ਚੰਡੀਗੜ੍ਹ/ਜਲੰਧਰ (ਅੰਕੁਰ,ਧਵਨ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਸ਼ਨੀਵਾਰ ਨੂੰ ਹਰਿਆਣਾ ਤੋਂ ਆ ਰਹੇ ਪਿਕਅੱਪ ਟਰੱਕ ’ਚੋਂ ਅਣ-ਅਧਿਕਾਰਤ ਕੀਟਨਾਸ਼ਕਾਂ ਦਾ ਵੱਡਾ ਸਟਾਕ ਜ਼ਬਤ ਕੀਤਾ ਹੈ। ਇਹ ਕੀਟਨਾਸ਼ਕ ਬਠਿੰਡਾ ਤੇ ਨੇੜਲੇ ਜ਼ਿਲਿਆਂ ਦੇ ਕਿਸਾਨਾਂ ਨੂੰ ਸਪਲਾਈ ਕੀਤੇ ਜਾਣੇ ਸਨ। ਇਹ ਕਾਰਵਾਈ ਖੇਤੀਬਾੜੀ ਵਿਭਾਗ ਵੱਲੋਂ 18 ਜੁਲਾਈ ਨੂੰ ਬਠਿੰਡਾ ਤੋਂ ਮੈਸਰਜ਼ ਵੁੱਡਲੈਂਡ ਐਗਰੀਟੈੱਕ ਇੰਡੀਆ (ਐੱਚ. ਆਰ.), ਕੈਥਲ ਦੀਆਂ 1200 ਲੀਟਰ ਕੀਟਨਾਸ਼ਕ ਦਵਾਈਆਂ ਜ਼ਬਤ ਕਰਨ ਤੋਂ ਕੁਝ ਦਿਨ ਬਾਅਦ ਅਮਲ ’ਚ ਲਿਆਂਦੀ ਗਈ ਹੈ।
ਇਹ ਵੀ ਪੜ੍ਹੋ- ਨਾਬਾਲਗਾਂ ਨੂੰ ਵਾਹਨ ਚਲਾਉਣ ਤੋਂ ਰੋਕਣ ਦੇ ਨਿਯਮਾਂ 'ਚ ਨਵੀਂ ਅਪਡੇਟ, ਬੱਚਿਆਂ ਦੇ ਮਾਪੇ ਜ਼ਰੂਰ ਪੜ੍ਹੋ ਇਹ ਖ਼ਬਰ
ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹਰਿਆਣਾ ਦੇ ਵਿਅਕਤੀਆਂ ਵੱਲੋਂ ਕਿਸਾਨਾਂ ਨੂੰ ਸਸਤੇ ਭਾਅ ’ਤੇ ਵੇਚਣ ਲਈ ਲਿਆਂਦੇ ਜਾ ਰਹੇ ਨਕਲੀ ਕੀਟਨਾਸ਼ਕਾਂ ਸਬੰਧੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਦੀ ਅਗਵਾਈ ’ਚ ਖੇਤੀਬਾੜੀ ਵਿਭਾਗ ਬਠਿੰਡਾ ਦੀ ਟੀਮ ਨੇ ਬਲਾਕ ਫੂਲ (ਬਠਿੰਡਾ) ਵਿਖੇ ਨਾਕਾ ਲਾਇਆ ਅਤੇ ਚੈਕਿੰਗ ਦੌਰਾਨ ਪਿਕਅੱਪ ਟਰੱਕ ਰੋਕਿਆ ਗਿਆ, ਜਿਸ ਵਿਚੋਂ ਭਾਰੀ ਮਾਤਰਾ ’ਚ ਅਣ-ਅਧਿਕਾਰਤ ਕੀਟਨਾਸ਼ਕ ਦਵਾਈਆਂ ਬਰਾਮਦ ਹੋਈਆਂ।
ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਦੱਸਿਆ ਕਿ ਸਮੂਹ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਨਕਲੀ ਖਾਦਾਂ ਤੇ ਕੀਟਨਾਸ਼ਕ ਡੀਲਰਾਂ ਵਿਰੁੱਧ ਸ਼ਿਕੰਜਾ ਕੱਸਣ ਦੇ ਨਿਰਦੇਸ਼ ਦਿੱਤੇ ਗਏ ਹਨ ਤੇ ਜ਼ਿਲਿਆਂ ’ਚ ਲਗਾਤਾਰ ਖਾਦਾਂ ਤੇ ਕੀਟਨਾਸ਼ਕਾਂ ਦੀ ਸੈਂਪਲਿੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- UPSC ਦੀ ਤਿਆਰੀ ਕਰ ਰਹੀ ਵਿਦਿਆਰਥਣ ਨੇ ਡਿਪਰੈਸ਼ਨ 'ਚ ਆ ਕੇ ਚੁੱਕਿਆ ਖ਼ੌਫ਼ਨਾਕ ਕਦਮ, PG 'ਚ ਲਿਆ ਫਾਹਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ਨੇ ਅੰਨ੍ਹੇ ਕਤਲ ਦੀ ਗੁੱਥੀ ਨੂੰ 24 ਘੰਟਿਆਂ ’ਚ ਕੀਤਾ ਹੱਲ, 3 ਮੁਲਜ਼ਮ ਗ੍ਰਿਫ਼ਤਾਰ
NEXT STORY