ਬਾਘਾ ਪੁਰਾਣਾ (ਮੁਨੀਸ਼) : ਇਕ ਪਾਸੇ ਜਿੱਥੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਮਿਆਰੀ ਵਸਤਾਂ ਦੀ ਸਪਲਾਈ ਯਕੀਨੀ ਬਣਾਉਣ ਦੇ ਵੱਡੇ ਦਾਅਵੇ ਕੀਤੇ ਜਾਂਦੇ ਹਨ, ਉੱਥੇ ਹੀ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਨਾਲ ਰੱਤੀ ਭਰ ਵੀ ਮੇਲ ਖਾਂਦੀ ਨਜ਼ਰ ਨਹੀਂ ਆ ਰਹੀ ਹੈ। ਸਿਹਤ ਵਿਭਾਗ ਦੇ ਆਲ੍ਹਾ ਅਧਿਕਾਰੀਆਂ ਦੀ ‘ਅੱਖ’ ਹੇਠਾਂ ਹਰ ਤਰ੍ਹਾਂ ਦੀ ਕਥਿਤ ਗੈਰ-ਮਿਆਰੀ ਵਸਤਾਂ ਦੀ ਵਿਕਰੀ ਦੇ ਨਾਲ-ਨਾਲ ਹੁਣ ਗਰਮੀ ਦਾ ਮੌਸਮ ਸ਼ੁਰੂ ਹੁੰਦੇ ਸਾਰ ਹੀ ਨਕਲੀ ਕੋਲਡ ਡਰਿੰਕ ਦੀ ਵਿਕਰੀ ਨੇ ਵੀ ਜ਼ੋਰ ਫੜ੍ਹ ਲਿਆ ਹੈ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਸਭ ਕੁਝ ਪਤਾ ਹੋਣ ਦੇ ਬਾਵਜੂਦ ਵੀ ਅਜੇ ਤੱਕ ਕੋਈ ਕਾਰਵਾਈ ਨਹੀਂ ਹੋ ਰਹੀ ਹੈ, ਇੱਥੇ ਹੀ ਬੱਸ ਨਹੀਂ ਜੇਕਰ ਵਿਭਾਗ ਵਲੋਂ ਕੋਈ ਕਾਰਵਾਈ ਕੀਤੀ ਜਾਂਦੀ ਹੈ ਤਾਂ ਉਹ ਵੀ ਮਹਿਜ਼ ਖਾਨਾਪੂਰਤੀ ਹੀ ਬਣ ਕੇ ਰਹਿ ਜਾਂਦੀ ਹੈ ਕਿਉਂਕਿ ਇੱਕਾ-ਦੁੱਕਾ ਥਾਵਾਂ ’ਤੇ ਕਾਰਵਾਈ ਤੋਂ ਇਲਾਵਾ ਸ਼ਰੇਆਮ ਇਹ ਵਰਤਾਰਾ ਇਸੇ ਤਰ੍ਹਾਂ ਚੱਲਦਾ ਰਹਿੰਦਾ ਹੈ।
‘ਜਗ ਬਾਣੀ’ ਦੀ ਟੀਮ ਵੱਲੋਂ ਜਦੋਂ ਬਾਘਾ ਪੁਰਾਣਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ ਤਾਂ ਪਤਾ ਲੱਗਾ ਕਿ ਸ਼ਹਿਰ ਅੰਦਰ ਨਕਲੀ ਕੋਲਡ ਡਰਿੰਕ ’ਤੇ ਹੋਰ ਠੰਡੀਆਂ ਪੀਣ ਵਾਲੀਆਂ ਐਨਰਜ਼ੀ ਡਰਿੰਕ ਵਿਕ ਰਹੀਆਂ ਹਨ। ਬਾਘਾ ਪੁਰਾਣਾ ਸ਼ਹਿਰ ਨਿਵਾਸੀਆਂ ਨੇ ਦੋਸ਼ ਲਗਾਇਆ ਕਿ ਸਿਹਤ ਵਿਭਾਗ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਮੌਸਮ ਬਦਲ ਰਿਹਾ ਹੈ ਤਾਂ ਪਹਿਲਾਂ ਹੀ ਐਲਰਜ਼ੀ ਦੀਆਂ ਬੀਮਾਰੀਆਂ ਵੱਧ ਗਈਆਂ ਹਨ, ਪਰੰਤੂ ਉਪਰੋਂ ਬਾਜ਼ਾਰ ਵਿਚੋਂ ਨਕਲੀ ਕੋਲਡ ਡਰਿੰਕ ਪੀਣ ਨਾਲ ਬੀਮਾਰੀ ਹੋਰ ਵੱਧਣ ਦਾ ਖ਼ਦਸ਼ਾ ਹੈ।
ਸ਼ਹਿਰ ਵਾਸੀਆਂ ਨੇ ਦੱਸਿਆ ਕਿ ਇਹ ਨਕਲੀ ਕੋਲਡ ਡਰਿੰਕ ਵਿਕਣ ਦਾ ਮੁੱਖ ਕਾਰਨ ਇਹ ਹੈ ਕਿ ਇਹ ਦੁਕਾਨਦਾਰਾਂ ਨੂੰ ਸਸਤਾ ਪੈਂਦਾ ਹੈ ਅਤੇ ਕੁਝ ਦੁਕਾਨਦਾਰ ਸਸਤਾ ਮਾਲ ਵੇਚ ਕੇ ਵੱਧ ਮੁਨਾਫਾ ਕਮਾਉਣ ਦੇ ਕਥਿਤ ਚੱਕਰ ਵਿਚ ਸਿੱਧੇ ਤੌਰ ’ਤੇ ਲੋਕਾਂ ਦੀ ਜਾਨ ਨਾਲ ਖਿਲਵਾੜ ਕਰ ਰਹੇ ਹਨ। ਸ਼ਹਿਰ ਵਾਸੀਆਂ ਨੇ ਕਿਹਾ ਕਿ ਬਾਘਾ ਪੁਰਾਣਾ ਵਿਚ ਕਈ ਇਸ ਤਰ੍ਹਾਂ ਦੇ ਗੁਦਾਮ ਹਨ ਅਤੇ ਪਿੰਡਾਂ ਵਿਚ ਵੀ ਗੁਦਾਮ ਹਨ, ਜਿਨ੍ਹਾਂ ਵਿਚ ਮਾਲ ਸਟੋਰ ਕਰ ਕੇ ਅੱਗੇ ਸਪਲਾਈ ਕੀਤਾ ਜਾਂਦਾ ਹੈ। ਲੋਕਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਇਨ੍ਹਾਂ ਵੱਡੇ ਗੁਦਾਮਾਂ ਦੇ ਖੁਲਾਸੇ ਕੀਤੇ ਜਾਣਗੇ।
ਭਿਆਨਕ ਸੜਕ ਹਾਦਸੇ 'ਚ ਦੋ ਪੁੱਤਾਂ ਦੇ ਸਾਹਮਣੇ ਤੜਫ਼-ਤੜਫ਼ ਕੇ ਹੋਈ ਪਿਓ ਦੀ ਮੌਤ
NEXT STORY