ਨਾਭਾ : ਨਾਭਾ ਦੇ ਪਿੰਡ ਬਾਬਰਪੁਰ ਵਿਖੇ ਟ੍ਰਾਂਸਫਰ ਠੀਕ ਕਰ ਰਹੇ ਇਕ ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਜਿਵੇਂ ਹੀ ਇਹ ਖਬਰ ਉਸ ਦੇ ਘਰ ਪਹੁੰਚੀ ਤਾਂ ਉਸਦੀ ਮਾਂ ਸ਼ਿਮਲੋ ਰਾਣੀ ਦੀ ਵੀ ਸਦਮੇ ਵਿਚ ਮੌਤ ਹੋ ਗਈ। ਇਸ ਮਾਮਲੇ ਵਿਚ ਮ੍ਰਿਤਕ ਮੁਲਾਜ਼ਮ ਦੇ ਪਿਤਾ ਦੇ ਬਿਆਨਾਂ 'ਤੇ ਸੰਬੰਧਤ ਜੇ. ਈ. ਹਰਪ੍ਰੀਤ ਸਿੰਘ ਖਿਲਾਫ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਹਰਪ੍ਰੀਤ ਸਿੰਘ ਉੱਪਰ ਦੋਸ਼ ਲੱਗੇ ਹਨ ਕਿ ਜੇਈ ਵੱਲੋਂ ਬਿਨਾਂ ਪਰਮਿਟ ਲਏ ਹੀ ਲਾਈਨਮੈਨ ਨੂੰ ਟਰਾਂਸਫਾਰਮ ਦੇ ਉੱਪਰ ਬਿਜਲੀ ਦਾ ਨੁਕਸ ਠੀਕ ਕਰਨ ਚੜ੍ਹਾ ਦਿੱਤਾ ਜਦਕਿ ਉਸ ਵਿਚ ਬਿਜਲੀ ਚੱਲ ਰਹੀ ਸੀ। ਇਸ ਮਾਮਲੇ ਵਿਚ ਥਾਣਾ ਸਦਰ ਅਧੀਨ ਚੌਂਕੀ ਦੰਦਰਾਲਾ ਢੀਂਡਸਾ ਪੁਲਸ ਵੱਲੋਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ 'ਤੇ ਜੇ. ਈ.ਯ ਹਰਪ੍ਰੀਤ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਜਿਸ ਦੀ ਭਾਲ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਪੰਜਾਬ ਦੀਆਂ ਇਨ੍ਹਾਂ ਔਰਤਾਂ ਲਈ ਸੂਬਾ ਸਰਕਾਰ ਦਾ ਵੱਡਾ ਕਦਮ, ਜਾਰੀ ਕੀਤੀ ਕਰੋੜਾਂ ਦੀ ਰਾਸ਼ੀ
ਇਸ ਮਾਮਲੇ 'ਤੇ ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਸੋਮਵਾਰ ਨੂੰ ਦੁਪਹਿਰ ਪਿੰਡ ਬਾਬਰਪੁਰ ਵਿਖੇ ਟਰਾਂਸਫਾਰਮ 'ਤੇ ਉਸਦਾ ਭਰਾ ਸੰਜੀਵ ਕੁਮਾਰ ਬਿਜਲੀ ਦੀ ਮੁਰੰਮਤ ਕਰਨ ਗਿਆ ਸੀ। ਜਿੱਥੇ ਅਚਾਨਕ ਕਰੰਟ ਲੱਗਣ ਨਾਲ ਉਸ ਦੀ ਮੌਤ ਹੋ ਗਈ। ਜਿਵੇਂ ਹੀ ਉਸਦੀ ਮੌਤ ਦੀ ਖਬਰ ਘਰ ਪਹੁੰਚੀ ਤਾਂ ਉਸ ਦੀ ਮਾਂ ਸ਼ਿਮਲੋ ਦੇਵੀ ਵੀ ਆਪਣੇ ਪੁੱਤ ਦਾ ਸਦਮਾ ਨਾ ਸਹਿੰਦੇ ਹੋਏ ਇਸ ਦੁਨੀਆਂ ਨੂੰ ਅਲਵਿਦਾ ਆਖ ਗਈ। ਇਸ ਮੌਕੇ ਪੁਲਸ ਦੇ ਜਾਂਚ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬਿਜਲੀ ਮੁਲਾਜ਼ਮ ਸੰਜੀਵ ਸ਼ਰਮਾ ਦੀ ਟਰਾਂਸਫਰ ਉੱਪਰ ਕੰਮ ਕਰਦੇ ਮੌਤ ਹੋ ਗਈ ਤੇ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਜੇ. ਈ. ਹਰਪ੍ਰੀਤ ਸਿੰਘ ਨੇ ਪਰਮਿਟ ਲਏ ਬਗੈਰ ਬਿਜਲੀ ਮੁਲਾਜ਼ਮ ਨੂੰ ਉੱਪਰ ਚੜ੍ਹਾ ਦਿੱਤਾ। ਜਿਸ ਕਰਕੇ ਪੁਲਸ ਵੱਲੋਂ ਮਾਮਲਾ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ ਜਿਸਦੀ ਭਾਲ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨੂੰ ਘਰ ਅੰਦਰ ਦਾਖਲ ਹੋ ਕੇ ਮਾਰੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ 24 ਤੋਂ 27 ਦਸੰਬਰ ਤੱਕ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
NEXT STORY