ਚੰਡੀਗੜ੍ਹ/ਲੁਧਿਆਣਾ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਭੈਣੀ ਸਾਲੂ ਦੇ ਵਸਨੀਕ ਤੋਂ ਵਿਜੀਲੈਂਸ ਵਿਭਾਗ ਦੇ ਅਧਿਕਾਰੀ ਬਣ ਕੇ 25 ਲੱਖ ਰੁਪਏ ਦੇ ਚੈੱਕ ਲੈਣ ਵਾਲੇ 2 ਸਾਬਕਾ ਫ਼ੌਜੀਆਂ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮਨਜੀਤ ਸਿੰਘ ਵਾਸੀ ਪਿੰਡ ਭੈਣੀ ਸਾਲੂ, ਪਰਮਜੀਤ ਸਿੰਘ ਵਾਸੀ ਪਿੰਡ ਮੇਹਲੋਂ (ਲੁਧਿਆਣਾ) ਤੇ ਪਰਮਿੰਦਰ ਸਿੰਘ ਵਾਸੀ ਅਕਾਸ਼ ਕਾਲੋਨੀ ਹੁਸ਼ਿਆਰਪੁਰ ਵਜੋਂ ਹੋਈ ਹੈ। ਮਨਜੀਤ ਸਿੰਘ ਤੇ ਪਰਮਿੰਦਰ ਸਿੰਘ ਸਾਬਕਾ ਫ਼ੌਜੀ ਹਨ। ਪਰਮਿੰਦਰ ਸਿੰਘ ਵਿਸ਼ਵ ਮਨੁੱਖੀ ਅਧਿਕਾਰ ਕਾਰਪੋਰੇਸ਼ਨ ਪੰਜਾਬ ਦਾ ਇੰਚਾਰਜ ਵੀ ਹੈ।
ਇਹ ਵੀ ਪੜ੍ਹੋ : ਪਹਿਲਾਂ ਇਨਸਾਨ ਤੋਂ ਕੁੱਤਾ ਬਣਨ ਲਈ ਖਰਚ ਦਿੱਤੇ 12 ਲੱਖ, ਹੁਣ ਇਸ ਸ਼ਖ਼ਸ ਨੇ ਕੀਤਾ ਅਜੀਬੋ-ਗਰੀਬ ਦਾਅਵਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਲਵਿੰਦਰ ਸਿੰਘ ਵਾਸੀ ਪਿੰਡ ਭੈਣੀ ਸਾਲੂ ਨੇ ਸ਼ਿਕਾਇਤ ਦਰਜ ਕਰਵਾਈ ਕਿ ਕੁਝ ਮਹੀਨੇ ਪਹਿਲਾਂ ਉਸ ਨੇ ਆਪਣੀ 18 ਏਕੜ ਜੱਦੀ ਜ਼ਮੀਨ ਵੇਚੀ ਸੀ। ਇਸ ਉਪਰੰਤ ਉਸ ਨੂੰ ਪੰਚਾਇਤੀ ਜ਼ਮੀਨ ਵੇਚਣ ਸਬੰਧੀ ਸਰਕਾਰੀ ਨੋਟਿਸ ਮਿਲਿਆ, ਜਿਸ ਤੋਂ ਬਾਅਦ 12 ਅਗਸਤ 2023 ਨੂੰ ਤਿੰਨ ਅਣਪਛਾਤੇ ਵਿਅਕਤੀ ਉਸ ਦੇ ਘਰ ਆਏ ਅਤੇ ਉਨ੍ਹਾਂ ਨੇ ਖੁਦ ਨੂੰ ਸੈਕਟਰ-17 ਚੰਡੀਗੜ੍ਹ ਵਿਖੇ ਸਥਿਤ ਵਿਜੀਲੈਂਸ ਵਿਭਾਗ ਦੇ ਅਧਿਕਾਰੀ ਦੱਸਿਆ।
ਇਹ ਵੀ ਪੜ੍ਹੋ : ਅਜਬ-ਗਜ਼ਬ: Girlfriend ਨੂੰ 10 ਮਿੰਟ ਤੱਕ ਕੀਤਾ Kiss ਤਾਂ ਬੋਲ਼ਾ ਹੋ ਗਿਆ ਸ਼ਖ਼ਸ, ਡਾਕਟਰਾਂ ਨੇ ਦੱਸੀ ਇਹ ਵਜ੍ਹਾ
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਪੰਚਾਇਤੀ ਜ਼ਮੀਨ ਵੇਚਣ ਦੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ ਉਕਤ ਵਿਅਕਤੀਆਂ ਨੇ ਉਸ ਤੋਂ 50 ਲੱਖ ਰੁਪਏ ਮੰਗੇ ਕਿਉਂਕਿ ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਚੰਡੀਗੜ੍ਹ ਦਫ਼ਤਰ ਵਿਖੇ ਜਾਂਚ ਚੱਲ ਰਹੀ ਹੈ ਅਤੇ ਇਸ ਮਾਮਲੇ ਵਿੱਚ ਉਸ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ। ਡਰ ਦੇ ਕਾਰਨ ਸ਼ਿਕਾਇਤਕਰਤਾ 25 ਲੱਖ ਰੁਪਏ ਦੇਣ ਲਈ ਮੰਨ ਗਿਆ। ਮੁਲਜ਼ਮਾਂ ਨੇ ਉਸ ਨੂੰ 15 ਲੱਖ ਤੇ 10 ਲੱਖ ਰੁਪਏ 'ਤੇ 2 ਚੈੱਕ ਦਸਤਖ਼ਤ ਕਰਨ ਲਈ ਰਾਜ਼ੀ ਕਰ ਲਿਆ ਤੇ 25 ਲੱਖ ਰੁਪਏ ਨਕਦ ਪ੍ਰਾਪਤ ਹੋਣ 'ਤੇ ਇਹ ਚੈੱਕ ਵਾਪਸ ਕਰਨ ਦੀ ਗਾਰੰਟੀ ਦਿੱਤੀ। ਉਕਤ ਮੁਲਜ਼ਮਾਂ 'ਚੋਂ ਇਕ ਵਿਅਕਤੀ ਨੇ ਸ਼ਿਕਾਇਤਕਰਤਾ ਦੀ ਜੇਬ 'ਚੋਂ 27 ਹਜ਼ਾਰ ਰੁਪਏ ਕੱਢ ਲਏ ਤੇ ਉਸ ਦਾ ਫ਼ੋਨ ਨੰਬਰ ਲੈ ਕੇ ਚਲੇ ਗਏ। ਇਸ ਉਪਰੰਤ ਸ਼ਿਕਾਇਤਕਰਤਾ ਨੂੰ ਵਟਸਐਪ 'ਤੇ ਧਮਕੀ ਭਰੀਆਂ ਕਾਲਾਂ ਆਉਣ ਲੱਗੀਆਂ ਕਿ ਜੇਕਰ ਉਹ 25 ਲੱਖ ਰੁਪਏ ਨਕਦ ਦੇਣ ਵਿੱਚ ਅਸਫ਼ਲ ਰਿਹਾ ਤਾਂ ਉਸ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਸੂਬੇ 'ਚ ਭਵਿੱਖ ਦੀਆਂ ਸੰਭਾਵਨਾਵਾਂ ਤਲਾਸ਼ ਰਹੀ ਭਾਜਪਾ 'ਆਪ' ਦੇ ਵਧਦੇ ਗ੍ਰਾਫ ਤੋਂ ਚਿੰਤਤ
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੇ ਆਧਾਰ 'ਤੇ ਮਨਜੀਤ ਸਿੰਘ ਵਾਸੀ ਪਿੰਡ ਭੈਣੀ ਸਾਲੂ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਤੇ ਆਈ.ਪੀ.ਸੀ. ਦੀ ਧਾਰਾ 384, 120-ਬੀ ਤਹਿਤ ਮਿਤੀ 28 ਅਗਸਤ ਨੂੰ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਵਿਖੇ ਐੱਫ.ਆਈ.ਆਰ. ਨੰ. 20 ਦਰਜ ਕੀਤੀ ਗਈ। ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਨੇ ਮੁਲਜ਼ਮ ਮਨਜੀਤ ਸਿੰਘ ਤੇ ਪਰਮਜੀਤ ਸਿੰਘ ਨੂੰ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਹੁਣ ਦੋਵੇਂ 31 ਅਗਸਤ ਤੱਕ ਪੁਲਸ ਰਿਮਾਂਡ ’ਤੇ ਹਨ। ਪਰਮਿੰਦਰ ਸਿੰਘ ਵਾਸੀ ਅਕਾਸ਼ ਕਾਲੋਨੀ ਹੁਸ਼ਿਆਰਪੁਰ ਨੂੰ ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਵਿੱਚ 4 ਹੋਰ ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਮੁਲਜ਼ਮ ਮਨਜੀਤ ਸਿੰਘ ਤੇ ਪਰਮਜੀਤ ਸਿੰਘ ਨੇ ਸ਼ਿਕਾਇਤਕਰਤਾ ਦੇ ਘਰ ਦੀ ਰੇਕੀ ਕੀਤੀ ਸੀ ਅਤੇ ਪਰਮਿੰਦਰ ਸਿੰਘ ਉਨ੍ਹਾਂ ਤਿੰਨ ਮੁਲਜ਼ਮਾਂ 'ਚੋਂ ਇਕ ਹੈ, ਜੋ 12 ਅਗਸਤ ਨੂੰ ਸ਼ਿਕਾਇਤਕਰਤਾ ਦੇ ਘਰ ਗਏ ਸਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਕਾਰਵਾਈ, ਮੁਲਾਜ਼ਮਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਅਫ਼ਸਰ ਮੁਅੱਤਲ
NEXT STORY