ਪਟਿਆਲਾ (ਇੰਦਰਜੀਤ ਬਖਸ਼ੀ) : ਪਿੰਡ ਖੇੜੀ ਵਿਚ ਨਕਲੀ ਪੁਲਸ ਮੁਲਾਜ਼ਮ ਬਣ ਕੇ ਕੁਝ ਨੌਜਵਾਨਾਂ ਨੇ ਪਿੰਡ ਵਾਸੀਆਂ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਪਰ ਪਿੰਡ ਵਾਲਿਆਂ ਨੇ ਸ਼ੱਕ ਹੋਣ 'ਤੇ ਠੱਗ ਨੌਜਵਾਨਾਂ ਨੂੰ ਦਬੋਚ ਲਿਆ ਅਤੇ ਜਮ ਕੇ ਛਿੱਤਰ ਪਰੇਡ ਕਰ ਦਿੱਤੀ। ਦਰਅਸਲ ਪਿੰਡ ਖੇੜੀ ਵਿਚ ਕੁਝ ਨੌਜਵਾਨ ਫਰਜ਼ੀ ਪੁਲਸ ਵਾਲੇ ਬਣ ਕੇ ਲੋਕਾਂ ਤੋਂ ਪੈਸੇ ਠੱਗਣ ਦੀ ਕੋਸ਼ਿਸ਼ ਕਰ ਰਹੇ ਸਨ, ਇਸ ਦੌਰਾਨ ਜਦੋਂ ਲੋਕਾਂ ਨੇ ਇਨ੍ਹਾਂ ਨੂੰ ਆਈ ਕਾਰਡ ਦਿਖਾਉਣ ਲਈ ਕਿਹਾ ਤਾਂ ਇਨ੍ਹਾਂ ਨੇ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ ਜਿਨ੍ਹਾਂ ਨੂੰ ਪਿੰਡ ਵਾਸੀਆਂ ਨੇ ਦਬੋਚ ਲਿਆ ਅਤੇ ਛਿੱਤਰ ਪਰੇਡ ਕਰ ਦਿੱਤੀ।
ਬਾਅਦ ਵਿਚ ਲੋਕਾਂ ਨੇ ਇਨ੍ਹਾਂ ਠੱਗਾਂ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ। ਪੁਲਸ ਮੁਤਾਬਕ ਇਹ ਲੋਕ ਨਕਲੀ ਪੁਲਸ ਵਾਲੇ ਬਣ ਕੇ ਲੁੱਟ ਖੋਹ ਕਰਨ ਦੀ ਫਿਰਾਕ ਵਿਚ ਸਨ ਪਰ ਪਿੰਡ ਵਾਸੀਆਂ ਨੇ ਇਨ੍ਹਾਂ ਨੂੰ ਦਬੋਚ ਲਿਆ। ਪੁਲਸ ਮੁਤਾਬਕ ਉਕਤ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅੰਮ੍ਰਿਤਸਰ ਰੇਲ ਹਾਦਸਾ ਮਾਮਲੇ 'ਤੇ ਸੁਖਬੀਰ ਨੇ ਸਿੱਧੂ ਨੂੰ ਘੇਰਿਆ (ਵੀਡੀਓ)
NEXT STORY