ਚੰਡੀਗੜ੍ਹ (ਅੰਕੁਰ)- ਵਿਜੀਲੈਂਸ ਬਿਊਰੋ ਨੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਨਵਾਂ ਸੱਤਿਆਵਾਲਾ ਦੇ ਸਾਬਕਾ ਫ਼ੌਜੀ ਜਸਬੀਰ ਸਿੰਘ ਨੂੰ ਬਿਊਰੋ ਦਾ ਫਰਜ਼ੀ ਇੰਸਪੈਕਟਰ ਬਣ ਕੇ ਦੋ ਕੁੜੀਆਂ ਨਾਲ ਧੋਖਾਧੜੀ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਹੈ। ਉਸ ਨੇ ਕੁੜੀਆਂ ਨੂੰ ਪੰਜਾਬ ਪੁਲਸ ’ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ 4,25,000 ਰੁਪਏ ਠੱਗੇ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਸ ਖ਼ਿਲਾਫ਼ ਇਹ ਮਾਮਲਾ ਜਰਨੈਲ ਸਿੰਘ ਵਾਸੀ ਪਿੰਡ ਗੁੰਦਾਰ ਪੰਜਗਰਾਈਂ, ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਕੁਵੈਤ ਅੱਗ ਮਾਮਲਾ : ਭਾਰਤੀ ਮ੍ਰਿਤਕਾਂ ਦੀਆਂ ਲਾਸ਼ਾਂ ਵਾਪਸ ਲਿਆਉਣ ਲਈ ਏਅਰ ਫੋਰਸ ਦਾ ਜਹਾਜ਼ ਤਿਆਰ
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ’ਚ ਦੱਸਿਆ ਹੈ ਕਿ ਉਸ ਦੀਆਂ ਦੋ ਧੀਆਂ ਨੇ 2021 ’ਚ ਪੰਜਾਬ ਪੁਲਸ ’ਚ ਨੌਕਰੀ ਲਈ ਅਰਜ਼ੀ ਦਿੱਤੀ ਸੀ। ਉਕਤ ਮੁਲਜ਼ਮ ਨੇ ਵਿਜੀਲੈਂਸ ਬਿਊਰੋ ਦਾ ਫ਼ਰਜ਼ੀ ਇੰਸਪੈਕਟਰ ਬਣ ਕੇ ਦੋਵਾਂ ਲੜਕੀਆਂ ਨੂੰ ਪੁਲਸ ’ਚ ਭਰਤੀ ਕਰਵਾਉਣ ਬਦਲੇ ਕਿਸ਼ਤਾਂ ’ਚ ਉਸ ਕੋਲੋਂ 4,25,000 ਰੁਪਏ ਲਏ ਸਨ। ਉਸ ਨੇ ਨਾ ਤਾਂ ਉਨ੍ਹਾਂ ਦੀਆਂ ਧੀਆਂ ਨੂੰ ਨੌਕਰੀ ਦਿਵਾਈ ਤੇ ਨਾ ਹੀ ਰਿਸ਼ਵਤ ਦੀ ਰਕਮ ਉਸ ਨੂੰ ਵਾਪਸ ਕੀਤੀ।
ਪੜਤਾਲ ਕਰਨ ਮਗਰੋਂ ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਸ਼ੁੱਕਰਵਾਰ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਅੱਤਵਾਦੀਆਂ ਨੇ ਲਿਖੀ ਧਮਕੀ ਭਰੀ ਚਿੱਠੀ, ਕਿਹਾ- ''ਬੰਬ ਨਾਲ ਉਡਾ ਦੇਵਾਂਗੇ ਚੰਡੀਗੜ੍ਹ ਰੇਲਵੇ ਸਟੇਸ਼ਨ ਤੇ ਮੰਦਰ...''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੱਤਵਾਦੀਆਂ ਨੇ ਲਿਖੀ ਧਮਕੀ ਭਰੀ ਚਿੱਠੀ, ਕਿਹਾ- ''ਬੰਬ ਨਾਲ ਉਡਾ ਦੇਵਾਂਗੇ ਚੰਡੀਗੜ੍ਹ ਰੇਲਵੇ ਸਟੇਸ਼ਨ ਤੇ ਮੰਦਰ...''
NEXT STORY