ਫਿਰੋਜ਼ਪੁਰ : ਫਿਰੋਜ਼ਪੁਰ ਰੇਂਜ ਦੇ ਡੀ.ਆਈ.ਜੀ. ਇੰਦਰਬੀਰ ਸਿੰਘ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦੀਆਂ ਖ਼ਬਰਾਂ ਬੇਬੁਨਿਆਦ ਨਿਕਲੀਆਂ ਹਨ। ਪਤਾ ਲੱਗਾ ਹੈ ਕਿ ਵਿਜੀਲੈਂਸ ਨੇ ਡੀ.ਆਈ.ਜੀ. ਇੰਦਰਬੀਰ ਸਿੰਘ ਨੂੰ ਨਾ ਤਾਂ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਨਾ ਹੀ ਉਸ 'ਤੇ ਭ੍ਰਿਸ਼ਟਾਚਾਰ ਦਾ ਕੋਈ ਦੋਸ਼ ਲਗਾਇਆ ਗਿਆ ਹੈ। ਇਸ ਮਾਮਲੇ 'ਚ ਡੀ.ਆਈ.ਜੀ. ਨਾਲ ਸੰਪਰਕ ਕਰਨ ’ਤੇ ਉਨ੍ਹਾਂ ਕਿਹਾ ਕਿ ਉਹ ਆਪਣੇ ਘਰ ਹਨ ਅਤੇ ਉਨ੍ਹਾਂ ਖ਼ਿਲਾਫ਼ ਇਹ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵਿਭਾਗ ਦੇ ਕੁਝ ਲੋਕ ਉਨ੍ਹਾਂ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਹਨ, ਜੋ ਕਿ ਬੇਬੁਨਿਆਦ ਹੈ।
ਖ਼ਬਰ ਇਹ ਵੀ : ਕੱਲ੍ਹ ਵਿਆਹ ਕਰਵਾਉਣਗੇ CM ਮਾਨ, ਉਥੇ ਸਾਬਕਾ ਮੰਤਰੀ ਆਸ਼ੂ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਪੜ੍ਹੋ TOP 10
ਡੀ.ਆਈ.ਜੀ. ਨੇ ਕਿਹਾ ਕਿ ਇਸ ਸਬੰਧੀ ਉਹ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਕੇ ਅਗਲੀ ਕਾਰਵਾਈ ਕਰਨਗੇ। ਜ਼ਿਕਰਯੋਗ ਹੈ ਕਿ ਕੁਝ ਸਥਾਨਕ ਮੀਡੀਆ ਵੱਲੋਂ ਡੀ.ਆਈ.ਜੀ. ਇੰਦਰਬੀਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਜਾਣ ਅਤੇ ਹਿਰਾਸਤ 'ਚ ਲਏ ਜਾਣ ਦੀਆਂ ਖ਼ਬਰਾਂ ਚਲਾਈਆਂ ਗਈਆਂ ਸਨ।
ਇਹ ਵੀ ਪੜ੍ਹੋ : PSPCL ਦੀ ਵੱਡੀ ਕਾਰਵਾਈ, ਬਿਜਲੀ ਚੋਰੀ ਕਰਨ 'ਤੇ ਹੋਟਲ ਨੂੰ ਲਾਇਆ 15 ਲੱਖ ਤੋਂ ਵੱਧ ਜੁਰਮਾਨਾ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਮਰਦਾਨਾ ਕਮਜ਼ੋਰੀ 'ਚ ਸੋਨੇ 'ਤੇ ਸੁਹਾਗਾ ਹੋ ਰਿਹੈ ਇਹ ਖ਼ਾਸ ਦੇਸੀ ਇਲਾਜ
NEXT STORY