ਮੁਕੇਰੀਆਂ (ਬਲਬੀਰ)— ਸੋਮਵਾਰ ਦੁਪਹਿਰੇ ਮੁਕੇਰੀਆਂ-ਤਲਵਾੜਾ ਰੋਡ 'ਤੇ ਹੋਏ ਇਕ ਸੜਕ ਹਾਦਸੇ 'ਚ 6 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਕਿਸ਼ਨ ਸਿੰਘ ਪੁੱਤਰ ਪਾਲਾ ਸਿੰਘ ਵਾਸੀ ਪਿੰਡ ਖਾਨਪੁਰ ਆਪਣੀ ਪਤਨੀ ਹਰਪ੍ਰੀਤ ਕੌਰ, ਬਾਵਿਕਾ, ਵਰੁਣਜੀਤ ਸਿੰਘ, ਨੀਸ਼ੂ ਅਤੇ ਕਿਰਤਪ੍ਰੀਤ ਨਾਲ ਆਲਟੋ ਕਾਰ 'ਚ ਡੇਰਾ ਬਾਬਾ ਵਡਭਾਗ ਸਿੰਘ ਵਿਖੇ ਮੱਥਾ ਟੇਕਣ ਗਿਆ ਹੋਇਆ ਸੀ। ਜਦੋਂ ਉਹ ਵਾਪਸ ਪਿੰਡ ਨੂੰ ਆ ਰਹੇ ਸਨ ਤਾਂ ਮੁਕੇਰੀਆਂ ਤੋਂ 3 ਕਿਲੋਮੀਟਰ ਪਹਿਲਾਂ ਗਾਲੜੀਆਂ ਮੋੜ 'ਤੇ ਇਕ ਮੋਟਰਸਾਈਕਲ ਸਵਾਰ ਅਚਾਨਕ ਉਨ੍ਹਾਂ ਦੀ ਕਾਰ ਅੱਗੇ ਆ ਗਿਆ, ਜਿਸ ਨੂੰ ਬਚਾਉਂਦਿਆਂ ਉਨ੍ਹਾਂ ਦੀ ਕਾਰ ਸੜਕ ਕਿਨਾਰੇ ਦਰੱਖਤ 'ਚ ਜਾ ਵੱਜੀ ਅਤੇ ਕਾਰ 'ਚ ਸਵਾਰ 6 ਜਣੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਬਾਅਦ 'ਚ ਇਨ੍ਹਾਂ ਸਾਰਿਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਮੁਕੇਰੀਆਂ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਕਿਸ਼ਨ ਸਿੰਘ, ਹਰਪ੍ਰੀਤ ਕੌਰ ਤੇ ਬਾਵਿਕਾ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਰੈਫਰ ਕਰ ਦਿੱਤਾ ਗਿਆ। ਪੁਲਸ ਨੇ ਕੇਸ ਦਰਜ ਕਰ ਲਿਆ ਹੈ।

'ਮੋਦੀ ਸਰਕਾਰ ਦੇ ਰਾਜ 'ਚ ਕਿਸਾਨਾਂ ਦੀ ਹਾਲਤ ਤਰਸਯੋਗ'
NEXT STORY