮੀ ਪਾਰਟੀ? : ਪਰਗਟ ਸਿੰਘ

NEXT STORY

Stories You May Like

  • major accident on jalandhar pathankot national highway
    ਅੰਮ੍ਰਿਤਸਰ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ NH 'ਤੇ ਵਾਪਰਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • ruckus at jalandhar immigration center
    ਜਲੰਧਰ ਦੇ ਇਮੀਗ੍ਰੇਸ਼ਨ ਸੈਂਟਰ 'ਚ ਹੰਗਾਮਾ, ਚੱਲੇ ਲੱਤਾਂ-ਮੁੱਕੇ, CCTV 'ਚ ਕੈਦ ਹੋਈ ਘਟਨਾ
  • clash in ludhiana
    ਸੁਲ੍ਹਾ ਕਰਾਉਣ ਜਾ ਰਹੇ ਪਰਿਵਾਰ 'ਤੇ ਕੌਂਸਲਰ ਅਤੇ ਉਸ ਦੇ ਭਰਾ ਨੇ ਕੀਤਾ ਹਮਲਾ
  • whatsapp banned more than 9400 accounts
    WhatsApp ਨੇ ਬੈਨ ਕੀਤੇ 9400 ਤੋਂ ਵੱਧ Account ! ਡਿਜੀਟਲ ਅਰੈਸਟ' ਸਕੈਮ ਨੂੰ ਲੈ ਕੇ ਵੱਡੀ ਕਾਰਵਾਈ
  • suicide cases are increasing a serious challenge
    ‘ਵਧ ਰਹੇ ਹਨ ਖ਼ੁਦਕੁਸ਼ੀ ਦੇ ਮਾਮਲੇ’ ਦੇਸ਼ ਅਤੇ ਸਮਾਜ ਦੇ ਸਾਹਮਣੇ ਗੰਭੀਰ ਚੁਣੌਤੀ!
  • hair is falling out rapidly in summer
    ਸਾਵਧਾਨ! ਗਰਮੀਆਂ 'ਚ ਤੇਜ਼ੀ ਨਾਲ ਝੜ ਰਹੇ ਹਨ ਵਾਲ? ਜਾਣੋ ਇਸ ਦੇ ਮੁੱਖ ਕਾਰਨ ਅਤੇ ਬਚਾਅ ਦੇ ਅਚੂਕ ਨੁਸਖ਼ੇ
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ ਕਿਲੇ ਤੇ ਬਦਲੇ ਸਿਆਸੀ ਸਮੀਕਰਨ
  • dgp gaurav yadav visit jalandhar dhanpreet kaur cp major on blast
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਬਾਰੇ ਪੁਲਸ ਕਮਿਸ਼ਨਰ ਨੇ ਦਿੱਤੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
Trending
Ek Nazar
this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 53900 kg of lahan seized in gurdaspur
      ਗੁਰਦਾਸਪੁਰ ’ਚ 53900 ਕਿੱਲੋ ਲਾਹਣ ਬਰਾਮਦ, ਮੌਕੇ 'ਤੇ ਹੀ ਕੀਤਾ ਗਿਆ ਨਸ਼ਟ
    • police arrest 4 people for drug use
      ਨਸ਼ੇ ਦਾ ਸੇਵਨ ਕਰਨ ਵਾਲੇ 4 ਵਿਅਕਤੀਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
    • one killed in road accident
      ਸੜਕ ਹਾਦਸੇ ’ਚ ਇਕ ਦੀ ਮੌਤ, ਮਾਮਲਾ ਦਰਜ
    • transfers in punjab
      ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਪੜ੍ਹੋ ਪੂਰੀ LIST
    • leader detained by punjab police
      ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਦੀ ਤਿਆਰੀ ਕਰ ਰਹੇ ਆਗੂ ਨੂੰ ਪੁਲਸ ਨੇ...
    • 2 accused of murdering neighbor sentenced to life imprisonment
      ਗੁਆਂਢੀ ਦਾ ਕਤਲ ਕਰਨ ਵਾਲੇ 2 ਦੋਸ਼ੀਆਂ ਨੂੰ ਉਮਰਕੈਦ, 2.20 ਲੱਖ ਰੁਪਏ ਜੁਰਮਾਨਾ
    • shiromani akali dal meeting
      ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! ਸੁਖਬੀਰ ਸਿੰਘ ਬਾਦਲ ਨੇ...
    • wife  family member  incident in moga
      ਪਤਨੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ
    • arrest case
      ਆਟੋ ਚਾਲਕ ਦੀ ਬਹਾਦਰੀ ਨੇ ਨਾਕਾਮ ਕੀਤੀ ਬੈਗ ਖੋਹਣ ਦੀ ਵਾਰਦਾਤ, ਮੁਲਜ਼ਮ ਕਾਬੂ
    • dgp s big statement on the blasts in jalandhar and amritsar
      ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +