ਝਬਾਲ/ਬੀੜ ਸਾਹਿਬ (ਲਾਲੂਘੁੰਮਣ, ਬਖਤਾਵਰ) - ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ ਹਲਕਾ ਵਿਧਾਇਕ ਦੇ ਇਸ਼ਾਰੇ 'ਤੇ ਬੇਦੋਸ਼ੇ ਲੋਕਾਂ ਖਿਲਾਫ ਦਰਜ ਕੀਤੇ ਝੂਠੇ ਪਰਚੇ ਨੂੰ ਰੱਦ ਕਰਵਾਉਣ ਲਈ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਵੱਲੋਂ ਸੰਘਰਸ਼ ਕਰਨ ਅਤੇ ਪੁਲਸ, ਵਿਧਾਇਕਾਂ ਦੇ ਪੁੱਤਲੇ ਫੁਕੇ ਜਾਣ ਲਈ ਕਿਹਾ। ਸ਼ਨੀਵਾਰ ਨੂੰ ਪਿੰਡ ਮੰਨਣ ਵਿਖੇ ਪੁੱਤਲਾ ਫੂਕ ਮੁਜਾਹਰੇ ਦੌਰਾਨ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਕਾਮਰੇਡ ਜਸਪਾਲ ਸਿੰਘ ਢਿੱਲੋਂ ਝਬਾਲ ਨੇ ਕਿਹਾ ਕਿ ਹਲਕਾ ਵਿਧਾਇਕ ਦੇ ਇਸ਼ਾਰੇ 'ਤੇ ਥਾਣਾ ਸਰਾਏ ਅਮਾਨਤ ਖਾਂ ਦੇ ਮੁੱਖੀ ਵੱਲੋਂ ਆਮ ਲੋਕਾਂ 'ਤੇ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ ਅਤੇ ਜਮਹੂਰੀ ਹੱਕਾਂ ਦੀ ਆਵਾਜ਼ ਨੂੰ ਦਬਾਉਣ ਲਈ ਹਰ ਹਰਬਾ ਵਰਤਿਆ ਜਾ ਰਿਹਾ ਹੈ। ਕਿਹਾ ਕਿ ਜਨਤਕ ਜਥੇਬੰਦੀਆਂ ਦੇ ਆਗੂਆਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੌਰਾਨ ਪੁਲਸ ਦੇ ਜ਼ਿਲਾ ਉੱਚ ਅਧਿਕਾਰੀਆਂ ਵੱਲੋਂ ਥਾਣਾ ਮੁੱਖੀ ਸਰਾਏ ਅਮਾਨਤ ਖਾਂ ਦੇ ਮੁੱਖੀ ਵੱਲੋਂ ਕੀਤੇ ਪਰਚਿਆਂ ਨੂੰ ਗਲਤ ਮੰਨਦਿਆਂ ਪੜਤਾਲ ਕਰਕੇ ਪਰਚੇ ਰੱਦ ਕਰਨ ਦਾ ਭਰੋਸਾ ਦਿੱਤਾ ਹੈ ਪਰ ਰਾਜਸੀ ਦਬਾਅ ਦੇ ਚਲਦਿਆਂ ਆਵਾਜ਼ ਉਠਾਉਣ ਵਾਲਿਆਂ ਨੂੰ ਤੰਗ ਕੀਤਾ ਜਾਂਦਾ ਆ ਰਿਹਾ ਹੈ। ਆਗੂਆਂ ਨੇ ਕਿਹਾ ਕਿ ਪੁਲਸ ਜ਼ਬਰ ਅਤੇ ਹਾਕਮ ਧਿਰ ਦੀ ਗੁੰਡਾਗਰਦੀ ਬੰਦ ਨਾ ਹੋਣ 'ਤੇ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਮੱਖਣ ਸਿੰਘ ਖੈਰਦੀ, ਸਰਦੂਲ ਸਿੰਘ ਮੰਨਣ ਆਦਿ ਮੈਂਬਰ ਹਾਜ਼ਰ ਸਨ।
ਫਾਇਨਾਂਸ ਕੰਪਨੀ ਦੇ ਮੈਨੇਜਰ ਤੋਂ 82 ਹਜ਼ਾਰ 794 ਰੁਪਏ ਖੋਹਣ 'ਤੇ 4 ਖਿਲਾਫ ਮਾਮਲਾ ਦਰਜ
NEXT STORY