ਮੋਗਾ (ਅਜ਼ਾਦ) : ਥਾਣਾ ਧਰਮਕੋਟ ਅਧੀਨ ਪੈਂਦੇ ਪਿੰਡ ਰੇੜਵਾਂ ਨਿਵਾਸੀ ਬੋਹੜ ਸਿੰਘ ਨੇ ਕੁਝ ਵਿਅਕਤੀਆਂ ’ਤੇ ਕਥਿਤ ਮਿਲੀਭੁਗਤ ਕਰਕੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਉਸ ਦੀ ਜ਼ਮੀਨ ਹੜੱਪਣ ਦਾ ਦੋਸ਼ ਲਗਾਇਆ ਹੈ। ਜ਼ਿਲ੍ਹਾ ਪੁਲਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਬੋਹੜ ਸਿੰਘ ਨੇ ਕਿਹਾ ਕਿ ਕਥਿਤ ਦੋਸ਼ੀਆਂ ਸੁਰਜੀਤ ਸਿੰਘ ਪੰਚ, ਸੁਖਪਾਲ ਸਿੰਘ ਨੰਬਰਦਾਰ ਨਿਵਾਸੀ ਪਿੰਡ ਰੇੜਵਾਂ ਅਤੇ ਪ੍ਰੀਤਮ ਕੌਰ ਨਿਵਾਸੀ ਪਿੰਡ ਫੀਲੇਵਿੰਡ ਜ਼ੀਰਾ ਨੇ 2009 ਵਿਚ ਜਾਅਲੀ ਦਸਤਾਵੇਜ਼ ਤਿਆਰ ਕਰ ਕੇ ਉਸ ਦੀ 8 ਕਨਾਲ 17 ਮਰਲੇ ਜ਼ਮੀਨ ਦੀ ਰਜਿਸਟਰੀ ਕਿਸੇ ਹੋਰ ਦੇ ਨਾਂ ਕਰਵਾ ਕੇ ਮੇਰੇ ਨਾਲ ਧੋਖਾਦੇਹੀ ਕੀਤੀ ਹੈ।
ਜ਼ਿਲ੍ਹਾ ਪੁਲਸ ਮੁਖੀ ਮੋਗਾ ਦੇ ਹੁਕਮਾਂ ’ਤੇ ਇਸ ਦੀ ਜਾਂਚ ਐਂਟੀ ਫਰਾਡ ਸੈੱਲ ਮੋਗਾ ਵਲੋਂ ਕੀਤੀ ਗਈ। ਜਾਂਚ ਉਪਰੰਤ ਸ਼ਿਕਾਇਤਕਰਤਾ ਦੇ ਦੋਸ਼ ਸਹੀ ਪਾਏ ਜਾਣ ’ਤੇ ਕਾਨੂੰਨੀ ਰਾਇ ਹਾਸਲ ਕਰਨ ਤੋਂ ਬਾਅਦ ਕਥਿਤ ਦੋਸ਼ੀਆਂ ਖ਼ਿਲਾਫ ਥਾਣਾ ਧਰਮਕੋਟ ਵਿਚ ਧੋਖਾਦੇਹੀ ਅਤੇ ਹੋਰਨਾਂ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਕਰ ਰਹੇ ਹਨ।
ਜੇਲ ਮੰਤਰੀ ਨੇ ਬਠਿੰਡਾ ਜੇਲ ਦਾ ਕੀਤਾ ਦੌਰਾ, ਗੈਂਗਸਟਰਾਂ ਨੂੰ ਮੁੱਖ ਧਾਰਾ ’ਚ ਲਿਆਉਣ ਦਾ ਕੀਤਾ ਜਾਵੇਗਾ ਯਤਨ
NEXT STORY