ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਲਗਾਤਾਰ ਕਾਰਜਸ਼ੀਲ ਹੈ। ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਲਵਿੰਦਰ ਕੁਮਾਰ ਪੁੱਤਰ ਚਮਨ ਲਾਲ ਵਾਸੀ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਅਤੇ ਜਸਵੀਰ ਕੌਰ ਪੁੱਤਰੀ ਕੇਹਰ ਸਿੰਘ, ਹਿੰਦੀ ਮਿਸਟ੍ਰੈਸ, ਸਰਕਾਰੀ ਮਿਡਲ ਸਕੂਲ ਜੰਡਪੁਰ, ਜ਼ਿਲ੍ਹਾ ਐੱਸ. ਏ. ਐੱਸ ਨਗਰ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ’ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਨਵੇਂ ਨਿਰਦੇਸ਼ ਕੀਤੇ ਜਾਰੀ
ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਸਵੀਰ ਸਿੰਘ ਪਮਾਲੀ ਮੈਂਬਰ ਕੋਰ ਕਮੇਟੀ ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ, ਪਿੰਡ ਪਮਾਲੀ, ਜ਼ਿਲ੍ਹਾ ਲੁਧਿਆਣਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ ਕਿ ਜ਼ਿਲ੍ਹਾ ਫਿਰੋਜ਼ਪੁਰ ਮਮਦੋਟ ਦੇ ਵਾਸੀ ਬਲਵਿੰਦਰ ਕੁਮਾਰ ਨੇ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਾਇਆ ਹੈ। ਇਸ ਅਧਾਰ ’ਤੇ ਉਸ ਨੇ ਬੀ.ਐੱਸ. ਸੀ(ਖੇਤੀਬਾੜੀ) ਦੀ ਡਿਗਰੀ ਅਤੇ ਗੁਰੂ ਅੰਗਦ ਦੇਵ ਯੂਨੀਵਰਸਿਟੀ ਆਫ ਵੈਟਨਰੀ ਸਾਇੰਸਜ਼ ਲੁਧਿਆਣਾ ਵਿਖੇ ਨੌਕਰੀ ਪ੍ਰਾਪਤ ਕੀਤੀ ਹੋਈ ਹੈ।
ਇਹ ਵੀ ਪੜ੍ਹੋ : 46 ਲੱਖ ਰੁਪਏ ਦਾ ਕਰਜ਼ਾ ਚੁੱਕ ਕੇ 10 ਦਿਨ ਪਹਿਲਾਂ ਕੈਨੇਡਾ ਭੇਜੇ ਇਕਲੌਤੇ ਪੁੱਤ ਦੀ ਅਚਾਨਕ ਮੌਤ
ਇਸ ਤੋਂ ਇਲਾਵਾ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਆਲਮਪੁਰ ਡਾ. ਕੌਲੀ ਜ਼ਿਲ੍ਹਾ ਪਟਿਆਲਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਐੱਸ. ਏ. ਐੱਸ ਨਗਰ ਦੇ ਪਿੰਡ ਜੰਡਪੁਰ ਦੇ ਸਰਕਾਰੀ ਮਿਡਲ ਸਕੂਲ ਦੀ ਹਿੰਦੀ ਮਿਸਟ੍ਰੈਸ ਜਸਵੀਰ ਕੌਰ ਨੇ ਜੱਟ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੇ ਵੱਡੇ ਐਲਾਨ, ਆਖੀਆਂ ਇਹ ਗੱਲਾਂ
ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਇਨ੍ਹਾਂ ਸ਼ਿਕਾਇਤਾਂ ਨੂੰ ਜਾਂਚ ਲਈ ਸਮਾਜਿਕ ਨਿਆਂ, ਅਧਿਕਾਰਤਾ ਵਿਭਾਗ ਨੂੰ ਭੇਜ ਦਿੱਤਾ ਸੀ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈੱਲ ਦੀ ਰਿਪੋਰਟ ਵਿਚਾਰਦੇ ਹੋਏ ਬਲਵਿੰਦਰ ਕੁਮਾਰ ਅਤੇ ਜਸਵੀਰ ਕੌਰ ਦੇ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਬਲਵਿੰਦਰ ਕੁਮਾਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 471 ਮਿਤੀ 14.01.1993 ਅਤੇ ਐੱਸ. ਏ. ਐੱਸ ਨਗਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਜਸਵੀਰ ਕੌਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 151 ਮਿਤੀ 20.07.1990 ਨੂੰ ਰੱਦ ਅਤੇ ਜ਼ਬਤ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ : ਪ੍ਰਸ਼ਾਸਨ ਵਲੋਂ ਹੁਣ ਇਨ੍ਹਾਂ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਸ ਜ਼ਿਲ੍ਹੇ ਵਿੱਚ 31 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ
NEXT STORY