ਦੋਰਾਹਾ (ਵਿਨਾਇਕ): ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਖੰਨਾ ਪੁਲਸ ਨੇ ਇਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਜਾਅਲੀ ਡੋਪ ਟੈਸਟ ਅਤੇ ਸਰਟੀਫਿਕੇਟ ਤਿਆਰ ਕਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਅਨੁਸਾਰ ਸਿਵਲ ਹਸਪਤਾਲ ਖੰਨਾ ਦੇ ਐੱਸ.ਐੱਮ.ਓ. ਵੱਲੋਂ 27 ਮਾਰਚ 2026 ਨੂੰ ਸੂਚਨਾ ਦਿੱਤੀ ਗਈ ਸੀ ਕਿ ਕੁਝ ਵਿਅਕਤੀ ਮਿਲ ਕੇ ਜਾਅਲੀ ਡੋਪ ਟੈਸਟ ਅਤੇ ਸਰਟੀਫਿਕੇਟ ਬਣਾਉਣ ਦਾ ਗੈਰ-ਕਾਨੂੰਨੀ ਧੰਦਾ ਕਰ ਰਹੇ ਹਨ, ਜਿਸ ਦੇ ਆਧਾਰ 'ਤੇ ਥਾਣਾ ਸਿਟੀ-2 ਖੰਨਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ।
ਪੁਲਸ ਨੇ ਪੜਤਾਲ ਦੌਰਾਨ ਕਾਰਵਾਈ ਕਰਦੇ ਹੋਏ 28 ਮਾਰਚ ਨੂੰ ਰਮੇਸ਼ ਕੁਮਾਰ ਉਰਫ ਟੋਨੀ ਵਾਸੀ ਲੁਧਿਆਣਾ ਅਤੇ 30 ਮਾਰਚ ਨੂੰ ਮੋਹਿਤ ਕੁਮਾਰ ਵਾਸੀ ਖੰਨਾ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮਾਂ ਦੇ ਕਬਜ਼ੇ ਵਿਚੋਂ ਵੱਡੀ ਮਾਤਰਾ ਵਿਚ ਜਾਅਲੀ ਦਸਤਾਵੇਜ਼ ਅਤੇ ਮੋਹਰਾਂ ਬਰਾਮਦ ਹੋਈਆਂ ਹਨ, ਜਿਨ੍ਹਾਂ ਵਿਚ ਸਿਵਲ ਹਸਪਤਾਲ ਦੇ ਐੱਸ.ਐੱਮ.ਓ., ਮੈਡੀਕਲ ਅਫ਼ਸਰਾਂ ਅਤੇ ਮਨੋਵਿਗਿਆਨੀਆਂ ਦੀਆਂ ਜਾਅਲੀ ਮੋਹਰਾਂ ਸਮੇਤ 8 ਓ.ਪੀ.ਡੀ. ਸਲਿੱਪਾਂ, 27 ਆਧਾਰ ਕਾਰਡ, ਪੈਨ ਕਾਰਡ ਅਤੇ ਡਰਾਈਵਿੰਗ ਲਾਇਸੈਂਸ ਸ਼ਾਮਲ ਹਨ। ਇਸ ਤੋਂ ਇਲਾਵਾ ਮੋਹਰਾਂ ਬਣਾਉਣ ਲਈ ਵਰਤਿਆ ਜਾਣ ਵਾਲਾ ਸਟੈਂਪ ਪੈਡ ਅਤੇ ਹੋਰ ਸਮਾਨ ਵੀ ਬਰਾਮਦ ਕੀਤਾ ਗਿਆ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫੜੇ ਗਏ ਦੋਸ਼ੀਆਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿਚ ਆਉਣ ਵਾਲੇ ਦਿਨਾਂ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਪੂਰੀ ਉਮੀਦ ਹੈ।
Punjab: ਰਾਤ ਦੇ ਹਨ੍ਹੇਰੇ ਨੂੰਹ ਨੂੰ ਮਿਲਣ ਆਇਆ ਪ੍ਰੇਮੀ! ਸਹੁਰਿਆਂ ਨੇ ਰੰਗੇ ਹੱਥੀਂ ਫੜਿਆ ਤੇ ਫਿਰ ...
NEXT STORY