ਬਠਿੰਡਾ (ਸੁਖਵਿੰਦਰ)-ਕੈਂਟ ਪੁਲਸ ਨੇ ਜਾਅਲੀ ਇਮੀਗ੍ਰੇਸ਼ਨ ਕੰਪਨੀ ਬਣਾ ਕੇ ਲੋਕਾਂ ਨਾਲ ਠੱਗੀ ਕਰਨ ਵਾਲੇ ਇਕ ਅਣਪਛਾਤੇ ਵਿਅਕਤੀ ਸਮੇਤ 2 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨੀਂ ਇਕ ਵਿਅਕਤੀ ਵੱਲੋਂ ਐੱਨ. ਆਰ. ਆਈ. ਵਿੰਗ ਨੂੰ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਬਠਿੰਡਾ ਵਿਖੇ ਚੇਤਨ ਗੋਇਲ ਵਾਸੀ ਬਠਿੰਡਾ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਚੰਡੀਗੜ੍ਹ ਦੀ ਇਕ ਨਾਮੀ ਇਮੀਗ੍ਰੇਸ਼ਨ ਕੰਪਨੀ ਦੇ ਨਾਮ 'ਤੇ ਜਾਅਲੀ ਕੰਪਨੀ ਬਣਾਈ ਹੋਈ ਹੈ।
ਉਕਤ ਵਿਅਕਤੀ ਭੋਲੇ-ਭਾਲੇ ਲੋਕਾਂ ਨੂੰ ਉਕਤ ਕੰਪਨੀ ਦੀ ਬ੍ਰਾਂਚ ਦੱਸ ਕੇ ਬਾਹਰਲੇ ਦੇਸ਼ਾਂ ਵਿਚ ਭੇਜਣ ਦਾ ਕੰਮ ਕਰਦੇ ਹਨ। ਵੀਜ਼ਾ ਲਵਾਉਣ ਦੇ ਸੁਪਨੇ ਵਿਖਾ ਕੇ ਮੁਲਜ਼ਮ ਲੋਕਾਂ ਤੋਂ ਮੋਟੇ ਪੈਸੇ ਵਸੂਲਦੇ ਸਨ। ਇਸ ਤੋਂ ਬਾਅਦ ਕਾਰਵਾਈ ਕਰਦਿਆਂ ਏ. ਆਈ. ਜੀ. ਵੱਲੋਂ ਉਕਤ ਮਾਮਲੇ ਦੀ ਜਾਂਚ ਥਾਣਾ ਐੱਨ. ਆਰ. ਆਈ. ਦੇ ਇੰਸਪੈਕਟਰ ਸੰਦੀਪ ਸਿੰਘ ਨੂੰ ਸੌਂਪੀ ਗਈ ਸੀ। ਪੁਲਸ ਵੱਲੋਂ ਸ਼ਿਕਾਇਤ ਦੇ ਆਧਾਰ 'ਤੇ ਉਕਤ ਵਿਅਕਤੀਆਂ ਦੀ ਪੜਤਾਲ ਕੀਤੀ ਗਈ। ਥਾਣਾ ਕੈਂਟ ਦੇ ਇੰਚਾਰਜ ਨਰਿੰਦਰ ਕੁਮਾਰ ਨੇ ਦੱਸਿਆ ਕਿ ਫਿਲਹਾਲ ਐੱਨ. ਆਰ. ਆਈ. ਥਾਣੇ ਦੀ ਪੜਤਾਲ ਤੋਂ ਬਾਅਦ ਇਕ ਅਣਪਛਾਤੇ ਵਿਅਕਤੀ ਸਮੇਤ 2 ਖਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪਿੰਡ ਮੱਝੂਪੁਰ ਦੇ ਗੁਰਦੁਆਰਾ ਸਿੰਘ ਸਭਾ ਦਾ ਨਿਰਮਾਣ ਅਰੰਭ
NEXT STORY