ਲਾਂਬੜਾ, (ਵਰਿੰਦਰ)- ਕਾਰ 'ਤੇ ਜਾਅਲੀ ਨੰਬਰ ਲਾ ਕੇ ਨਾਜਾਇਜ਼ ਸ਼ਰਾਬ ਦੀ ਸਮੱਗਲਿੰਗ ਕਰਨ ਵਾਲੇ ਇਕ ਵਿਅਕਤੀ ਨੂੰ ਲਾਂਬੜਾ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਥਾਣਾ ਮੁਖੀ ਪੁਸ਼ਪ ਬਾਲੀ ਨੇ ਦੱਸਿਆ ਕਿ ਪੁਲਸ ਦੀ ਇਕ ਟੀਮ ਅੱਜ ਲਾਂਬੜਾ ਬਾਜ਼ਾਰ ਵਿਚ ਮੌਜੂਦ ਸੀ। ਇਸ ਦੌਰਾਨ ਉਨ੍ਹਾਂ ਨੂੰ ਨਾਜਾਇਜ਼ ਸ਼ਰਾਬ ਸਬੰਧੀ ਗੁਪਤ ਸੂਚਨਾ ਪ੍ਰਾਪਤ ਹੋਈ। ਪੁਲਸ ਨੇ ਚਿੱਟੀ ਮੋੜ ਵੱਲੋਂ ਆਈ ਇਕ ਅਸਟੀਮ ਕਾਰ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਕਾਰ ਵਿਚੋਂ 164 ਬੋਤਲਾਂ ਨਾਜਾਇਜ਼ ਸ਼ਰਾਬ ਮਾਰਕਾ ਫਸਟ ਚੁਆਇਸ ਦੀਆਂ ਬਰਾਮਦ ਹੋਈਆਂ।
ਮੁਲਜ਼ਮ ਦੀ ਪਛਾਣ ਬਲਵੀਰ ਸਿੰਘ ਉਰਫ ਕਾਲਾ ਪੁੱਤਰ ਹਰਬੰਸ ਲਾਲ ਵਾਸੀ ਕਾਦੀਆਂ ਥਾਣਾ ਸਦਰ ਜਮਸ਼ੇਰ ਵਜੋਂ ਹੋਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮ ਖਿਲਾਫ ਵੱਖ-ਵੱਖ ਥਾਣਿਆਂ ਵਿਚ ਪਹਿਲਾਂ ਤੋਂ ਹੀ ਝਗੜੇ, ਨਸ਼ਾ ਤੇ ਸ਼ਰਾਬ ਸਮੱਗਲਿੰਗ ਸਬੰਧੀ 19 ਮੁਕੱਦਮੇ ਦਰਜ ਹਨ। ਪੁਲਸ ਵੱਲੋਂ ਮੁਲਜ਼ਮ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨਸ਼ੀਲੀਆਂ ਗੋਲੀਆਂ ਸਣੇ ਮੋਟਰਸਾਈਕਲ ਸਵਾਰ ਕਾਬੂ
NEXT STORY