ਬਟਾਲਾ, (ਬੇਰੀ)- ਥਾਣਾ ਸਿਵਲ ਲਾਈਨ ਪੁਲਸ ਨੂੰ ਦਿੱਤੀ ਦਰਖਾਸਤ ਵਿਚ ਪ੍ਰਤਾਪ ਸਿੰਘ ਪੁੱਤਰ ਬੇਅੰਤ ਸਿੰਘ ਵਾਸੀ ਕੋਟ ਕੁਲਜ਼ਸ ਰਾਏ ਬਟਾਲਾ ਨੇ ਲਿਖਵਾÎਇਆ ਕਿ ਪਵਨ ਪ੍ਰਭਾਕਰ ਪੁੱਤਰ ਸਤਿੰਦਰ ਕੁਮਾਰ ਵਾਸੀ ਗ੍ਰੇਟਰ ਕੈਲਾਸ਼ ਕਾਲੋਨੀ ਬਟਾਲਾ ਨੇ ਮੇਰੇ ਸਮੇਤ ਮਨਿੰਦਰ ਸਿੰਘ, ਅਮਰਜੀਤ ਸਿੰਘ ਪੁੱਤਰ ਗੁਰਦਿੱਤ ਸਿੰਘ ਵਾਸੀ ਜਲੰਧਰ ਰੋਡ, ਰਛਪਾਲ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਆਦੋਵਾਲੀ ਬਟਾਲਾ ਕੋਲੋਂ 3.60 ਲੱਖ ਰੁਪਏ ਵਿਦੇਸ਼ ਭੇਜਣ ਦੇ ਨਾਂ ’ਤੇ ਲੈ ਕੇ ਜਾਅਲੀ ਵੀਜ਼ਾ ਲਗਾ ਕੇ ਦੇ ਦਿੱਤਾ ਪਰ ਬਾਅਦ ਵਿਚ ਉਕਤ ਵਿਅਕਤੀ ਨਾ ਤਾਂ ਉਨ੍ਹਾਂ ਦੇ ਪੈਸੇ ਵਾਪਸ ਤੇ ਨਾ ਹੀ 12ਵੀਂ ਦੇ ਸਰਟੀਫਿਕੇਟ ਤੇ ਪਾਸਪੋਰਟ ਵਾਪਸ ਕੀਤੇ ਅਤੇ ਅਜਿਹਾ ਕਰਕੇ ਉਕਤ ਨੇ ਧੋਖਾਦੇਹੀ ਕੀਤੀ ਹੈ। ਇਸ ਸਬੰਧੀ ਏ. ਐੱਸ. ਆਈ. ਸੰਤੋਖ ਸਿੰਘ ਨੇ ਕਾਰਵਾਈ ਕਰਦਿਆਂ ਥਾਣਾ ਸਿਵਲ ਲਾਈਨ ਵਿਖੇ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਦਿੱਤਾ ਗਿਆ ਹੈ।
ਛੱਤ ’ਤੇ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
NEXT STORY