ਲੁਧਿਆਣਾ (ਅਮਨ) : ਵਿਦੇਸ਼ ਜਾਣ ਦੇ ਚਾਹਵਾਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ ਕਿ ਕਿਉਂਕਿ ਸਟੱਡੀ ਵੀਜ਼ਾ ਅਤੇ ਪੀ. ਆਰ. ਦਿਵਾਉਣ ਲਈ ਫਰਜ਼ੀ ਟ੍ਰੈਵਲ ਏਜੰਟਾਂ ਦੀਆਂ ਗੱਲਾਂ 'ਚ ਆ ਕੇ ਲੋਕ ਠਗੀ ਦੇ ਸ਼ਿਕਾਰ ਹੋ ਸਕਦੇ ਹਨ। ਇਸ ਲਈ ਅਜਿਹੇ ਟ੍ਰੈਵਲ ਏਜੰਟਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਜ਼ਿਲ੍ਹਾ ਪੁਲਸ ਕਮਿਸ਼ਨਰ ਰਾਕੇਸ਼ ਅਗਰਵਾਲ ਵੱਲੋਂ ਫਰਜ਼ੀ ਟ੍ਰੈਵਲ ਏਜੰਟਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਕਾਰਨ ਅਜਿਹੇ ਏਜੰਟਾਂ ’ਚ ਖਲਬਲੀ ਮਚ ਗਈ ਹੈ, ਜਿਸ 'ਚ ਲਗਾਤਾਰ ਮਿਲ ਰਹੀਆਂ ਸੈਂਕੜੇ ਸ਼ਿਕਾਇਤਾਂ ਤੋਂ ਬਾਅਦ ਪੁਲਸ ਨੇ ਵੱਡੀ ਮੁਹਿੰਮ ਤਹਿਤ ਟ੍ਰੈਵਲ ਏਜੰਟਾਂ ’ਤੇ ਸ਼ਿਕੰਜਾਂ ਕੱਸਣਾ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਬਗਾਵਤ ਦੇ ਡਰੋਂ 'ਭਾਜਪਾ' ਨੇ ਨਹੀਂ ਖੋਲ੍ਹੇ ਪੱਤੇ, ਮੇਅਰ ਚੋਣਾਂ ਦੀ ਨਾਮਜ਼ਦਗੀ ਦਾ ਅੱਜ ਆਖ਼ਰੀ ਦਿਨ
ਪੁਲਸ ਦੀਆਂ ਦਰਜਨਾਂ ਟੀਮਾਂ ਇਸ ਕਾਰਜ 'ਚ ਜੁੱਟ ਚੁੱਕੀਆਂ ਹਨ, ਜੋ ਟ੍ਰੈਵਲ ਏਜੰਟਾਂ ਦੇ ਦਸਤਾਵੇਜ਼ ਅਤੇ ਉਨ੍ਹਾਂ ਦੇ ਲਾਈਸੈਂਸ ਦੀ ਜਾਂਚ ਕਰ ਰਹੀਆਂ ਹਨ। ਇਸੇ ਮੁਹਿੰਮ ਤਹਿਤ ਥਾਣਾ ਡਵੀਜ਼ਨ ਨੰਬਰ-8 ਦੀ ਪੁਲਸ ਨੇ 3 ਟ੍ਰੈਵਲ ਏਜੰਟਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਪਹਿਲੇ ਮਾਮਲੇ 'ਚ ਸ਼ਿਕਾਇਤ ਕਰਤਾ ਦੀਪਕ ਕੁਮਰ ਪੁੱਤਰ ਹਰਪਾਲ ਸਿੰਘ ਵਾਸੀ ਗਾਰਡਨ ਫੇਜ਼-2 ਅੰਬਾਲਾ ਨੇ ਆਪਣੀ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਨੂੰ ਕੈਨੈਡਾ ਦਾ ਵਰਕ ਪਰਮਿਟ ਵੀਜ਼ਾ ਲਗਵਾਉਣ ਦੇ ਨਾਂ ’ਤੇ ਟ੍ਰੈਵਲ ਏਜੰਟ ਮੁਲਜ਼ਮ ਨਿਹਾਲ ਗ੍ਰੇਵਰੀ ਕਰਨਾਟਕਾ ਅਤੇ ਸ਼ਿਵਾਨੀ ਸ਼ਰਮਾ ਫਰਮ ਇੰਡੀਅਨ ਇੰਟਰਪ੍ਰਾਈਜਿਜ਼, ਭਾਈ ਵਾਲਾ ਚੌਂਕ ਨੇ ਉਸ ਤੋਂ 50 ਹਜ਼ਾਰ ਲੈ ਲਏ ਪਰ ਸਾਲ ਭਰ ਟਾਲ-ਮਟੋਲ ਵਾਲੀ ਨੀਤੀ ਅਪਣਾਈ ਅਤੇ ਨਾ ਤਾਂ ਉਸ ਦਾ ਵੀਜ਼ਾ ਲਗਵਾਇਆ ਅਤੇ ਨਾ ਹੀ ਰੁਪਏ ਵਾਪਸ ਕੀਤੇ।
ਇਹ ਵੀ ਪੜ੍ਹੋ : ਲੁਧਿਆਣਾ 'ਚ ਅਕਾਲੀ ਦਲ ਨੂੰ ਵੱਡਾ ਝਟਕਾ, ਭਿੰਡਰ ਤੇ ਗਰੇਵਾਲ ਅੱਜ ਫੜ੍ਹਨਗੇ 'ਆਪ' ਦਾ ਪੱਲਾ
ਜਾਂਚ ਅਧਿਕਾਰੀ ਸੁਖਰਾਜ ਸਿੰਘ ਨੇ ਦੱਸਿਆ ਕਿ ਇਨ੍ਹਾਂ ਟ੍ਰੈਵਲ ਏਜੰਟਾਂ ਖ਼ਿਲਾਫ਼ ਇਮੀਗ੍ਰੇਸ਼ਨ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੂਜੇ ਮਾਮਲੇ 'ਚ ਸ਼ਿਕਾਇਤ ਕਰਤਾ ਹਰਸ਼ਦੀਪ ਸਿੰਘ ਪਿੰਡ ਖੱਟੜਾ ਨੇ ਦੱਸਿਆ ਕਿ ਅਮਰੀਕਾ 'ਚ ਸਟੱਡੀ ਵੀਜ਼ਾ ਲਗਵਾਉਣ ਦੇ ਨਾਂ ’ਤੇ ਟ੍ਰੈਵਲ ਏਜੰਟ ਦੋਸ਼ੀ ਅਰਜੁਨ ਵਰਮਾ ਪੱਖੋਵਾਲ ਰੋਡ ਨੇ ਉਸ ਤੋਂ ਵੱਖ-ਵੱਖ ਸਮੇਂ ’ਚ 6.97 ਲੱਖ ਰੁਪਏ ਲੈਣ ਦੇ ਬਾਵਜੂਦ ਵੀ ਨਾ ਤਾਂ ਉਸ ਦਾ ਸਟੱਡੀ ਵੀਜ਼ਾ ਲਗਵਾਇਆ ਅਤੇ ਨਾ ਹੀ ਹੁਣ ਤੱਕ ਉਸ ਨੂੰ ਪੈਸੇ ਵਾਪਸ ਕੀਤੇ ਗਏ, ਜਿਸ ’ਤੇ ਉਸ ਨੇ ਪੁਲਸ ਨੂੰ ਸ਼ਿਕਾਇਤ ਦੇ ਕੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਜਾਂਚ ਅਧਿਕਾਰੀ ਵਿਸਾਖਾ ਸਿੰਘ ਨੇ ਦੱਸਿਆ ਕਿ ਇਸ ਮਾਮਲੇ 'ਚ ਜਾਂਚ-ਪੜਤਾਲ ਕਰ ਕੇ ਟ੍ਰੈਵਲ ਏਜੰਟ ਖ਼ਿਲਾਫ਼ ਇਮੀਗ੍ਰੇਸ਼ਨ ਅਤੇ ਧੋਖਾਦੇਹੀ ਤਹਿਤ ਕੇਸ ਦਰਜ ਕੀਤਾ ਹੈ, ਜਿਸ ਦੀ ਅੱਗੇ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਮੁਰਗੀਆਂ ਨੂੰ ਖਿਲਾਉਣ ਵਾਲੇ ਪਾਊਡਰ ਨਾਲ ਤਿਆਰ ਹੁੰਦਾ ਸੀ 'ਨਕਲੀ ਦੁੱਧ', ਫੈਕਟਰੀ ਮਾਲਕ ਗ੍ਰਿਫ਼ਤਾਰ
ਤੀਜੇ ਮਾਮਲੇ 'ਚ ਸ਼ਿਕਾਇਤ ਕਰਤਾ ਬਲਵਿੰਦਰ ਸਿੰਘ ਪੁੱਤਰ ਚੰਨ ਸਿੰਘ ਵਾਸੀ ਪ੍ਰੀਤ ਨਗਰ ਦੁੱਗਰੀ ਲੁਧਿਆਣਾ ਨੇ ਦਿੱਤੀ ਸ਼ਿਕਾਇਤ 'ਚ ਕਿਹਾ ਕਿ ਉਸ ਦੀ ਨੂੰਹ ਨੂੰ ਕੈਨੇਡਾ 'ਚ ਪੀ. ਆਰ. ਦਿਵਾਉਣ ਦੇ ਨਾਂ ’ਤੇ ਟ੍ਰੈਵਲ ਏਜੰਟ ਮੁਲਜ਼ਮ ਬਲਜੀਤ ਸਿੰਘ ਪੁੱਤਰ ਗੁਲਜ਼ਾਰ ਸਿੰਘ ਚੰਡੀਗੜ੍ਹ, ਦਵਿੰਦਰ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਚੰਡੀਗੜ੍ਹ ਅਤੇ ਹਰਪ੍ਰੀਤ ਕੌਰ ਜਸਵੀਰ ਸਿੰਘ ਨੇ ਉਨ੍ਹਾਂ ਤੋਂ 2.37 ਲੱਖ ਰੁਪਏ ਠੱਗ ਲਏ ਹਨ ਪਰ ਹੁਣ ਤੱਕ ਨਾ ਤਾਂ ਕੈਨੇਡਾ ਪੀ. ਆਰ. ਕਰਵਾਈ ਅਤੇ ਨਾ ਹੀ ਉਨ੍ਹਾਂ ਦੇ ਰੁਪਏ ਵਾਪਸ ਕੀਤੇ। ਜਦੋਂ ਉਨ੍ਹਾਂ ਨੇ ਕੰਮ ਨਾ ਹੋਣ ’ਤੇ ਟ੍ਰੈਵਲ ਏਜੰਟ ਤੋਂ ਆਪਣੇ ਰੁਪਏ ਵਾਪਸ ਮੰਗੇ ਤਾਂ ਉਹ ਉਨ੍ਹਾਂ ਨੂੰ ਟਾਲ-ਮਟੋਲ ਕਰਦਾ ਰਿਹਾ ਤੇ ਉਨ੍ਹਾਂ ਨੂੰ ਧਮਕਾਉਣ ਲੱਗਾ, ਜਿਸ ’ਤੇ ਉਨ੍ਹਾਂ ਨੇ ਜ਼ਿਲ੍ਹਾ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ। ਡਵੀਜ਼ਨ ਨੰਬਰ-8 ਦੇ ਜਾਂਚ ਅਧਿਕਾਰੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਉਨ੍ਹਾਂ ਦੇ ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਬਾਰੇ ਪੁਲਸ ਕਮਿਸ਼ਨਰ ਰਾਕੇਸ਼ ਅਗਰਵਾਲ ਦਾ ਕਹਿਣਾ ਹੈ ਕਿ ਵਿਦੇਸ਼ ਜਾਣ ਦੇ ਚਾਹਵਾਨ ਲੋਕਾਂ ਨੂੰ ਫਰਜ਼ੀ ਟ੍ਰੈਵਲ ਏਜੰਟਾਂ ਤੋਂ ਸੁਚੇਤ ਰਹਿਣਾ ਹੋਵੇਗਾ ਅਤੇ ਜਾਂਚ-ਪੜਤਾਲ ਕਰ ਕੇ ਹੀ ਟ੍ਰੈਵਲ ਏਜੰਟ ਨਾਲ ਸੰਪਰਕ ਕਰੋ। ਉਨ੍ਹਾਂ ਕਿਹਾ ਕਿ ਨਵੇਂ ਸਾਲ ’ਚ ਸ਼ੁਰੂ ਕੀਤੀ ਗਈ ਫਰਜ਼ੀ ਟ੍ਰੈਵਲ ਏਜੰਟਾਂ ਖ਼ਿਲਾਫ਼ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।
ਨੋਟ : ਪੰਜਾਬ 'ਚ ਸਟੱਡੀ ਵੀਜ਼ਾ ਤੇ PR ਦਿਵਾਉਣ ਲਈ ਟ੍ਰੈਵਲ ਏਜੰਟਾਂ ਵੱਲੋਂ ਕੀਤੀ ਜਾਂਦੀ ਧੋਖਾਧੜੀ ਬਾਰੇ ਦਿਓ ਰਾਏ
ਅਦਾਕਾਰਾ ਨਿਸ਼ਾ ਬਾਨੋ ਨੇ ਕਿਸਾਨਾਂ ਦੀ ਕੀਤੀ ਹੌਂਸਲਾ ਅਫ਼ਜਾਈ, ਕਿਹਾ 'ਅਸੀਂ ਜਿੱਤਾਂਗੇ ਜ਼ਰੂਰ ਜੰਗ ਜਾਰੀ ਰੱਖਿਓ'
NEXT STORY