ਪਟਿਆਲਾ/ਮਲੇਰਕੋਟਲਾ : ਪੰਜਾਬ ਪੁਲਸ ਦੀ ਕਾਊਂਟਰ ਇੰਟੈਲੀਜੈਂਸ ਪਟਿਆਲਾ (ਸੀ.ਆਈ. ਯੂਨਿਟ, ਮਲੇਰਕੋਟਲਾ) ਨੇ ਜਾਅਲੀ ਭਾਰਤੀ ਕਰੰਸੀ (FICN) ਖਿਲਾਫ ਇਕ ਵੱਡੀ ਸਫਲਤਾ ਹਾਸਲ ਕਰਦਿਆਂ ਇਕ ਨਕਲੀ ਕਰੰਸੀ ਮੋਡੀਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਡੀ. ਜੀ. ਪੀ. ਨੇ ਦੱਸਿਆ ਕਿ ਪੁਲਸ ਵੱਲੋਂ ਕੀਤੀ ਗਈ ਇਸ ਛਾਪੇਮਾਰੀ ਦੌਰਾਨ ਮੁਲਜ਼ਮਾਂ ਕੋਲੋਂ 5.50 ਲੱਖ ਰੁਪਏ ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਨਕਲੀ ਨੋਟ 500-500 ਰੁਪਏ ਦੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਕੀਤੀ ਗਈ ਛੁੱਟੀ
ਪੁਲਸ ਦੀ ਮੁੱਢਲੀ ਜਾਂਚ ਵਿਚ ਇਹ ਤੱਥ ਸਾਹਮਣੇ ਆਇਆ ਹੈ ਕਿ ਫੜੇ ਗਏ ਚਾਰ ਮੁਲਜ਼ਮਾਂ ਵਿਚੋਂ ਇਕ ਮੁਲਜ਼ਮ ਪਹਿਲਾਂ ਵੀ NDPS ਐਕਟ (ਨਸ਼ਾ ਤਸਕਰੀ) ਦੇ ਇਕ ਮਾਮਲੇ ਵਿਚ ਨਾਮਜ਼ਦ ਹੈ। ਇਸ ਸਬੰਧੀ ਥਾਣਾ ਹਿੰਮਤਾਨਾ, ਮਲੇਰਕੋਟਲਾ ਵਿਖੇ ਭਾਰਤੀ ਨਿਆ ਸੰਹਿਤਾ (BNS) ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਸ ਹੁਣ ਇਸ ਨੈੱਟਵਰਕ ਦੇ 'ਫਾਰਵਰਡ ਅਤੇ ਬੈਕਵਰਡ ਲਿੰਕ' ਦੀ ਜਾਂਚ ਕਰ ਰਹੀ ਹੈ ਤਾਂ ਜੋ ਇਸ ਗਿਰੋਹ ਦੇ ਪੂਰੇ ਨੈੱਟਵਰਕ ਨੂੰ ਤੋੜਿਆ ਜਾ ਸਕੇ।
ਇਹ ਵੀ ਪੜ੍ਹੋ : ਪਾਵਰਕਾਮ ਵਿਭਾਗ 'ਚ ਫਿਰ ਪੈ ਗਿਆ ਵੱਡਾ ਪੰਗਾ, ਮੁਲਾਜ਼ਮਾਂ ਵਿਚ ਮਚੀ ਹਾਹਾਕਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਤੀ ਦੇ ਜ਼ੁਲਮਾਂ ਤੋਂ ਤੰਗ ਆ ਕੇ ਪਤਨੀ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
NEXT STORY