ਜਲਾਲਾਬਾਦ (ਗੁਲਸ਼ਨ) : ਫਾਜ਼ਿਲਕਾ ਪੁਲਸ ਨੇ ਜਾਅਲੀ ਕਰੰਸੀ ਤਿਆਰ ਕਰਕੇ ਬਾਜ਼ਾਰ 'ਚ ਚਲਾਉਣ ਵਾਲੇ ਇਕ ਦੋਸ਼ੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਜ਼ਿਲਾ ਫਾਜ਼ਿਲਕਾ ਦੇ ਸੀਨੀਅਰ ਪੁਲਸ ਕਪਤਾਨ ਦੀਪਕ ਹਿਲੋਰੀ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਗੁਰਮੀਤ ਸਿੰਘ ਪੁੱਤਰ ਬਚਨ ਸਿੰਘ ਨਿਵਾਸੀ ਮੋਹਨ ਕੇ ਉਤਾੜ ਥਾਣਾ ਗੁਰੂਹਰਸਹਾਏ ਜ਼ਿਲਾ ਫਾਜ਼ਿਲਕਾ ਦਾ ਵਸਨੀਕ ਹੈ ਜਾਅਲੀ ਭਾਰਤੀ ਕਰੰਸੀ ਤਿਆਰ ਕਰਕੇ ਬਾਜ਼ਾਰ 'ਚ ਚਲਾਉਣ ਦਾ ਕੰਮ ਕਰਦਾ ਹੈ, ਜੋਕਿ ਅਰਨੀਵਾਲਾ ਸ਼ੇਖ ਸੁਭਾਨ ਦੀ ਤਰਫੋਂ ਕਾਫੀ ਭਾਰੀ ਮਾਤਰਾ ਵਿਚ ਜਾਅਲੀ ਕਰੰਸੀ ਲੈ ਕੇ ਫਾਜ਼ਿਲਕਾ ਚਲਾਉਣ ਲਈ ਆ ਰਿਹਾ ਹੈ।
ਸੂਚਨਾ ਦੇ ਆਧਾਰ 'ਤੇ ਪੁਲਸ ਪਾਰਟੀ ਨੇ ਦੋਸ਼ੀ ਨੂੰ ਕਾਬੂ ਕਰਕੇ ਉਸਦੀ ਤਾਲਾਸ਼ੀ ਲਈ ਤਾ ਪੁਲਸ ਨੂੰ ਉਸ ਪਾਸੋਂ ਕਰੀਬ 18 ਲੱਖ 10 ਹਜ਼ਾਰ ਰੁਪਏ ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਹੋਈ। ਫੜੇ ਗਏ ਮੁਲਜ਼ਮ ਵਿਰੁੱਧ ਮੁਕੱਦਮਾ ਦਰਜ ਕਰਨ ਤੋਂ ਬਾਅਦ ਅਗਲੇਰੀ ਪੁੱਛਗਿੱਛ ਤੋਂ ਬਾਅਦ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੇ। ਐੱਸ.ਐੱਸ.ਪੀ. ਨੇ ਦੱਸਿਆ ਕਿ ਦੋਸ਼ੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
ਚੰਡੀਗੜ੍ਹ 'ਚ 40 ਬੱਸਾਂ ਉਤਾਰਨ ਦੀ ਤਿਆਰੀ 'ਚ ਪ੍ਰਸ਼ਾਸਨ
NEXT STORY