ਅਬੋਹਰ (ਸੁਨੀਲ) : ਨੇੜਲੇ ਪਿੰਡ ਬੁਰਜਮੁਹਾਰ ਦੇ ਵਸਨੀਕ ਦੋ ਭਰਾਵਾਂ ਅਤੇ ਉਨ੍ਹਾਂ ਦੇ ਪਰਿਵਾਰ ਵਾਲੇ ਜ਼ਮੀਨ ਵਿਚਲੇ ਰਸਤੇ ਨੂੰ ਲੈ ਕੇ ਆਪਸ ਵਿਚ ਭਿੜ ਪਏ ਅਤੇ ਡੰਡਿਆਂ ਨਾਲ ਇਕ ਦੂਜੇ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਦੋਵਾਂ ਧਿਰਾਂ ਦੇ ਕੁੱਲ 4 ਲੋਕ ਜ਼ਖਮੀ ਹੋ ਗਏ। ਮਾਮਲੇ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ। ਇਲਾਜ ਅਧੀਨ ਰਾਜ ਕੁਮਾਰ ਪੁੱਤਰ ਫੁਸਾਰਾਮ ਨੇ ਦੱਸਿਆ ਕਿ ਉਹ ਆਟੋ ਚਲਾਉਂਦਾ ਹੈ, ਅੱਜ ਸਵੇਰੇ ਉਹ ਸਵਾਰੀਆਂ ਨੂੰ ਉਤਾਰਨ ਲਈ ਸ਼ਹਿਰ ਆਇਆ ਸੀ। ਇਸੇ ਦੌਰਾਨ ਉਸ ਦੇ ਲੜਕੇ ਬੰਟੀ ਨੇ ਉਸ ਨੂੰ ਫੋਨ ਕੀਤਾ ਕਿ ਉਸ ਦਾ ਚਚੇਰਾ ਭਰਾ ਅਤੇ ਤਾਇਆ ਉਸ ਨਾਲ ਲੜਾਈ ਕਰ ਰਹੇ ਹਨ। ਜਦੋਂ ਉਹ ਮੌਕੇ ’ਤੇ ਪਹੁੰਚਿਆ ਤਾਂ ਉਕਤ ਵਿਅਕਤੀਆਂ ਨੇ ਉਸ ਨੂੰ ਫੜ ਕੇ ਜ਼ਮੀਨ ’ਤੇ ਸੁੱਟ ਦਿੱਤਾ ਅਤੇ ਕੁੱਟਮਾਰ ਕੀਤੀ। ਰਾਜ ਕੁਮਾਰ ਨੇ ਦੱਸਿਆ ਕਿ ਉਸ ਦਾ ਆਪਣੇ ਭਰਾਵਾਂ ਨਾਲ ਜ਼ਮੀਨੀ ਰਸਤੇ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ ਕਿਉਂਕਿ ਉਸ ਦੇ ਭਰਾ ਉਸ ਨੂੰ ਜ਼ਮੀਨ ਦਾ ਰਸਤਾ ਨਹੀਂ ਦੇ ਰਹੇ। ਜਦੋਂ ਅਸੀਂ ਉਨ੍ਹਾਂ ਨੂੰ ਉਕਤ ਜ਼ਮੀਨ ਦੀ ਵੰਡ ਨੂੰ ਠੀਕ ਕਰਨ ਲਈ ਕਿਹਾ ਤਾਂ ਉਹ ਗੁੱਸੇ ਵਿਚ ਆ ਗਏ।
ਇਸੇ ਦੌਰਾਨ ਜ਼ਖ਼ਮੀ ਹੋਏ ਦੂਜੀ ਧਿਰ ਦੇ ਲਖਬੀਰ ਸਿੰਘ ਪੁੱਤਰ ਰਾਮ ਕੁਮਾਰ, ਉਸ ਦੀ ਭੈਣ ਨਿਰਮਲਾ ਅਤੇ ਰਾਮ ਕੁਮਾਰ ਪੁੱਤਰ ਫੁਸਾ ਰਾਮ ਨੇ ਦੱਸਿਆ ਕਿ ਉਨ੍ਹਾਂ ਦੇ ਚਾਚੇ ਨੇ ਉਨ੍ਹਾਂ ਦੀ ਮਾਂ ਦੀ ਜ਼ਮੀਨ ਦਾ ਵੀ ਹਿੱਸਾ ਲੈ ਲਿਆ ਹੈ ਅਤੇ ਹੁਣ ਉਹ ਸਾਡੀ ਜ਼ਮੀਨ ’ਤੇ ਕਬਜ਼ਾ ਕਰਨਾ ਚਾਹੁੰਦਾ ਹੈ। ਅੱਜ ਜਦੋਂ ਅਸੀਂ ਇਸ ਦਾ ਵਿਰੋਧ ਕੀਤਾ ਤਾਂ ਉਕਤ ਪਰਿਵਾਰ ਨੇ ਸਾਡੇ ’ਤੇ ਹਮਲਾ ਕਰਕੇ ਜ਼ਖਮੀ ਕਰ ਦਿੱਤਾ। ਡਾਕਟਰਾਂ ਨੇ ਦੱਸਿਆ ਕਿ ਕੁੱਟਮਾਰ ਦੇ ਮਾਮਲੇ ਵਿਚ ਦੋਵਾਂ ਧਿਰਾਂ ਦੇ ਲੋਕਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦਾ ਐੱਮਐੱਲਆਰ ਕੱਟ ਕੇ ਪੁਲਸ ਨੂੰ ਭੇਜ ਦਿੱਤਾ ਗਿਆ ਹੈ। ਸਦਰ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਗੋਲਡੀ ਬਰਾੜ ਦੇ ਤਿੰਨ ਖ਼ਤਰਨਾਕ ਗੈਂਗਸਟਰ ਵਿਦੇਸ਼ੀ ਹਥਿਆਰਾਂ ਸਣੇ ਗ੍ਰਿਫ਼ਤਾਰ
NEXT STORY